ਚਰਨ ਸਾਧ ਕੇ ਧੋਇ ਧੋਇ ਪੀਉ ॥
ਅਰਪਿ ਸਾਧ ਕਉ ਅਪਨਾ ਜੀਉ ॥
ਸਾਧ ਕੀ ਧੂਰਿ ਕਰਹੁ ਇਸਨਾਨੁ ॥
ਸਾਧ ਊਪਰਿ ਜਾਈਐ ਕੁਰਬਾਨੁ ॥
ਸਾਧ ਸੇਵਾ ਵਡਭਾਗੀ ਪਾਈਐ ॥
ਸਾਧਸੰਗਿ ਹਰਿ ਕੀਰਤਨੁ ਗਾਈਐ ॥
ਅਨਿਕ ਬਿਘਨ ਤੇ ਸਾਧੂ ਰਾਖੈ ॥
ਹਰਿ ਗੁਨ ਗਾਇ ਅੰਮ੍ਰਿਤ ਰਸੁ ਚਾਖੈ ॥
ਓਟ ਗਹੀ ਸੰਤਹ ਦਰਿ ਆਇਆ ॥
ਸਰਬ ਸੂਖ ਨਾਨਕ ਤਿਹ ਪਾਇਆ ॥੬॥

Sahib Singh
ਅਰਪਿ = ਹਵਾਲੇ ਕਰ ਦੇਹ ।
ਜੀਉ = ਜਿੰਦ ।
ਧੂਰਿ = ਚਰਨ = ਧੂੜ ।
ਕੁਰਬਾਨੁ = ਸਦਕੇ ।
ਵਡਭਾਗੀ = ਵੱਡੇ ਭਾਗਾਂ ਨਾਲ ।
ਗਾਈਐ = ਗਾਇਆ ਜਾ ਸਕਦਾ ਹੈ ।
ਰਾਖੈ = ਬਚਾ ਲੈਂਦਾ ਹੈ ।
ਅੰਮਿ੍ਰਤ ਰਸੁ = ਨਾਮ ਅੰਮਿ੍ਰਤ ਦਾ ਸੁਆਦ ।
ਓਟ = ਆਸਰਾ ।
ਗਹੀ = ਪਕੜੀ, ਫੜੀ ।
ਤਿਹ = ਉਸ ਨੇ ।
    
Sahib Singh
(ਹੇ ਭਾਈ!) ਸਾਧੂ ਜਨਾਂ ਦੇ ਪੈਰ ਧੋ ਧੋ ਕੇ (ਨਾਮ-ਜਲ) ਪੀ, ਸਾਧ-ਜਨ ਤੋਂ ਆਪਣੀ ਜਿੰਦ ਭੀ ਵਾਰ ਦੇਹ ।
ਗੁਰਮੁਖ ਮਨੁੱਖ ਦੇ ਪੈਰਾਂ ਦੀ ਖ਼ਾਕ ਵਿਚ ਇਸ਼ਨਾਨ ਕਰ, ਗੁਰਮੁਖ ਤੋਂ ਸਦਕੇ ਹੋਹੁ ।
ਸੰਤ ਦੀ ਸੇਵਾ ਵੱਡੇ ਭਾਗਾਂ ਨਾਲ ਮਿਲਦੀ ਹੈ, ਸੰਤ ਦੀ ਸੰਗਤਿ ਵਿਚ ਹੀ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ ।
ਸੰਤ ਅਨੇਕਾਂ ਅੌਕੜਾਂ ਤੋਂ (ਜੋ ਆਤਮਕ ਜੀਵਨ ਦੇ ਰਾਹ ਵਿਚ ਆਉਂਦੀਆਂ ਹਨ) ਬਚਾ ਲੈਂਦਾ ਹੈ, ਸੰਤ ਪ੍ਰਭੂ ਦੇ ਗੁਣ ਗਾ ਕੇ ਨਾਮ-ਅੰਮਿ੍ਰਤ ਦਾ ਸੁਆਦ ਮਾਣਦਾ ਹੈ ।
(ਜਿਸ ਮਨੁੱਖ ਨੇ) ਸੰਤਾਂ ਦਾ ਆਸਰਾ ਫੜਿਆ ਹੈ ਜੋ ਸੰਤਾਂ ਦੇ ਦਰ ਤੇ ਆ ਡਿੱਗਾ ਹੈ ਉਸ ਨੇ, ਹੇ ਨਾਨਕ! ਸਾਰੇ ਸੁਖ ਪਾ ਲਏ ਹਨ ।੬ ।
Follow us on Twitter Facebook Tumblr Reddit Instagram Youtube