ਸਲੋਕੁ ॥
ਰੂਪੁ ਨ ਰੇਖ ਨ ਰੰਗੁ ਕਿਛੁ ਤ੍ਰਿਹੁ ਗੁਣ ਤੇ ਪ੍ਰਭ ਭਿੰਨ ॥
ਤਿਸਹਿ ਬੁਝਾਏ ਨਾਨਕਾ ਜਿਸੁ ਹੋਵੈ ਸੁਪ੍ਰਸੰਨ ॥੧॥

Sahib Singh
ਰੇਖ = {ਸ਼ਕਟ. ਰੇਖਾ) ਚਿਹਨ-ਚੱਕ੍ਰ ।
ਤਿ੍ਰਹੁ ਗੁਣ ਤੇ = (ਮਾਇਆ ਦੇ) ਤਿੰਨ ਗੁਣਾਂ ਤੋਂ ।
ਭਿੰਨ = ਵੱਖਰਾ, ਨਿਰਲੇਪ, ਬੇ-ਦਾਗ਼ ।
ਤਿਸਹਿ = ਉਸ ਨੂੰ ਹੀ ।
ਬੁਝਾਏ = ਸਮਝ ਦੇਂਦਾ ਹੈ (ਆਪਣੇ ਸਰੂਪ ਦੀ) ।
ਸੁਪ੍ਰਸੰਨ = ਖ਼ੁਸ਼ ।
    
Sahib Singh
ਪ੍ਰਭੂ ਦਾ ਨ ਕੋਈ ਰੂਪ ਹੈ, ਨ ਚਿਹਨ-ਚੱਕ੍ਰ ਅਤੇ ਨ ਕੋਈ ਰੰਗ ।
ਪ੍ਰਭੂ ਮਾਇਆ ਦੇ ਤਿੰਨ ਗੁਣਾਂ ਤੋਂ ਬੇ-ਦਾਗ਼ ਹੈ ।
ਹੇ ਨਾਨਕ! ਪ੍ਰਭੂ ਆਪਣਾ ਆਪ ਉਸ ਮਨੁੱਖ ਨੂੰ ਸਮਝਾਉਂਦਾ ਹੈ ਜਿਸ ਉਤੇ ਆਪ ਤੱ੍ਰüਠਦਾ ਹੈ ।੧ ।
Follow us on Twitter Facebook Tumblr Reddit Instagram Youtube