ਸਲੋਕੁ ॥
ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ ॥
ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ ਗਾਉ ॥੧॥
Sahib Singh
ਸਤਿ = ਸਦਾ ਕਾਇਮ ਰਹਿਣ ਵਾਲਾ, ਹੋਂਦ ਵਾਲਾ ।
ਪੁਰਖੁ = ਸਭ ਵਿਚ ਵਿਆਪਕ ਆਤਮਾ ।
ਸਤਿ ਪੁਰਖੁ = ਉਹ ਜੋਤਿ ਜੋ ਸਦਾ-ਥਿਰ ਤੇ ਸਭ ਵਿਚ ਵਿਆਪਕ ਹੈ ।
ਜਿਨਿ = ਜਿਸ ਨੇ ।
ਤਿਸ ਕੈ ਸੰਗਿ = ਉਸ (ਸਤਿਗੁਰੂ) ਦੀ ਸੰਗਤਿ ਵਿਚ ।
ਉਧਰੈ = (ਵਿਕਾਰਾਂ ਤੋਂ) ਬਚ ਜਾਂਦਾ ਹੈ ।
ਅਰਥ = ਜਿਸ ਨੇ ਸਦਾ = ਥਿਰ ਤੇ ਵਿਆਪਕ ਪ੍ਰਭੂ ਨੂੰ ਜਾਣ ਲਿਆ ਹੈ, ਉਸ ਦਾ ਨਾਮ ਸਤਿਗੁਰੂ ਹੈ, ਉਸ ਦੀ ਸੰਗਤਿ ਵਿਚ (ਰਹਿ ਕੇ) ਸਿੱਖ (ਵਿਕਾਰਾਂ ਤੋਂ) ਬਚ ਜਾਂਦਾ ਹੈ; (ਤਾਂ ਤੇ) ਹੇ ਨਾਨਕ !
(ਤੂੰ ਭੀ ਗੁਰੂ ਦੀ ਸੰਗਤਿ ਵਿਚ ਰਹਿ ਕੇ) ਅਕਾਲ ਪੁਰਖ ਦੇ ਗੁਣ ਗਾ ।੧ ।
ਅਸਟਪਦੀ ॥ ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥ ਸੇਵਕ ਕਉ ਗੁਰੁ ਸਦਾ ਦਇਆਲ ॥ ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥ ਗੁਰ ਬਚਨੀ ਹਰਿ ਨਾਮੁ ਉਚਰੈ ॥ ਸਤਿਗੁਰੁ ਸਿਖ ਕੇ ਬੰਧਨ ਕਾਟੈ ॥ ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥ ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥ ਗੁਰ ਕਾ ਸਿਖੁ ਵਡਭਾਗੀ ਹੇ ॥ ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥ ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥{ਪੰਨਾ ੨੮੬} ਪ੍ਰਤਿਪਾਲ—ਰੱਖਿਆ ।
ਕਉ = ਨੂੰ, ਉਤੇ ।
ਦੁਰਮਤਿ = ਭੈੜੀ ਮਤਿ ।
ਹਿਰੈ = ਦੂਰ ਕਰਦਾ ਹੈ ।
ਗੁਰਬਚਨੀ = ਗੁਰੂ ਦੇ ਬਚਨਾਂ ਨਾਲ, ਗੁਰੂ ਦੇ ਉਪਦੇਸ਼ ਨਾਲ ।
ਹਾਟੈ = ਹਟ ਜਾਂਦਾ ਹੈ ।
ਦੇਇ = ਦੇਂਦਾ ਹੈ ।
ਵਡਭਾਗੀ = ਵੱਡੇ ਭਾਗਾਂ ਵਾਲਾ ।
ਹੇ = ਹੈ ।
ਹਲਤੁ = {ਸ਼ਕਟ.ਅ>—ਨਿ ਟਹਸਿ ਪਲੳਚੲ, ਹੲਰੲ} ਇਹ ਲੋਕ ।ਪਲਤੁ—{ਪਰ> ਨਿ ੳਨੋਟਹੲਰ ਾੋਰਲਦ} ਪਰ ਲੋਕ ।
ਜੀਅ ਨਾਲ = ਜਿੰਦ ਨਾਲ ।

ਸਤਿਗੁਰੂ ਸਿੱਖ ਦੀ ਰੱਖਿਆ ਕਰਦਾ ਹੈ, ਸਤਿਗੁਰੂ ਆਪਣੇ ਸੇਵਕ ਉਤੇ ਸਦਾ ਮੇਹਰ ਕਰਦਾ ਹੈ ।
ਸਤਿਗੁਰੂ ਆਪਣੇ ਸਿੱਖ ਦੀ ਭੈੜੀ ਮਤਿ-ਰੂਪੀ ਮੈਲ ਦੂਰ ਕਰ ਦੇਂਦਾ ਹੈ, ਕਿਉਂਕਿ ਸਿੱਖ ਆਪਣੇ ਸਤਿਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦਾ ਨਾਮ ਸਿਮਰਦਾ ਹੈ ।
ਸਤਿਗੁਰੂ ਆਪਣੇ ਸਿੱਖ ਦੇ (ਮਾਇਆ ਦੇ) ਬੰਧਨ ਕੱਟ ਦੇਂਦਾ ਹੈ (ਅਤੇ) ਗੁਰੂ ਦਾ ਸਿੱਖ ਵਿਕਾਰਾਂ ਵਲੋਂ ਹਟ ਜਾਂਦਾ ਹੈ; (ਕਿਉਂਕਿ) ਸਤਿਗੁਰੂ ਆਪਣੇ ਸਿੱਖ ਨੂੰ ਪ੍ਰਭੂ ਦਾ ਨਾਮ-ਰੂਪੀ ਧਨ ਦੇਂਦਾ ਹੈ (ਤੇ ਇਸ ਤ੍ਰਹਾਂ) ਸਤਿਗੁਰੂ ਦਾ ਸਿੱਖ ਵੱਡੇ ਭਾਗਾਂ ਵਾਲਾ ਬਣ ਜਾਂਦਾ ਹੈ ।
ਸਤਿਗੁਰੂ ਆਪਣੇ ਸਿੱਖ ਦਾ ਲੋਕ ਪਰਲੋਕ ਸਵਾਰ ਦੇਂਦਾ ਹੈ ।
ਹੇ ਨਾਨਕ! ਸਤਿਗੁਰੂ ਆਪਣੇ ਸਿੱਖ ਨੂੰ ਆਪਣੀ ਜਿੰਦ ਦੇ ਨਾਲ ਯਾਦ ਰੱਖਦਾ ਹੈ ।੧ ।