ਤਤੁ ਬੀਚਾਰੁ ਕਹੈ ਜਨੁ ਸਾਚਾ ॥
ਜਨਮਿ ਮਰੈ ਸੋ ਕਾਚੋ ਕਾਚਾ ॥
ਆਵਾ ਗਵਨੁ ਮਿਟੈ ਪ੍ਰਭ ਸੇਵ ॥
ਆਪੁ ਤਿਆਗਿ ਸਰਨਿ ਗੁਰਦੇਵ ॥
ਇਉ ਰਤਨ ਜਨਮ ਕਾ ਹੋਇ ਉਧਾਰੁ ॥
ਹਰਿ ਹਰਿ ਸਿਮਰਿ ਪ੍ਰਾਨ ਆਧਾਰੁ ॥
ਅਨਿਕ ਉਪਾਵ ਨ ਛੂਟਨਹਾਰੇ ॥
ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥
ਹਰਿ ਕੀ ਭਗਤਿ ਕਰਹੁ ਮਨੁ ਲਾਇ ॥
ਮਨਿ ਬੰਛਤ ਨਾਨਕ ਫਲ ਪਾਇ ॥੪॥

Sahib Singh
    ਤਤੁ {ਸ਼ਕਟ. ਤÄਵ} ਅਕਾਲ ਪੁਰਖ ।
ਸਾਚਾ = ਸੱਚਾ, ਸਚ ਮੁਚ (ਸੇਵਕ) ।
ਜਨਮਿ ਮਰੈ = ਜੋ ਜੰਮ ਕੇ (ਸਿਰਫ਼) ਮਰ ਜਾਂਦਾ ਹੈ ।
ਕਾਚੋ ਕਾਚਾ = ਕੱਚਾ ਹੀ ਕੱਚਾ ।
ਆਵਾਗਵਨੁ = ਜਨਮ ਮਰਨ ਦਾ ਗੇੜ ।
ਸੇਵ = ਸੇਵਾ ।
ਆਪੁ = ਆਪਾ = ਭਾਵ ।
ਰਤਨ ਜਨਮ = ਕੀਮਤੀ ਮਨੁੱਖਾ ਜਨਮ ।
ਮਨਿ ਬੰਛਤ = ਮਨ = ਇੱਛਤ, ਜਿਨ੍ਹਾਂ ਦੀ ਮਨ ਤਾਂਘ ਕਰਦਾ ਹੈ ।
ਮਨਿ = ਮਨ ਵਿਚ ।
    
Sahib Singh
ਜੋ ਮਨੁੱਖ ਪਾਰਬ੍ਰਹਮ ਦੀ ਸਿਫ਼ਤਿ-ਰੂਪ ਸੋਚ ਸੋਚਦਾ ਹੈ ਉਹ ਸਚ-ਮੁਚ ਮਨੁੱਖ ਹੈ, ਪਰ ਜੋ ਜੰਮ ਕੇ (ਨਿਰਾ) ਮਰ ਜਾਂਦਾ ਹੈ (ਤੇ ਬੰਦਗੀ ਨਹੀਂ ਕਰਦਾ) ਉਹ ਨਿਰੋਲ ਕੱਚਾ ਹੈ ।
ਆਪਾ-ਭਾਵ ਛੱਡ ਕੇ, ਸਤਿਗੁਰੂ ਦੀ ਸਰਨੀ ਪੈ ਕੇ ਪ੍ਰਭੂ ਦਾ ਸਿਮਰਨ ਕੀਤਿਆਂ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ; ਇਸ ਤ੍ਰਹਾਂ ਕੀਮਤੀ ਮਨੁੱਖਾ ਜਨਮ ਸਫਲਾ ਹੋ ਜਾਂਦਾ ਹੈ (ਤਾਂ ਤੇ, ਹੇ ਭਾਈ!) ਪ੍ਰਭੂ ਨੂੰ ਸਿਮਰ, (ਇਹੀ) ਪ੍ਰਾਣਾਂ ਦਾ ਆਸਰਾ ਹੈ ।
ਸਿੰਮਿ੍ਰਤੀਆਂ ਸ਼ਾਸਤ੍ਰ ਵੇਦ (ਆਦਿਕ) ਵਿਚਾਰਿਆਂ (ਤੇ ਇਹੋ ਜਿਹੇ) ਅਨੇਕਾਂ ਹੀਲੇ ਕੀਤਿਆਂ (ਆਵਾਗਵਨ ਤੋਂ) ਬਚ ਨਹੀਂ ਸਕੀਦਾ; ਮਨ ਲਾ ਕੇ ਕੇਵਲ ਪ੍ਰਭੂ ਦੀ ਹੀ ਭਗਤੀ ਕਰੋ ।
(ਜੋ ਭਗਤੀ ਕਰਦਾ ਹੈ) ਹੇ ਨਾਨਕ! ਉਸ ਨੂੰ ਮਨ-ਇੱਛਤ ਫਲ ਮਿਲ ਜਾਂਦੇ ਹਨ ।੪ ।
Follow us on Twitter Facebook Tumblr Reddit Instagram Youtube