ਕਈ ਕੋਟਿ ਭਏ ਬੈਰਾਗੀ ॥
ਰਾਮ ਨਾਮ ਸੰਗਿ ਤਿਨਿ ਲਿਵ ਲਾਗੀ ॥
ਕਈ ਕੋਟਿ ਪ੍ਰਭ ਕਉ ਖੋਜੰਤੇ ॥
ਆਤਮ ਮਹਿ ਪਾਰਬ੍ਰਹਮੁ ਲਹੰਤੇ ॥
ਕਈ ਕੋਟਿ ਦਰਸਨ ਪ੍ਰਭ ਪਿਆਸ ॥
ਤਿਨ ਕਉ ਮਿਲਿਓ ਪ੍ਰਭੁ ਅਬਿਨਾਸ ॥
ਕਈ ਕੋਟਿ ਮਾਗਹਿ ਸਤਸੰਗੁ ॥
ਪਾਰਬ੍ਰਹਮ ਤਿਨ ਲਾਗਾ ਰੰਗੁ ॥
ਜਿਨ ਕਉ ਹੋਏ ਆਪਿ ਸੁਪ੍ਰਸੰਨ ॥
ਨਾਨਕ ਤੇ ਜਨ ਸਦਾ ਧਨਿ ਧੰਨਿ ॥੬॥
Sahib Singh
ਤਿਨ = ਉਹਨਾਂ ਦੀ ।
ਆਤਮ ਮਹਿ = ਆਪਣੇ ਮਨ ਵਿਚ ।
ਲਹੰਤੇ = ਲੱਭਦੇ ਹਨ, ਭਾਲਦੇ ਹਨ ।
ਪਿਆਸ = ਤ੍ਰੇਹ, ਇੱਛਾ, ਤਾਂਘ ।
ਅਬਿਨਾਸ = ਨਾਸ = ਰਹਿਤ, ਸਦਾ-ਥਿਰ ਰਹਿਣ ਵਾਲਾ ।
ਰੰਗੁ = ਪਿਆਰ ।
ਧਨਿ ਧੰਨਿ = ਭਾਗਾਂ ਵਾਲੇ ।੬ ।
ਆਤਮ ਮਹਿ = ਆਪਣੇ ਮਨ ਵਿਚ ।
ਲਹੰਤੇ = ਲੱਭਦੇ ਹਨ, ਭਾਲਦੇ ਹਨ ।
ਪਿਆਸ = ਤ੍ਰੇਹ, ਇੱਛਾ, ਤਾਂਘ ।
ਅਬਿਨਾਸ = ਨਾਸ = ਰਹਿਤ, ਸਦਾ-ਥਿਰ ਰਹਿਣ ਵਾਲਾ ।
ਰੰਗੁ = ਪਿਆਰ ।
ਧਨਿ ਧੰਨਿ = ਭਾਗਾਂ ਵਾਲੇ ।੬ ।
Sahib Singh
(ਇਸ ਰਚਨਾ ਵਿਚ) ਕਰੋੜਾਂ ਜੀਵ ਵੈਰਾਗ ਵਾਲੇ ਹੋਏ ਹਨ, ਜਿਨ੍ਹਾਂ ਦੀ ਸੁਰਤਿ ਅਕਾਲ ਪੁਰਖ ਦੇ ਨਾਮ ਨਾਲ ਲੱਗੀ ਰਹਿੰਦੀ ਹੈ; ਕਰੋੜਾਂ ਬੰਦੇ ਪ੍ਰਭੂ ਨੂੰ ਖੋਜਦੇ ਹਨ, ਤੇ ਆਪਣੇ ਅੰਦਰ ਅਕਾਲ ਪੁਰਖ ਨੂੰ ਭਾਲਦੇ ਹਨ; ਕਰੋੜਾਂ ਜੀਵਾਂ ਨੂੰ ਪ੍ਰਭੂ ਦੇ ਦੀਦਾਰ ਦੀ ਤਾਂਘ ਲੱਗੀ ਰਹਿੰਦੀ ਹੈ, ਉਹਨਾਂ ਨੂੰ ਅਬਿਨਾਸੀ ਪ੍ਰਭੂ ਮਿਲ ਪੈਂਦਾ ਹੈ ।
ਕਰੋੜਾਂ ਮਨੁੱਖ ਸਤ-ਸੰਗ ਮੰਗਦੇ ਹਨ, ਉਹਨਾਂ ਨੂੰ ਅਕਾਲ ਪੁਰਖ ਦਾ ਇਸ਼ਕ ਰਹਿੰਦਾ ਹੈ ।
ਹੇ ਨਾਨਕ! ਉਹ ਮਨੁੱਖ ਸਦਾ ਭਾਗਾਂ ਵਾਲੇ ਹਨ, ਜਿਨ੍ਹਾਂ ਉਤੇ ਪ੍ਰਭੂ ਆਪ ਤ੍ਰüੱਠਦਾ ਹੈ ।੬ ।
ਕਰੋੜਾਂ ਮਨੁੱਖ ਸਤ-ਸੰਗ ਮੰਗਦੇ ਹਨ, ਉਹਨਾਂ ਨੂੰ ਅਕਾਲ ਪੁਰਖ ਦਾ ਇਸ਼ਕ ਰਹਿੰਦਾ ਹੈ ।
ਹੇ ਨਾਨਕ! ਉਹ ਮਨੁੱਖ ਸਦਾ ਭਾਗਾਂ ਵਾਲੇ ਹਨ, ਜਿਨ੍ਹਾਂ ਉਤੇ ਪ੍ਰਭੂ ਆਪ ਤ੍ਰüੱਠਦਾ ਹੈ ।੬ ।