ਮਨ ਮੂਰਖ ਕਾਹੇ ਬਿਲਲਾਈਐ ॥
ਪੁਰਬ ਲਿਖੇ ਕਾ ਲਿਖਿਆ ਪਾਈਐ ॥
ਦੂਖ ਸੂਖ ਪ੍ਰਭ ਦੇਵਨਹਾਰੁ ॥
ਅਵਰ ਤਿਆਗਿ ਤੂ ਤਿਸਹਿ ਚਿਤਾਰੁ ॥
ਜੋ ਕਛੁ ਕਰੈ ਸੋਈ ਸੁਖੁ ਮਾਨੁ ॥
ਭੂਲਾ ਕਾਹੇ ਫਿਰਹਿ ਅਜਾਨ ॥
ਕਉਨ ਬਸਤੁ ਆਈ ਤੇਰੈ ਸੰਗ ॥
ਲਪਟਿ ਰਹਿਓ ਰਸਿ ਲੋਭੀ ਪਤੰਗ ॥
ਰਾਮ ਨਾਮ ਜਪਿ ਹਿਰਦੇ ਮਾਹਿ ॥
ਨਾਨਕ ਪਤਿ ਸੇਤੀ ਘਰਿ ਜਾਹਿ ॥੪॥

Sahib Singh
ਕਾਹੇ = ਕਿਉਂ ?
ਬਿਲਲਾਈਐ = ਵਿਲਕੀਏ, ਵਿਰਲਾਪ ਕਰੀਏ ।
ਪੁਰਬ = ਪਹਿਲੇ ।
ਪੁਰਬ ਲਿਖੇ ਕਾ = ਪਹਿਲੇ ਸਮੇ ਦੇ ਕੀਤੇ ਕਰਮਾਂ ਦਾ, ਹੁਣ ਤੋਂ ਪਹਿਲੇ ਸਮੇ ਦੇ ਬੀਜੇ ਦਾ ।
ਲਿਖਿਆ = ਸੰਸਕਾਰ = ਰੂਪ ਲੇਖ, ਸੁਭਾਉ-ਰੂਪ ਬੀਜ ।
ਅਜਾਨ = ਹੇ ਅੰਵਾਣ !
ਬਸਤੁ = ਚੀਜ਼ ।
ਰਸਿ = ਰਸ ਵਿਚ, ਸੁਆਦ ਵਿਚ ।
ਲੋਭੀ ਪਤੰਗ = ਹੇ ਲੋਭੀ ਭੰਬਟ !
ਪਤਿ ਸੇਤੀ = ਇੱਜ਼ਤ ਨਾਲ ।
    
Sahib Singh
ਹੇ ਮੂਰਖ ਮਨ! (ਦੁੱਖ ਮਿਲਣ ਤੇ) ਕਿਉਂ ਵਿਲਕਦਾ ਹੈਂ ?
ਪਿਛਲੇ ਬੀਜੇ ਦਾ ਫਲ ਹੀ ਖਾਣਾ ਪੈਂਦਾ ਹੈ ।
ਦੁੱਖ ਸੁਖ ਦੇਣ ਵਾਲਾ ਪ੍ਰਭੂ ਆਪ ਹੈ, (ਤਾਂ ਤੇ) ਹੋਰ (ਆਸਰੇ) ਛੱਡ ਕੇ ਤੂੰ ਉਸੇ ਨੂੰ ਯਾਦ ਕਰ ।
ਹੇ ਅੰਞਾਣ! ਕਿਉ ਭੁੱਲਿਆਂ ਫਿਰਦਾ ਹੈਂ ?
ਜੋ ਕੁਝ ਪ੍ਰਭੂ ਕਰਦਾ ਹੈ ਉਸੇ ਨੂੰ ਸੁਖ ਸਮਝ ।
ਹੇ ਲੋਭੀ ਭੰਬਟ! ਤੂੰ (ਮਾਇਆ ਦੇ) ਸੁਆਦ ਵਿਚ ਮਸਤ ਹੋ ਰਿਹਾ ਹੈਂ, (ਦੱਸ) ਕੇਹੜੀ ਚੀਜ਼ ਤੇਰੇ ਨਾਲ ਆਈ ਸੀ ।
ਹੇ ਨਾਨਕ! ਹਿਰਦੇ ਵਿਚ ਪ੍ਰਭੂ ਦਾ ਨਾਮ ਜਪ, (ਇਸੇ ਤ੍ਰਹਾਂ) ਇੱਜ਼ਤ ਨਾਲ (ਪਰਲੋਕ ਵਾਲੇ) ਘਰ ਵਿਚ ਜਾਵਹਿˆਗਾ ।੪ ।
Follow us on Twitter Facebook Tumblr Reddit Instagram Youtube