ਆਪਿ ਉਪਦੇਸੈ ਸਮਝੈ ਆਪਿ ॥
ਆਪੇ ਰਚਿਆ ਸਭ ਕੈ ਸਾਥਿ ॥
ਆਪਿ ਕੀਨੋ ਆਪਨ ਬਿਸਥਾਰੁ ॥
ਸਭੁ ਕਛੁ ਉਸ ਕਾ ਓਹੁ ਕਰਨੈਹਾਰੁ ॥
ਉਸ ਤੇ ਭਿੰਨ ਕਹਹੁ ਕਿਛੁ ਹੋਇ ॥
ਥਾਨ ਥਨੰਤਰਿ ਏਕੈ ਸੋਇ ॥
ਅਪੁਨੇ ਚਲਿਤ ਆਪਿ ਕਰਣੈਹਾਰ ॥
ਕਉਤਕ ਕਰੈ ਰੰਗ ਆਪਾਰ ॥
ਮਨ ਮਹਿ ਆਪਿ ਮਨ ਅਪੁਨੇ ਮਾਹਿ ॥
ਨਾਨਕ ਕੀਮਤਿ ਕਹਨੁ ਨ ਜਾਇ ॥੭॥
Sahib Singh
ਰਚਿਆ = ਮਿਲਿਆ ਹੋਇਆ ।
ਬਿਸਥਾਰੁ = ਖਿਲਾਰਾ ।
ਆਪਨ = ਆਪਣਾ ।
ਕਰਨੈਹਾਰੁ = ਕਰਨ ਜੋਗਾ ।
ਭਿੰਨ = ਵੱਖਰਾ ।
ਕਹਹੁ = ਦੱਸੋ ।
ਕਿਛੁ = ਕੁਝ ।
ਥਾਨ ਥਨੰਤਰਿ = ਥਾਨ ਥਾਨ ਅੰਤਰਿ, ਹਰੇਕ ਥਾਂ ਵਿਚ ।
ਚਲਿਤ = ਚਰਿਤ੍ਰ, ਤਮਾਸ਼ੇ, ਖੇਡਾਂ ।
ਆਪਾਰ = ਬੇਅੰਤ ।
ਕੀਮਤਿ = ਮੁੱਲ ।

ਪ੍ਰਭੂ ਆਪ ਹੀ ਸਭ ਜੀਵਾਂ ਦੇ ਨਾਲ ਮਿਲਿਆ ਹੋਇਆ ਹੈ, (ਸੋ ਉਹ) ਆਪ ਹੀ ਸਿੱਖਿਆ ਦੇਂਦਾ ਹੈ ਤੇਆਪ ਹੀ (ਉਸ ਸਿੱਖਿਆ ਨੂੰ) ਸਮਝਦਾ ਹੈ ।
ਆਪਣਾ ਖਿਲਾਰਾ ਉਸ ਨੇ ਆਪ ਹੀ ਬਣਾਇਆ ਹੈ, (ਜਗਤ ਦੀ) ਹਰੇਕ ਸ਼ੈ ਉਸ ਦੀ ਬਣਾਈ ਹੋਈ ਹੈ, ਉਹ ਬਨਾਉਣ ਜੋਗਾ ਹੈ ।
ਦੱਸੋ, ਉਸ ਤੋਂ ਵੱਖਰਾ ਕੁਝ ਹੋ ਸਕਦਾ ਹੈ ?
ਹਰ ਥਾਂ ਉਹ ਪ੍ਰਭੂ ਆਪ ਹੀ (ਮੌਜੂਦ) ਹੈ ।
ਆਪਣੇ ਖੇਲ ਆਪ ਹੀ ਕਰਨ ਜੋਗਾ ਹੈ, ਬੇਅੰਤ ਰੰਗਾਂ ਦੇ ਤਮਾਸ਼ੇ ਕਰਦਾ ਹੈ ।
(ਜੀਵਾਂ ਦੇ) ਮਨ ਵਿਚ ਆਪ ਵੱਸ ਰਿਹਾ ਹੈ, (ਜੀਵਾਂ ਨੂੰ) ਆਪਣੇ ਮਨ ਵਿਚ ਟਿਕਾਈ ਬੈਠਾ ਹੈ; ਹੇ ਨਾਨਕ! ਉਸ ਦਾ ਮੁੱਲ ਦੱਸਿਆ ਨਹੀਂ ਜਾ ਸਕਦਾ ।੭ ।