ਸਫਲ ਦਰਸਨੁ ਪੇਖਤ ਪੁਨੀਤ ॥
ਪਰਸਤ ਚਰਨ ਗਤਿ ਨਿਰਮਲ ਰੀਤਿ ॥
ਭੇਟਤ ਸੰਗਿ ਰਾਮ ਗੁਨ ਰਵੇ ॥
ਪਾਰਬ੍ਰਹਮ ਕੀ ਦਰਗਹ ਗਵੇ ॥
ਸੁਨਿ ਕਰਿ ਬਚਨ ਕਰਨ ਆਘਾਨੇ ॥
ਮਨਿ ਸੰਤੋਖੁ ਆਤਮ ਪਤੀਆਨੇ ॥
ਪੂਰਾ ਗੁਰੁ ਅਖ੍ਯਓ ਜਾ ਕਾ ਮੰਤ੍ਰ ॥
ਅੰਮ੍ਰਿਤ ਦ੍ਰਿਸਟਿ ਪੇਖੈ ਹੋਇ ਸੰਤ ॥
ਗੁਣ ਬਿਅੰਤ ਕੀਮਤਿ ਨਹੀ ਪਾਇ ॥
ਨਾਨਕ ਜਿਸੁ ਭਾਵੈ ਤਿਸੁ ਲਏ ਮਿਲਾਇ ॥੪॥

Sahib Singh
ਸਫਲ = ਫਲ ਦੇਣ ਵਾਲਾ ।
ਪੇਖਤ = ਵੇਖਦਿਆਂ ।
ਪੁਨੀਤ = ਪਵਿਤ੍ਰ ।
ਪਰਸਤ = ਛੋਹਿਆਂ ।
ਗਤਿ ਨਿਰਮਲ ਰੀਤਿ = ਨਿਰਮਲ ਗਤਿ ਤੇ ਨਿਰਮਲ ਰੀਤਿ, ਉੱਚੀ ਅਵਸਥਾ ਤੇ ਸੁੱਚੀ ਰਹੁ-ਰੀਤ ।
ਭੇਟਤ = ਮਿਲਿਆਂ ।
ਰਵੇ = ਗਾਏ ਜਾਂਦੇ ਹਨ ।
ਗਵੇ = ਪਹੁੰਚ ਹੋ ਜਾਂਦੀ ਹੈ ।
ਕਰਨ = ਕੰਨ ।
ਆਘਾਨੇ = ਰੱਜ ਜਾਂਦੇ ਹਨ ।
ਪਤੀਆਨੇ = ਪਤੀਜ ਜਾਂਦਾ ਹੈ, ਮੰਨ ਜਾਂਦਾ ਹੈ ।
ਅਖ´ਉ = ਨਾਸ ਨਾਹ ਹੋਣ ਵਾਲਾ, ਸਦਾ ਕਾਇਮ ।
ਪੇਖੈ = ਵੇਖਦਾ ਹੈ ।
ਮੰਤ੍ਰ = ਉਪਦੇਸ਼ ।
    
Sahib Singh
ਗੁਰੂ ਦਾ ਦੀਦਾਰ (ਸਾਰੇ) ਫਲ ਦੇਣ ਵਾਲਾ ਹੈ, ਦੀਦਾਰ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ, ਗੁਰੂ ਦੇ ਚਰਨ ਛੋਹਿਆਂ ਉਚੀ ਅਵਸਥਾ ਤੇ ਸੁੱਚੀ ਰਹੁ-ਰੀਤ ਹੋ ਜਾਂਦੀ ਹੈ ।
ਗੁਰੂ ਦੀ ਸੰਗਤਿ ਵਿਚ ਰਿਹਾਂ ਪ੍ਰਭੂ ਦੇ ਗੁਣ ਗਾ ਸਕੀਦੇ ਹਨ, ਤੇ ਅਕਾਲ ਪੁਰਖ ਦੀ ਦਰਗਾਹ ਵਿਚ ਪਹੁੰਚ ਹੋ ਜਾਂਦੀ ਹੈ ।
ਗੁਰੂ ਦੇ ਬਚਨ ਸੁਣ ਕੇ ਕੰਨ ਰੱਜ ਜਾਂਦੇ ਹਨ, ਮਨ ਵਿਚ ਸੰਤੋਖ ਆ ਜਾਂਦਾ ਹੈ ਤੇ ਆਤਮਾ ਪਤੀਜ ਜਾਂਦਾ ਹੈ ।ਸਤਿਗੁਰੂ ਪੂਰਨ ਪੁਰਖ ਹੈ, ਉਸ ਦਾ ਉਪਦੇਸ਼ ਭੀ ਸਦਾ ਲਈ ਅਟੱਲ ਹੈ, (ਜਿਸ ਵਲ) ਅਮਰ ਕਰਨ ਵਾਲੀ ਨਜ਼ਰ ਨਾਲ ਤੱਕਦਾ ਹੈ ਓਹੀ ਸੰਤ ਹੋ ਜਾਂਦਾ ਹੈ ।
ਸਤਿਗੁਰੂ ਦੇ ਗੁਣ ਬੇਅੰਤ ਹਨ, ਮੁੱਲ ਨਹੀਂ ਪੈ ਸਕਦਾ ।
ਹੇ ਨਾਨਕ! ਜੋ ਜੀਵ (ਪ੍ਰਭੂ ਨੂੰ) ਚੰਗਾ ਲੱਗਦਾ ਹੈ, ਉਸ ਨੂੰ ਗੁਰੂ ਨਾਲ ਮਿਲਾਉਂਦਾ ਹੈ ।੪ ।
Follow us on Twitter Facebook Tumblr Reddit Instagram Youtube