ਜਬ ਲਗੁ ਜਾਨੈ ਮੁਝ ਤੇ ਕਛੁ ਹੋਇ ॥
ਤਬ ਇਸ ਕਉ ਸੁਖੁ ਨਾਹੀ ਕੋਇ ॥
ਜਬ ਇਹ ਜਾਨੈ ਮੈ ਕਿਛੁ ਕਰਤਾ ॥
ਤਬ ਲਗੁ ਗਰਭ ਜੋਨਿ ਮਹਿ ਫਿਰਤਾ ॥
ਜਬ ਧਾਰੈ ਕੋਊ ਬੈਰੀ ਮੀਤੁ ॥
ਤਬ ਲਗੁ ਨਿਹਚਲੁ ਨਾਹੀ ਚੀਤੁ ॥
ਜਬ ਲਗੁ ਮੋਹ ਮਗਨ ਸੰਗਿ ਮਾਇ ॥
ਤਬ ਲਗੁ ਧਰਮ ਰਾਇ ਦੇਇ ਸਜਾਇ ॥
ਪ੍ਰਭ ਕਿਰਪਾ ਤੇ ਬੰਧਨ ਤੂਟੈ ॥
ਗੁਰ ਪ੍ਰਸਾਦਿ ਨਾਨਕ ਹਉ ਛੂਟੈ ॥੪॥
Sahib Singh
ਜਬ ਲਗੁ = ਜਦੋਂ ਤਕ ।
ਮੁਝ ਤੇ = ਮੇਰੇ ਪਾਸੋਂ ।
ਕਛੁ = ਕੁਝ ।
ਧਾਰੈ = ਮਿਥਦਾ ਹੈ, ਖਿ਼ਆਲ ਕਰਦਾ ਹੈ ।
ਨਿਹਚਲੁ = ਅਡੋਲ, ਟਿਕਾਣੇ, ਥਾਂ ਸਿਰ ।
ਚੀਤੁ = ਚਿੱਤ ।
ਮੋਹ ਮਗਨ ਸੰਗਿ ਮਾਇ = ਮਾਇ ਮੋਹ ਸੰਗਿ ਮਗਨ, ਮਾਇਆ ਦੇ ਮੋਹ ਵਿਚ ਡੁੱਬਾ ਹੋਇਆ ।
ਮਗਨ = ਗ਼ਰਕ, ਡੁੱਬਾ ਹੋਇਆ ।
ਦੇਇ = ਦੇਂਦਾ ਹੈ ।
ਹਉ = ਅਹੰਕਾਰ, ਵੱਖਰਾ = ਪਨ ।
ਛੂਟੈ = ਮੁੱਕਦਾ ਹੈ ।

ਮਨੁੱਖ ਜਦ ਤਕ ਇਹ ਸਮਝਦਾ ਹੈ ਕਿ ਮੈਥੋਂ ਕੁਝ ਹੋ ਸਕਦਾ ਹੈ, ਤਦ ਤਾਈਂ ਇਸ ਨੂੰ ਕੋਈ ਸੁਖ ਨਹੀਂ ਹੁੰਦਾ ।
ਜਦ ਤਕ ਇਹ ਸਮਝਦਾ ਹੈ ਕਿ ਮੈਂ (ਆਪਣੇ ਬਲ ਨਾਲ) ਕੁਝ ਕਰਦਾ ਹਾਂ, ਤਦ ਤਕ (ਵੱਖਰਾ-ਪਨ ਦੇ ਕਾਰਣ) ਜੂਨਾਂ ਵਿਚ ਪਿਆ ਰਹਿੰਦਾ ਹੈ ।
ਜਦ ਤਕ ਮਨੁੱਖ ਕਿਸੇ ਨੂੰ ਵੈਰੀ ਤੇ ਕਿਸੇ ਨੂੰ ਮਿਤ੍ਰ ਸਮਝਦਾ ਹੈ, ਤਦ ਤਕ ਇਸ ਦਾ ਮਨ ਟਿਕਾਣੇ ਨਹੀਂ ਆਉਂਦਾ ।
ਜਦ ਤਕ ਬੰਦਾ ਮਾਇਆ ਦੇ ਮੋਹ ਵਿਚ ਗ਼ਰਕ ਰਹਿੰਦਾ ਹੈ, ਤਦ ਤਕ ਇਸ ਨੂੰ ਧਰਮ-ਰਾਜ ਡੰਡ ਦੇਂਦਾ ਹੈ ।
(ਮਾਇਆ ਦੇ) ਬੰਧਨ ਪ੍ਰਭੂ ਦੀ ਮੇਹਰ ਨਾਲ ਟੁੱਟਦੇ ਹਨ, ਹੇ ਨਾਨਕ! ਮਨੁੱਖ ਦੀ ਹਉਮੈ ਗੁਰੂ ਦੀ ਕਿਰਪਾ ਨਾਲ ਮੁੱਕਦੀ ਹੈ ।੪ ।