ਗੁਰ ਪ੍ਰਸਾਦਿ ਆਪਨ ਆਪੁ ਸੁਝੈ ॥
ਤਿਸ ਕੀ ਜਾਨਹੁ ਤ੍ਰਿਸਨਾ ਬੁਝੈ ॥
ਸਾਧਸੰਗਿ ਹਰਿ ਹਰਿ ਜਸੁ ਕਹਤ ॥
ਸਰਬ ਰੋਗ ਤੇ ਓਹੁ ਹਰਿ ਜਨੁ ਰਹਤ ॥
ਅਨਦਿਨੁ ਕੀਰਤਨੁ ਕੇਵਲ ਬਖ੍ਯਾਨੁ ॥
ਗ੍ਰਿਹਸਤ ਮਹਿ ਸੋਈ ਨਿਰਬਾਨੁ ॥
ਏਕ ਊਪਰਿ ਜਿਸੁ ਜਨ ਕੀ ਆਸਾ ॥
ਤਿਸ ਕੀ ਕਟੀਐ ਜਮ ਕੀ ਫਾਸਾ ॥
ਪਾਰਬ੍ਰਹਮ ਕੀ ਜਿਸੁ ਮਨਿ ਭੂਖ ॥
ਨਾਨਕ ਤਿਸਹਿ ਨ ਲਾਗਹਿ ਦੂਖ ॥੪॥

Sahib Singh
ਸੁਝੈ = ਸੁੱਝ ਜਾਏ, ਸਮਝ ਆ ਜਾਏ ।
ਬੁਝੈ = ਮਿਟ ਜਾਂਦੀ ਹੈ ।
ਜਸੁ = ਵਡਿਆਈ ।
ਹਰਿ ਜਨੁ = ਪ੍ਰਭੂ ਦਾ ਸੇਵਕ ।
ਸਰਬ ਰੋਗ ਤੇ ਰਹਤ = ਸਾਰੇ ਰੋਗਾਂ ਤੋਂ ਬਚਿਆ ਹੋਇਆ ।
ਅਨਦਿਨੁ = ਹਰ ਰੋਜ਼ ।
ਬਖ´ਾਨੁ = ਉੱਚਾਰਨ ।
ਨਿਰਬਾਨੁ = ਵਾਸਨਾ ਤੋਂ ਰਹਿਤ ।
ਜਿਸੁ ਮਨਿ = ਜਿਸ ਮਨੁੱਖ ਦੇ ਮਨ ਵਿਚ ।
ਤਿਸਹਿ = ਤਿਸ ਮਨੁੱਖ ਨੂੰ ।
    
Sahib Singh
ਜਿਸ ਮਨੁੱਖ ਨੂੰ ਗੁਰੂ ਦੀ ਕਿਰਪਾ ਨਾਲ ਆਪਣਾ ਆਪ ਸੁੱਝ ਪੈਂਦਾ ਹੈ, ਇਹ ਜਾਣ ਲਵੋ ਕਿ ਉਸ ਦੀ ਤ੍ਰਿਸ਼ਨਾ ਮਿਟ ਜਾਂਦੀ ਹੈ ।
ਜੋ ਰੱਬ ਦਾ ਪਿਆਰਾ ਸਤਸੰਗ ਵਿਚ ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਬਚ ਜਾਂਦਾ ਹੈ ।
ਜੋ ਮਨੁੱਖ ਹਰ ਰੋਜ਼ ਪ੍ਰਭੂ ਦਾ ਕੀਰਤਨ ਹੀ ਉੱਚਾਰਦਾ ਹੈ, ਉਹ ਮਨੁੱਖ ਗਿ੍ਰਹਸਤ ਵਿਚ (ਰਹਿੰਦਾ ਹੋਇਆ) ਨਿਰਲੇਪ ਹੈ ।ਜਿਸ ਮਨੁੱਖ ਦੀ ਆਸ ਇਕ ਅਕਾਲ ਪੁਰਖ ਉੱਤੇ ਹੈ, ਉਸ ਦੀ ਜਮਾਂ ਵਾਲੀ ਫਾਹੀ ਕੱਟੀ ਜਾਂਦੀ ਹੈ ।
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ (ਦੇ ਮਿਲਣ) ਦੀ ਤਾਂਘ ਹੈ, ਹੇ ਨਾਨਕ! ਉਸ ਮਨੁੱਖ ਨੂੰ ਕੋਈ ਦੁੱਖ ਨਹੀਂ ਪੋਂਹਦਾ ।੪ ।
Follow us on Twitter Facebook Tumblr Reddit Instagram Youtube