ਸੰਤ ਕੇ ਦੂਖਨ ਤੇ ਮੁਖੁ ਭਵੈ ॥
ਸੰਤਨ ਕੈ ਦੂਖਨਿ ਕਾਗ ਜਿਉ ਲਵੈ ॥
ਸੰਤਨ ਕੈ ਦੂਖਨਿ ਸਰਪ ਜੋਨਿ ਪਾਇ ॥
ਸੰਤ ਕੈ ਦੂਖਨਿ ਤ੍ਰਿਗਦ ਜੋਨਿ ਕਿਰਮਾਇ ॥
ਸੰਤਨ ਕੈ ਦੂਖਨਿ ਤ੍ਰਿਸਨਾ ਮਹਿ ਜਲੈ ॥
ਸੰਤ ਕੈ ਦੂਖਨਿ ਸਭੁ ਕੋ ਛਲੈ ॥
ਸੰਤ ਕੈ ਦੂਖਨਿ ਤੇਜੁ ਸਭੁ ਜਾਇ ॥
ਸੰਤ ਕੈ ਦੂਖਨਿ ਨੀਚੁ ਨੀਚਾਇ ॥
ਸੰਤ ਦੋਖੀ ਕਾ ਥਾਉ ਕੋ ਨਾਹਿ ॥
ਨਾਨਕ ਸੰਤ ਭਾਵੈ ਤਾ ਓਇ ਭੀ ਗਤਿ ਪਾਹਿ ॥੨॥

Sahib Singh
ਦੂਖਨ ਤੇ = ਨਿੰਦਿਆ ਕਰਨ ਨਾਲ ।
ਮੁਖੁ ਭਵੈ = ਮੂੰਹ ਭਉਂ ਜਾਂਦਾ ਹੈ, ਮੂੰਹ ਫਿਟਕਾਰਿਆ ਜਾਂਦਾ ਹੈ ।
ਕਾਗ ਜਿਉ = ਕਾਂ ਵਾਂਗ ।
ਲਵੈ = ਲਉਂ ਲਉਂ ਕਰਦਾ ਹੈ, ਭਾਵ, ਨਿੰਦਿਆ ਕਰਨ ਦੀ ਆਦਤ ਪੈ ਜਾਂਦੀ ਹੈ ।
ਸਰਪ = ਸੱਪ ।
ਤਿ੍ਰਗਦ = {ਸ਼ਕਟ. ਤਿਯLਚੱ} ਪਸ਼ੂ ਪੰਛੀ ਜੋਨਿ ।
ਕਿਰਮਾਇ = ਕਿਰਮ ਆਦਿਕ ।
ਤਿ੍ਰਸਨਾ = ਲਾਲਚ ।
ਜਲੈ = ਸੜਦਾ ਹੈ ।
ਸਭੁ ਕੋ = ਹਰੇਕ ਪ੍ਰਾਣੀ ਨੂੰ ।
ਛਲੈ = ਧੋਖਾ ਦੇਂਦਾ ਹੈ ।
ਨੀਚੁ ਨੀਚਾਇ = ਨੀਚਾਂ ਤੋਂ ਨੀਚ, ਬਹੁਤ ਭੈੜਾ ।
ਦੋਖੀ = ਨਿੰਦਕ ।
ਓਇ = ਨਿੰਦਾ ਕਰਨ ਵਾਲੇ ।
ਪਾਹਿ = ਪਾ ਲੈਂਦੇ ਹਨ ।
    
Sahib Singh
ਸੰਤ ਦੀ ਨਿੰਦਾ ਕਰਨ ਨਾਲ (ਨਿੰਦਕ ਦਾ) ਚੇਹਰਾ ਹੀ ਭ੍ਰਸ਼ਟਿਆ ਜਾਂਦਾ ਹੈ, (ਤੇ ਨਿੰਦਕ) (ਥਾਂ ਥਾਂ)ਕਾਂ ਵਾਂਗ ਲਉਂ ਲਉਂ ਕਰਦਾ ਹੈ (ਨਿੰੰਦਾ ਦੇ ਬਚਨ ਬੋਲਦਾ ਫਿਰਦਾ ਹੈ) ।
ਸੰਤ ਦੀ ਨਿੰਦਾ ਕੀਤਿਆਂ (ਖੋਟਾ ਸੁਭਾਉ ਬਣ ਜਾਣ ਤੇ) ਮਨੁੱਖ ਸੱਪ ਦੀ ਜੂਨੇ ਜਾ ਪੈਂਦਾ ਹੈ, ਤੇ, ਕਿਰਮ ਆਦਿਕ ਨਿੱਕੀਆਂ ਜੂਨਾਂ ਵਿਚ (ਭਟਕਦਾ ਹੈ) ।
ਸੰਤ ਦੀ ਨਿੰਦਿਆ ਦੇ ਕਾਰਨ (ਨਿੰਦਕ) ਤਿ੍ਰਸਨਾ (ਦੀ ਅੱਗ) ਵਿਚ ਸੜਦਾ ਭੁੱਜਦਾ ਹੈ, ਤੇ, ਹਰੇਕ ਮਨੁੱਖ ਨੂੰ ਧੋਖਾ ਦੇਂਦਾ ਫਿਰਦਾ ਹੈ ।
ਸੰਤ ਦੀ ਨਿੰਦਿਆ ਕੀਤਿਆਂ ਮਨੁੱਖ ਦਾ ਸਾਰਾ ਤੇਜ ਪ੍ਰਤਾਪ ਹੀ ਨਸ਼ਟ ਹੋ ਜਾਂਦਾ ਹੈ ਅਤੇ (ਨਿੰਦਕ) ਮਹਾ ਨੀਚ ਬਣ ਜਾਂਦਾ ਹੈ ।
ਸੰਤਾਂ ਦੀ ਨਿੰਦਾ ਕਰਨ ਵਾਲਿਆਂ ਦਾ ਕੋਈ ਆਸਰਾ ਨਹੀਂ ਰਹਿੰਦਾ; (ਹਾਂ) ਹੇ ਨਾਨਕ! ਜੇ ਸੰਤਾਂ ਨੂੰ ਭਾਵੇ ਤਾਂ ਉਹ ਨਿੰਦਕ ਭੀ ਚੰਗੀ ਅਵਸਥਾ ਤੇ ਅੱਪੜ ਜਾਂਦੇ ਹਨ ।੨ ।
Follow us on Twitter Facebook Tumblr Reddit Instagram Youtube