ਸਤਿ ਬਚਨ ਸਾਧੂ ਉਪਦੇਸ ॥
ਸਤਿ ਤੇ ਜਨ ਜਾ ਕੈ ਰਿਦੈ ਪ੍ਰਵੇਸ ॥
ਸਤਿ ਨਿਰਤਿ ਬੂਝੈ ਜੇ ਕੋਇ ॥
ਨਾਮੁ ਜਪਤ ਤਾ ਕੀ ਗਤਿ ਹੋਇ ॥
ਆਪਿ ਸਤਿ ਕੀਆ ਸਭੁ ਸਤਿ ॥
ਆਪੇ ਜਾਨੈ ਅਪਨੀ ਮਿਤਿ ਗਤਿ ॥
ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ ॥
ਅਵਰ ਨ ਬੂਝਿ ਕਰਤ ਬੀਚਾਰੁ ॥
ਕਰਤੇ ਕੀ ਮਿਤਿ ਨ ਜਾਨੈ ਕੀਆ ॥
ਨਾਨਕ ਜੋ ਤਿਸੁ ਭਾਵੈ ਸੋ ਵਰਤੀਆ ॥੭॥

Sahib Singh
ਨਿਰਤਿ = {ਸ਼ਕਟ. ਨਿਰਤਿ ਸ਼ਟਰੋਨਗ ੳਟਟੳਚਹਮੲਨਟ, ਡੋਨਦਨੲਸਸ, ਦੲਵੋਟੋਿਨ.) ਪਿਆਰ ।
ਮਿਤਿ = ਮਿਣਤੀ, ਅੰਦਾਜ਼ਾ ।
ਗਤਿ = ਪਹੁੰਚ, ਅਵਸਥਾ ।
ਕੀਆ = ਪੈਦਾ ਕੀਤਾ ਹੋਇਆ ਜੀਵ ।
ਵਰਤੀਆ = ਵਰਤਦਾ ਹੈ ।
    
Sahib Singh
ਗੁਰੂ ਦਾ ਉਪਦੇਸ਼ ਅਟੱਲ ਬਚਨ ਹਨ, ਜਿਨ੍ਹਾਂ ਦੇ ਹਿਰਦੇ ਵਿਚ (ਇਸ ਉਪਦੇਸ਼ ਦਾ) ਪ੍ਰਵੇਸ਼ ਹੁੰਦਾ ਹੈ, ਉਹ ਭੀ ਅਟੱਲ (ਭਾਵ, ਜਨਮ ਮਰਨ ਤੋਂ ਰਹਿਤ) ਹੋ ਜਾਂਦੇ ਹਨ ।
ਜੇ ਕਿਸੇ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਪਿਆਰ ਦੀ ਸੂਝ ਆ ਜਾਏ, ਤਾਂ ਨਾਮ ਜਪ ਕੇ ਉਹ ਉੱਚੀ ਅਵਸਥਾ ਹਾਸਲ ਕਰ ਲੈਂਦਾ ਹੈ ।
ਪ੍ਰਭੂ ਆਪ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦਾ ਪੈਦਾ ਕੀਤਾ ਹੋਇਆ ਜਗਤ ਭੀ ਸੱਚ ਮੁੱਚ ਹੋਂਦ ਵਾਲਾ ਹੈ, (ਭਾਵ, ਮਿਥਿਆ ਨਹੀਂ) ਪ੍ਰਭੂ ਆਪਣੀ ਅਵਸਥਾ ਤੇ ਮਰਯਾਦਾ ਆਪ ਜਾਣਦਾ ਹੈ ।ਜਿਸ ਪ੍ਰਭੂ ਦਾ ਇਹ ਜਗਤ ਹੈ ਉਹ ਆਪ ਇਸ ਨੂੰ ਬਨਾਉਣ ਵਾਲਾ ਹੈ, ਕਿਸੇ ਹੋਰ ਨੂੰ ਇਸ ਜਗਤ ਦਾ ਖਿ਼ਆਲ ਰੱਖਣ ਵਾਲਾ (ਭੀ) ਨਾਹ ਸਮਝੋ ।
ਕਰਤਾਰ (ਦੀ ਬਜ਼ੁਰਗੀ) ਦਾ ਅੰਦਾਜ਼ਾ ਉਸ ਦਾ ਪੈਦਾ ਕੀਤਾ ਬੰਦਾ ਨਹੀਂ ਲਾ ਸਕਦਾ ।
ਹੇ ਨਾਨਕ! ਉਹੀ ਕੁਝ ਵਰਤਦਾ ਹੈ ਜੋ ਉਸ ਪ੍ਰਭੂ ਨੂੰ ਭਾਉਂਦਾ ਹੈ ।੭ ।
Follow us on Twitter Facebook Tumblr Reddit Instagram Youtube