ਨਾਨਾ ਰੂਪ ਨਾਨਾ ਜਾ ਕੇ ਰੰਗ ॥
ਨਾਨਾ ਭੇਖ ਕਰਹਿ ਇਕ ਰੰਗ ॥
ਨਾਨਾ ਬਿਧਿ ਕੀਨੋ ਬਿਸਥਾਰੁ ॥
ਪ੍ਰਭੁ ਅਬਿਨਾਸੀ ਏਕੰਕਾਰੁ ॥
ਨਾਨਾ ਚਲਿਤ ਕਰੇ ਖਿਨ ਮਾਹਿ ॥
ਪੂਰਿ ਰਹਿਓ ਪੂਰਨੁ ਸਭ ਠਾਇ ॥
ਨਾਨਾ ਬਿਧਿ ਕਰਿ ਬਨਤ ਬਨਾਈ ॥
ਅਪਨੀ ਕੀਮਤਿ ਆਪੇ ਪਾਈ ॥
ਸਭ ਘਟ ਤਿਸ ਕੇ ਸਭ ਤਿਸ ਕੇ ਠਾਉ ॥
ਜਪਿ ਜਪਿ ਜੀਵੈ ਨਾਨਕ ਹਰਿ ਨਾਉ ॥੪॥
Sahib Singh
ਨਾਨਾ = ਕਈ ਕਿਸਮ ਦੇ ।
ਇਕ ਰੰਗ = ਇਕੋ ਕਿਸਮ ਦਾ, ਇਕ ਰੰਗ ਵਾਲਾ ।
ਕਰਹਿ = ਤੂੰ ਕਰਦਾ ਹੈਂ ।
ਨਾਨਾ ਬਿਧਿ = ਕਈ ਤਰੀਕਿਆਂ ਨਾਲ ।
ਚਲਿਤ = ਕੌਤਕ, ਤਮਾਸ਼ੇ ।
ਇਕ ਰੰਗ = ਇਕੋ ਕਿਸਮ ਦਾ, ਇਕ ਰੰਗ ਵਾਲਾ ।
ਕਰਹਿ = ਤੂੰ ਕਰਦਾ ਹੈਂ ।
ਨਾਨਾ ਬਿਧਿ = ਕਈ ਤਰੀਕਿਆਂ ਨਾਲ ।
ਚਲਿਤ = ਕੌਤਕ, ਤਮਾਸ਼ੇ ।
Sahib Singh
ਹੇ ਪ੍ਰਭੂ! ਤੂੰ, ਜਿਸ ਦੇ ਕਈ ਰੂਪ ਤੇ ਰੰਗ ਹਨ, ਕਈ ਭੇਖ ਧਾਰਦਾ ਹੈਂ (ਤੇ ਫਿਰ ਭੀ) ਇਕੋ ਤ੍ਰਹਾਂ ਦਾ ਹੈਂ ।
ਪ੍ਰਭੂ ਨਾਸ-ਰਹਿਤ ਹੈ, ਤੇ ਸਭ ਥਾਈਂ ਇਕ ਆਪ ਹੀ ਆਪ ਹੈ, ਉਸ ਨੇ ਜਗਤ ਦਾ ਪਸਾਰਾ ਕਈ ਤਰੀਕਿਆਂ ਨਾਲ ਕੀਤਾ ਹੈ ।ਕਈ ਤਮਾਸ਼ੇ ਪ੍ਰਭੂ ਪਲਕ ਵਿਚ ਕਰ ਦੇਂਦਾ ਹੈ, ਉਹ ਪੂਰਨ ਪੁਰਖ ਸਭ ਥਾਈਂ ਵਿਆਪਕ ਹੈ ।
ਜਗਤ ਦੀ ਰਚਨਾ ਪ੍ਰਭੂ ਨੇ ਕਈ ਤਰੀਕਿਆਂ ਨਾਲ ਰਚੀ ਹੈ, ਆਪਣੀ (ਵਡਿਆਈ ਦਾ) ਮੁੱਲ ਉਹ ਆਪ ਹੀ ਜਾਣਦਾ ਹੈ ।
ਸਾਰੇ ਸਰੀਰ ਉਸ ਪ੍ਰਭੂ ਦੇ ਹੀ ਹਨ, ਸਾਰੇ ਥਾਂ ਉਸੇ ਦੇ ਹਨ ।
ਹੇ ਨਾਨਕ! (ਉਸ ਦਾ ਦਾਸ) ਉਸ ਦਾ ਨਾਮ ਜਪ ਜਪ ਕੇ ਜੀਊਂਦਾ ਹੈ ।੪ ।