ਸੰਤ ਕਾ ਦੋਖੀ ਬਿਗੜ ਰੂਪੁ ਹੋਇ ਜਾਇ ॥
ਸੰਤ ਕੇ ਦੋਖੀ ਕਉ ਦਰਗਹ ਮਿਲੈ ਸਜਾਇ ॥
ਸੰਤ ਕਾ ਦੋਖੀ ਸਦਾ ਸਹਕਾਈਐ ॥
ਸੰਤ ਕਾ ਦੋਖੀ ਨ ਮਰੈ ਨ ਜੀਵਾਈਐ ॥
ਸੰਤ ਕੇ ਦੋਖੀ ਕੀ ਪੁਜੈ ਨ ਆਸਾ ॥
ਸੰਤ ਕਾ ਦੋਖੀ ਉਠਿ ਚਲੈ ਨਿਰਾਸਾ ॥
ਸੰਤ ਕੈ ਦੋਖਿ ਨ ਤ੍ਰਿਸਟੈ ਕੋਇ ॥
ਜੈਸਾ ਭਾਵੈ ਤੈਸਾ ਕੋਈ ਹੋਇ ॥
ਪਇਆ ਕਿਰਤੁ ਨ ਮੇਟੈ ਕੋਇ ॥
ਨਾਨਕ ਜਾਨੈ ਸਚਾ ਸੋਇ ॥੭॥
Sahib Singh
ਬਿਗੜਰੂਪੁ = ਵਿਗੜੇ ਹੋਏ ਰੂਪ ਵਾਲਾ, ਭਿ੍ਰਸ਼ਟਿਆ ਹੋਇਆ ।
ਸਹਕਾਈਐ = ਸਹਕਦਾ ਹੈ, ਤਰਲੇ ਲੈਂਦਾ ਹੈ, ਆਤੁਰ ਹੁੰਦਾ ਹੈ ।
ਪੁਜੈ ਨ = ਸਿਰੇ ਨਹੀਂ ਚੜ੍ਹਦੀ ।
ਤਿ੍ਰਸਟੈ = ਰੱਜਦਾ ।
ਜੈਸਾ ਭਾਵੈ = ਜਿਹੋ ਜਿਹੀ ਭਾਵਨਾ ਵਾਲਾ ਹੁੰਦਾ ਹੈ ।
ਪਇਆ ਕਿਰਤੁ = ਪਿਛਲੇ ਕੀਤੇ (ਮੰਦੇ) ਕੰਮਾਂ ਦਾ ਇਕੱਠਾ ਹੋਇਆ ਫਲ ।

ਸੰਤਾਂ ਦੀ ਨਿੰਦਿਆ ਕਰਨ ਵਾਲਾ ਭਿ੍ਰਸ਼ਟਿਆ ਜਾਂਦਾ ਹੈ, ਪ੍ਰਭੂ ਦੀ ਦਰਗਾਹ ਵਿਚ ਉਸ ਨੂੰ ਸਜ਼ਾ ਮਿਲਦੀ ਹੈ ।
ਸੰਤਾਂ ਦਾ ਨਿੰਦਕ ਸਦਾ ਆਤੁਰ ਰਹਿੰਦਾ ਹੈ, ਨਾਹ ਉਹ ਜੀਊਂਦਿਆਂ ਵਿਚ ਤੇ ਨਾਹ ਮੋਇਆਂ ਵਿਚ ਹੁੰਦਾ ਹੈ ।
ਸੰਤ ਦੇ ਨਿੰਦਕ ਦੀ ਆਸ ਕਦੇ ਸਿਰੇ ਨਹੀਂ ਚੜ੍ਹਦੀ, ਜਗਤ ਤੋਂ ਨਿਰਾਸ ਹੀ ਚੱਲ ਜਾਂਦਾ (ਭਲਾ, ਸੰਤਾਂ ਵਾਲੀਸੋਭਾ ਉਸ ਨੂੰ ਕਿਵੇਂ ਮਿਲੇ?) ।
ਜਿਹੋ ਜਿਹੀ ਮਨੁੱਖ ਦੀ ਨੀਅਤ ਹੁੰਦੀ ਹੈ, ਤਿਹੋ ਜਿਹਾ ਉਸ ਦਾ ਸੁਭਾਉ ਬਣ ਜਾਂਦਾ ਹੈ (ਇਸ ਵਾਸਤੇ) ਸੰਤ ਦੀ ਨਿੰਦਿਆ ਕਰਨ ਨਾਲ ਕੋਈ ਮਨੁੱਖ (ਨਿੰਦਿਆ ਦੀ) ਇਸ ਤ੍ਰੇਹ ਤੋਂ ਬਚਦਾ ਨਹੀਂ ।
(ਬਚੇ ਭੀ ਕਿਵੇਂ?) ਪਿਛਲੀ ਕੀਤੀ (ਮੰਦ) ਕਮਾਈ ਦੇ ਇਕੱਠੇ ਹੋਏ (ਸੁਭਾਉ-ਰੂਪ) ਫਲ ਨੂੰ ਕੋਈ ਮਿਟਾ ਨਹੀਂ ਸਕਦਾ ।
ਹੇ ਨਾਨਕ! (ਇਸ ਭੇਤ ਨੂੰ) ਉਹ ਸੱਚਾ ਪ੍ਰਭੂ ਜਾਣਦਾ ਹੈ ।੭ ।