ਸਲੋਕੁ ॥
ਸੰਤ ਸਰਨਿ ਜੋ ਜਨੁ ਪਰੈ ਸੋ ਜਨੁ ਉਧਰਨਹਾਰ ॥
ਸੰਤ ਕੀ ਨਿੰਦਾ ਨਾਨਕਾ ਬਹੁਰਿ ਬਹੁਰਿ ਅਵਤਾਰ ॥੧॥

Sahib Singh
ਜਨੁ = ਮਨੁੱਖ ।
ਪਰੈ = ਪੈਂਦਾ ਹੈ ।
ਉਧਰਨਹਾਰੁ = (ਮਾਇਆ ਦੇ ਹੱਲੇ ਤੋਂ) ਬਚਣ ਜੋਗਾ ।
ਬਹੁਰਿ ਬਹੁਰਿ = ਮੁੜ ਮੁੜ, ਫੇਰ ਫੇਰ ।
ਅਵਤਾਰ = ਜਨਮ ।
    
Sahib Singh
ਜੋ ਮਨੁੱਖ ਸੰਤਾਂ ਦੀ ਸਰਨ ਪੈਂਦਾ ਹੈ, ਉਹ ਮਾਇਆ ਦੇ ਬੰਧਨਾਂ ਤੋਂ ਬਚ ਜਾਂਦਾ ਹੈ; (ਪਰ) ਹੇ ਨਾਨਕ!ਸੰਤਾਂ ਦੀ ਨਿੰਦਿਆ ਕਰਨ ਨਾਲ ਮੁੜ ਮੁੜ ਜੰਮੀਦਾ ਹੈ (ਭਾਵ, ਜਨਮ ਮਰਨ ਦੇ ਚੱਕ੍ਰ ਵਿਚ ਪੈ ਜਾਈਦਾ ਹੈ) ।੧ ।
Follow us on Twitter Facebook Tumblr Reddit Instagram Youtube