ਸਲੋਕੁ ॥
ਸਰਬ ਕਲਾ ਭਰਪੂਰ ਪ੍ਰਭ ਬਿਰਥਾ ਜਾਨਨਹਾਰ ॥
ਜਾ ਕੈ ਸਿਮਰਨਿ ਉਧਰੀਐ ਨਾਨਕ ਤਿਸੁ ਬਲਿਹਾਰ ॥੧॥

Sahib Singh
ਕਲਾ = ਤਾਕਤ, ਸ਼ਕਤੀ ।
ਭਰਪੂਰ = ਭਰਿਆ ਹੋਇਆ ।
ਬਿਰਥਾ = {ਸ਼ਕਟ. Òਯਥਾ—ਫੳਨਿ} ਦੁੱਖ, ਦਰਦ ।
ਜਾ ਕੈ ਸਿਮਰਨਿ = ਜਿਸ ਦੇ ਸਿਮਰਨ ਦੀ ਰਾਹੀਂ ।
ਉਧਰੀਐ = (ਵਿਕਾਰਾਂ ਤੋਂ) ਬਚ ਜਾਈਦਾ ਹੈ ।
    
Sahib Singh
ਪ੍ਰਭੂ ਸਾਰੀਆਂ ਸ਼ਕਤੀਆਂ ਨਾਲ ਪੂਰਨ ਹੈ, (ਸਭ ਜੀਵਾਂ ਦੇ) ਦੁੱਖ-ਦਰਦ ਜਾਣਦਾ ਹੈ ।
ਹੇ ਨਾਨਕ! ਜਿਸ (ਐਸੇ ਪ੍ਰਭੂ) ਦੇ ਸਿਮਰਨ ਨਾਲ (ਵਿਕਾਰਾਂ ਤੋਂ) ਬਚ ਸਕੀਦਾ ਹੈ, ਉਸ ਤੋਂ (ਸਦਾ) ਸਦਕੇ ਜਾਈਏ ।੧ ।
Follow us on Twitter Facebook Tumblr Reddit Instagram Youtube