ਸੰਤ ਕਾ ਦੋਖੀ ਇਉ ਬਿਲਲਾਇ ॥
ਜਿਉ ਜਲ ਬਿਹੂਨ ਮਛੁਲੀ ਤੜਫੜਾਇ ॥
ਸੰਤ ਕਾ ਦੋਖੀ ਭੂਖਾ ਨਹੀ ਰਾਜੈ ॥
ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ॥
ਸੰਤ ਕਾ ਦੋਖੀ ਛੁਟੈ ਇਕੇਲਾ ॥
ਜਿਉ ਬੂਆੜੁ ਤਿਲੁ ਖੇਤ ਮਾਹਿ ਦੁਹੇਲਾ ॥
ਸੰਤ ਕਾ ਦੋਖੀ ਧਰਮ ਤੇ ਰਹਤ ॥
ਸੰਤ ਕਾ ਦੋਖੀ ਸਦ ਮਿਥਿਆ ਕਹਤ ॥
ਕਿਰਤੁ ਨਿੰਦਕ ਕਾ ਧੁਰਿ ਹੀ ਪਇਆ ॥
ਨਾਨਕ ਜੋ ਤਿਸੁ ਭਾਵੈ ਸੋਈ ਥਿਆ ॥੬॥

Sahib Singh
ਬਿਲਲਾਇ = ਵਿਲਕਦਾ ਹੈ ।
ਬਿਹੂਨ = ਬਿਨਾ ।
ਤੜਫੜਾਇ = ਤੜਫ਼ਦੀ ਹੈ ।
ਭੂਖਾ = ਤ੍ਰਿਸ਼ਨਾਲੂ, ਤ੍ਰਿਸ਼ਨਾ ਦਾ ਮਾਰਿਆ ਹੋਇਆ ।
ਰਾਜੈ = ਰੱਜਦਾ ਹੈ ।
ਪਾਵਕੁ = ਅੱਗ ।
ਧ੍ਰਾਪੈ = ਰੱਜਦੀ ।
ਈਧਨਿ = ਈਂਧਨ (ਬਾਲਣ) ਨਾਲ ।
ਛੁਟੈ = ਪਿਆ ਰਹਿੰਦਾ ਹੈ ।
ਬੂਆੜੁ = {ਸ਼ਕਟ. ÊਯੁÕਟ ਭੁਰਨਟ} ਸੜਿਆ ਹੋਇਆ, ਜਿਸ ਦੀ ਫਲੀ ਵਿਚੋਂ ਸੜੀ ਹੋਈ ਹੋਵੇ ।
ਦੁਹੇਲਾ = ਦੁਖੀ ।
ਮਿਥਿਆ = ਝੂਠ ।
ਕਿਰਤੁ = {ਸ਼ਕਟ. øਤ} ਕੀਤੇ ਹੋਏ ਕੰਮ ਦਾ ਫਲ ।
ਧੁਰਿ ਹੀ = ਮੁੱਢ ਤੋਂ ਹੀ (ਜਦੋਂ ਤੋਂ ਕੋਈ ਕੰਮ ਕੀਤਾ ਗਿਆ ਹੈ) ।
ਤਿਸੁ = ਉਸ ਪ੍ਰਭੂ ਨੂੰ ।
    
Sahib Singh
ਸੰਤ ਦਾ ਨਿੰਦਕ ਇਉਂ ਵਿਲਕਦਾ ਹੈ ਜਿਵੇਂ ਪਾਣੀ ਤੋਂ ਬਿਨਾ ਮੱਛੀ ਤੜਫ਼ਦੀ ਹੈ ।
ਸੰਤ ਦਾ ਨਿੰਦਕ ਤ੍ਰਿਸ਼ਨਾ ਦਾ ਮਾਰਿਆ ਹੋਇਆ ਕਦੇ ਰੱਜਦਾ ਨਹੀਂ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ (ਭਾਵ, ਸੰਤ ਦੀ ਸੋਭਾ ਦਾ ਸੜਿਆ ਹੋਇਆ ਈਰਖਾ ਦੇ ਕਾਰਨ ਨਿੰਦਿਆ ਕਰਦਾ ਹੈ ਤੇ ਇਹ ਈਰਖਾ ਘਟਦੀ ਨਹੀਂ) ।
ਜਿਵੇਂ ਅੰਦਰੋਂ ਸੜਿਆ ਹੋਇਆ ਤਿਲ ਦਾ ਬੂਟਾ ਪੈਲੀ ਵਿਚ ਹੀ ਨਿਮਾਣਾ ਪਿਆ ਰਹਿੰਦਾ ਹੈ, ਤਿਵੇਂ ਸੰਤ ਦਾ ਨਿੰਦਕ ਭੀ ਇਕੱਲਾ ਛੁੱਟੜ ਪਿਆ ਰਹਿੰਦਾ ਹੈ (ਕੋਈ ਉਸ ਦੇ ਨੇੜੇ ਨਹੀਂ ਆਉਂਦਾ) ।
ਸੰਤ ਦਾ ਨਿੰਦਕ ਧਰਮੋਂ ਹੀਣ ਹੁੰਦਾ ਹੈ ਤੇ ਸਦਾ ਝੂਠ ਬੋਲਦਾ ਹੈ ।
(ਪਰ) ਪਹਿਲੀ ਕੀਤੀ ਹੋਈ ਨਿੰਦਿਆ ਦਾ ਇਹ ਫਲ (-ਰੂਪ ਸੁਭਾਉ) ਨਿੰਦਕ ਦਾ ਮੁੱਢ ਤੋਂ ਹੀ (ਜਦੋਂ ਉਸ ਨਿੰਦਿਆ ਦਾ ਕੰਮ ਫੜਿਆ) ਤੁਰਿਆ ਆ ਰਿਹਾ ਹੈ (ਸੋ, ਉਸ ਸੁਭਾਉ ਦੇ ਕਾਰਣ ਵਿਚਾਰਾ ਹੋਰ ਕਰੇ ਭੀ ਕੀਹ?) ਹੇ ਨਾਨਕ! (ਇਹ ਮਾਲਕ ਦੀ ਰਜ਼ਾ ਹੈ) ਜੋ ਉਸ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ ।੬ ।
Follow us on Twitter Facebook Tumblr Reddit Instagram Youtube