ਮਿਰਤਕ ਕਉ ਜੀਵਾਲਨਹਾਰ ॥
ਭੂਖੇ ਕਉ ਦੇਵਤ ਅਧਾਰ ॥
ਸਰਬ ਨਿਧਾਨ ਜਾ ਕੀ ਦ੍ਰਿਸਟੀ ਮਾਹਿ ॥
ਪੁਰਬ ਲਿਖੇ ਕਾ ਲਹਣਾ ਪਾਹਿ ॥
ਸਭੁ ਕਿਛੁ ਤਿਸ ਕਾ ਓਹੁ ਕਰਨੈ ਜੋਗੁ ॥
ਤਿਸੁ ਬਿਨੁ ਦੂਸਰ ਹੋਆ ਨ ਹੋਗੁ ॥
ਜਪਿ ਜਨ ਸਦਾ ਸਦਾ ਦਿਨੁ ਰੈਣੀ ॥
ਸਭ ਤੇ ਊਚ ਨਿਰਮਲ ਇਹ ਕਰਣੀ ॥
ਕਰਿ ਕਿਰਪਾ ਜਿਸ ਕਉ ਨਾਮੁ ਦੀਆ ॥
ਨਾਨਕ ਸੋ ਜਨੁ ਨਿਰਮਲੁ ਥੀਆ ॥੭॥

Sahib Singh
ਮਿਰਤਕ = ਮੋਇਆ ਹੋਇਆ, ਆਤਮਕ ਜ਼ਿੰਦਗੀ ਵਲੋਂ ਮੁਰਦਾ ।
ਭੂਖੇ = ਲਾਲਚੀ, ਤਿ੍ਰਸਨਾ = ਅਧੀਨ ਮਨੁੱਖ ।
ਅਧਾਰ = ਆਸਰਾ ।
ਨਿਧਾਨ = ਖ਼ਜ਼ਾਨੇ ।
ਪੁਰਬ ਲਿਖੇ ਕਾ = ਪਿਛਲੇ ਸਮੇ ਦੇ ਕੀਤੇ ਕੰਮਾਂ ਦਾ ।
ਲਹਣਾ = ਫਲ ।
ਪਾਹਿ = ਪਾਉਂਦੇ ਹਨ ।
ਹੋਗੁ = ਹੋਵੇਗਾ ।
ਰੈਣੀ = ਰਾਤ ।
ਕਰਣੀ = ਆਚਰਣ ।
    
Sahib Singh
(ਪ੍ਰਭੂ) ਮੋਏ ਹੋਏ ਬੰਦੇ ਨੂੰ ਜਿਵਾਲਣ ਜੋਗਾ ਹੈ, ਭੁੱਖੇ ਨੂੰ ਭੀ ਆਸਰਾ ਦੇਂਦਾ ਹੈ ।
ਸਾਰੇ ਖ਼ਜ਼ਾਨੇ ਉਸ ਮਾਲਕ ਦੀ ਨਜ਼ਰ ਵਿਚ ਹਨ, (ਪਰ ਜੀਵ) ਆਪਣੇ ਪਿਛਲੇ ਕੀਤੇ ਕਰਮਾਂ ਦਾ ਫਲ ਭੋਗਦੇ ਹਨ ।
ਸਭ ਕੁਝ ਉਸ ਪ੍ਰਭੂ ਦਾ ਹੀ ਹੈ, ਤੇ ਉਹੀ ਸਭ ਕੁਝ ਕਰਨ ਦੇ ਸਮਰੱਥ ਹੈ; ਉਸ ਤੋਂ ਬਿਨਾ ਕੋਈ ਦੂਜਾ ਨਾਹ ਹੈ ਤੇ ਨਾਹ ਹੋਵੇਗਾ ।
ਹੇ ਜਨ! ਸਦਾ ਹੀ ਦਿਨ ਰਾਤ ਪ੍ਰਭੂ ਨੂੰ ਯਾਦ ਕਰ, ਹੋਰ ਸਾਰੀਆਂ ਕਰਣੀਆਂ ਨਾਲੋਂ ਇਹੀ ਕਰਣੀ ਉੱਚੀ ਤੇ ਸੁੱਚੀ ਹੈ ।
ਮੇਹਰ ਕਰ ਕੇ ਜਿਸ ਮਨੁੱਖ ਨੂੰ ਨਾਮ ਬਖ਼ਸ਼ਦਾ ਹੈ, ਹੇ ਨਾਨਕ! ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ ।੭ ।
Follow us on Twitter Facebook Tumblr Reddit Instagram Youtube