ਤਪਤਿ ਮਾਹਿ ਠਾਢਿ ਵਰਤਾਈ ॥
ਅਨਦੁ ਭਇਆ ਦੁਖ ਨਾਠੇ ਭਾਈ ॥
ਜਨਮ ਮਰਨ ਕੇ ਮਿਟੇ ਅੰਦੇਸੇ ॥
ਸਾਧੂ ਕੇ ਪੂਰਨ ਉਪਦੇਸੇ ॥
ਭਉ ਚੂਕਾ ਨਿਰਭਉ ਹੋਇ ਬਸੇ ॥
ਸਗਲ ਬਿਆਧਿ ਮਨ ਤੇ ਖੈ ਨਸੇ ॥
ਜਿਸ ਕਾ ਸਾ ਤਿਨਿ ਕਿਰਪਾ ਧਾਰੀ ॥
ਸਾਧਸੰਗਿ ਜਪਿ ਨਾਮੁ ਮੁਰਾਰੀ ॥
ਥਿਤਿ ਪਾਈ ਚੂਕੇ ਭ੍ਰਮ ਗਵਨ ॥
ਸੁਨਿ ਨਾਨਕ ਹਰਿ ਹਰਿ ਜਸੁ ਸ੍ਰਵਨ ॥੭॥

Sahib Singh
ਤਪਤਿ = ਤਪਸ਼, ਵਿਕਾਰਾਂ ਦਾ ਜੋਸ਼ ।
ਠਾਢਿ = ਠੰਢ ।
ਭਇਆ = ਹੋ ਗਿਆ ।
ਅੰਦੇਸੇ = ਫ਼ਿਕਰ, ਚਿੰਤਾ ।
ਸਾਧੂ = ਗੁਰੂ ।
ਬਿਆਪਿ = {ਸ਼ਕਟ. Òਯਾਧਿ} ਸਰੀਰਕ ਰੋਗ ।
ਖੈ = ਨਾਸ ਹੋ ਕੇ ।
ਜਪਿ = ਜਪ ਕੇ, ਜਪਣ ਨਾਲ ।
ਥਿਤਿ = ਟਿਕਾਉ, ਸ਼ਾਂਤੀ ।
ਚੂਕੇ = ਮੁੱਕ ਗਏ ।
ਭ੍ਰਮ = ਭਰਮ, ਭੁਲੇਖੇ ।
ਸੁਨਿ = ਸੁਣ ਕੇ ।
    
Sahib Singh
ਹੇ ਭਾਈ! ਗੁਰੂ ਦੇ ਪੂਰੇ ਉਪਦੇਸ਼ ਦੁਆਰਾ (ਵਿਕਾਰਾਂ ਦੀ) ਤਪਸ਼ ਵਿਚ (ਵੱਸਦਿਆਂ ਭੀ, ਪ੍ਰਭੂ ਨੇ ਸਾਡੇ ਅੰਦਰ) ਠੰਢ ਵਰਤਾ ਦਿੱਤੀ ਹੈ, ਸੁਖ ਹੀ ਸੁਖ ਹੋ ਗਿਆ ਹੈ, ਦੁੱਖ ਨੱਸ ਗਏ ਹਨ ਤੇ ਜਨਮ ਮਰਨ ਦੇ (ਗੇੜ ਵਿਚ ਪੈਣ ਦੇ) ਡਰ ਫ਼ਿਕਰ ਮਿਟ ਗਏ ਹਨ ।
(ਸਾਰਾ) ਡਰ ਮੁੱਕ ਗਿਆ ਹੈ, ਹੁਣ ਨਿਡਰ ਵੱਸਦੇ ਹਾਂ ਸਾਰੇ ਰੋਗ ਨਾਸ ਹੋ ਕੇ ਮਨੋਂ ਵਿਸਰ ਗਏ ਹਨ ।
ਜਿਸ ਗੁਰੂ ਦੇ ਬਣੇ ਸਾਂ, ਉਸ ਨੇ (ਸਾਡੇ ਉਤੇ) ਕਿਰਪਾ ਕੀਤੀ ਹੈ; ਸਤਸੰਗ ਵਿਚ ਪ੍ਰਭੂ ਦਾ ਨਾਮ ਜਪ ਕੇ, ਤੇ ਹੇ ਨਾਨਕ! ਪ੍ਰਭੂ ਦਾ ਜਸ ਕੰਨੀਂ ਸੁਣ ਕੇ (ਅਸਾਂ) ਸ਼ਾਂਤੀ ਹਾਸਲ ਕਰ ਲਈ ਹੈ ਤੇ (ਸਾਡੇ) ਭੁਲੇਖੇ ਤੇ ਭਟਕਣਾ ਮੁੱਕ ਗਏ ਹਨ ।੭ ।
Follow us on Twitter Facebook Tumblr Reddit Instagram Youtube