ਸੰਤ ਕਾ ਦੋਖੀ ਸਦਾ ਅਪਵਿਤੁ ॥
ਸੰਤ ਕਾ ਦੋਖੀ ਕਿਸੈ ਕਾ ਨਹੀ ਮਿਤੁ ॥
ਸੰਤ ਕੇ ਦੋਖੀ ਕਉ ਡਾਨੁ ਲਾਗੈ ॥
ਸੰਤ ਕੇ ਦੋਖੀ ਕਉ ਸਭ ਤਿਆਗੈ ॥
ਸੰਤ ਕਾ ਦੋਖੀ ਮਹਾ ਅਹੰਕਾਰੀ ॥
ਸੰਤ ਕਾ ਦੋਖੀ ਸਦਾ ਬਿਕਾਰੀ ॥
ਸੰਤ ਕਾ ਦੋਖੀ ਜਨਮੈ ਮਰੈ ॥
ਸੰਤ ਕੀ ਦੂਖਨਾ ਸੁਖ ਤੇ ਟਰੈ ॥
ਸੰਤ ਕੇ ਦੋਖੀ ਕਉ ਨਾਹੀ ਠਾਉ ॥
ਨਾਨਕ ਸੰਤ ਭਾਵੈ ਤਾ ਲਏ ਮਿਲਾਇ ॥੪॥

Sahib Singh
ਅਪਵਿਤੁ = ਮੈਲੇ ਮਨ ਵਾਲਾ, ਖੋਟਾ ।
ਡਾਨੁ = ਡੰਨ (ਧਰਮਰਾਜ ਦਾ) ।
ਸਭ ਤਿਆਗੈ = ਸਾਰੇ ਸਾਥ ਛੱਡ ਜਾਂਦੇ ਹਨ ।
ਬਿਕਾਰੀ = ਮੰਦ = ਕਰਮੀ ।
ਦੂਖਨਾ = ਨਿੰਦਿਆ ।
ਟਰੈ = ਟਲੈ, ਵਾਂਜਿਆ ਜਾਂਦਾ ਹੈ ।
ਠਾਉ = ਥਾਂ, ਸਹਾਰਾ ।
    
Sahib Singh
ਸੰਤ ਦਾ ਨਿੰਦਕ ਸਦਾ ਮੈਲੇ ਮਨ ਵਾਲਾ ਹੈ (ਤਾਹੀਏਂ) ਉਹ (ਕਦੇ) ਕਿਸੇ ਦਾ ਸੱਜਣ ਨਹੀਂ ਬਣਦਾ ।
(ਅੰਤ ਵੇਲੇ) ਸੰਤ ਦੇ ਨਿੰਦਕ ਨੂੰ (ਧਰਮਰਾਜ ਤੋਂ) ਸਜ਼ਾ ਮਿਲਦੀ ਹੈ ਤੇ ਸਾਰੇ ਉਸ ਦਾ ਸਾਥ ਛੱਡ ਜਾਂਦੇ ਹਨ ।
ਸੰਤ ਦੀ ਨਿੰਦਿਆ ਕਰਨ ਵਾਲਾ ਬੜਾ ਆਕੜ-ਖਾਨ ਬਣ ਜਾਂਦਾ ਹੈ ਤੇ ਸਦਾ ਮੰਦੇ ਕੰਮ ਕਰਦਾ ਹੈ ।
(ਇਹਨੀਂ ਅੌਗੁਣੀਂ) ਸੰਤ ਦਾ ਨਿੰਦਕ ਜੰਮਦਾ ਮਰਦਾ ਰਹਿੰਦਾ ਹੈ, ਤੇ ਸੰਤ ਦੀ ਨਿੰਦਿਆ ਦੇ ਕਾਰਨ ਸੁਖਾਂ ਤੋਂ ਵਾਂਜਿਆ ਜਾਂਦਾ ਹੈ ।
ਸੰਤ ਦੇ ਨਿੰਦਕ ਨੂੰ ਕੋਈ ਸਹਾਰਾ ਨਹੀਂ ਮਿਲਦਾ, (ਪਰ ਹਾਂ), ਹੇ ਨਾਨਕ! ਜੇ ਸੰਤ ਚਾਹੇ ਤਾਂ ਆਪਣੇ ਨਾਲ ਉਸ (ਨਿੰਦਕ) ਨੂੰ ਮਿਲਾ ਲੈਂਦਾ ਹੈ ।੪ ।
Follow us on Twitter Facebook Tumblr Reddit Instagram Youtube