ਸੇਵਕ ਕੀ ਮਨਸਾ ਪੂਰੀ ਭਈ ॥
ਸਤਿਗੁਰ ਤੇ ਨਿਰਮਲ ਮਤਿ ਲਈ ॥
ਜਨ ਕਉ ਪ੍ਰਭੁ ਹੋਇਓ ਦਇਆਲੁ ॥
ਸੇਵਕੁ ਕੀਨੋ ਸਦਾ ਨਿਹਾਲੁ ॥
ਬੰਧਨ ਕਾਟਿ ਮੁਕਤਿ ਜਨੁ ਭਇਆ ॥
ਜਨਮ ਮਰਨ ਦੂਖੁ ਭ੍ਰਮੁ ਗਇਆ ॥
ਇਛ ਪੁਨੀ ਸਰਧਾ ਸਭ ਪੂਰੀ ॥
ਰਵਿ ਰਹਿਆ ਸਦ ਸੰਗਿ ਹਜੂਰੀ ॥
ਜਿਸ ਕਾ ਸਾ ਤਿਨਿ ਲੀਆ ਮਿਲਾਇ ॥
ਨਾਨਕ ਭਗਤੀ ਨਾਮਿ ਸਮਾਇ ॥੩॥
Sahib Singh
ਮਨਸਾ = ਮਨ ਦੀ ਇੱਛਾ ।
ਮਤਿ = ਸਿੱਖਿਆ ।
ਜਨ ਕਉ = ਆਪਣੇ ਸੇਵਕ ਨੂੰ ।
ਨਿਹਾਲੁ = ਪ੍ਰਸੰਨ, ਖ਼ੁਸ਼ ।
ਭ੍ਰਮੁ = ਭਰਮ, ਭੁਲੇਖਾ, ਸਹਸਾ ।
ਰਵਿ ਰਹਿਆ = ਸਭ ਥਾਈਂ ਮੌਜੂਦ ।
ਸਦ = ਸਦਾ ।
ਸੰਗਿ = ਨਾਲ ।
ਹਜੂਰੀ = ਅੰਗ = ਸੰਗ ।
ਸਾ = ਸੀ, ਬਣਿਆ ।
ਤਿਨਿ = ਉਸ ਪ੍ਰਭੂ ਨੇ ।
ਮਤਿ = ਸਿੱਖਿਆ ।
ਜਨ ਕਉ = ਆਪਣੇ ਸੇਵਕ ਨੂੰ ।
ਨਿਹਾਲੁ = ਪ੍ਰਸੰਨ, ਖ਼ੁਸ਼ ।
ਭ੍ਰਮੁ = ਭਰਮ, ਭੁਲੇਖਾ, ਸਹਸਾ ।
ਰਵਿ ਰਹਿਆ = ਸਭ ਥਾਈਂ ਮੌਜੂਦ ।
ਸਦ = ਸਦਾ ।
ਸੰਗਿ = ਨਾਲ ।
ਹਜੂਰੀ = ਅੰਗ = ਸੰਗ ।
ਸਾ = ਸੀ, ਬਣਿਆ ।
ਤਿਨਿ = ਉਸ ਪ੍ਰਭੂ ਨੇ ।
Sahib Singh
(ਜਦੋਂ ਸੇਵਕ) ਆਪਣੇ ਗੁਰੂ ਤੋਂ ਉੱਤਮ ਸਿੱਖਿਆ ਲੈਂਦਾ ਹੈ (ਤਦੋਂ ਸੇਵਕ ਦੇ ਮਨ ਦੇ ਫੁਰਨੇ ਪੂਰਨ ਹੋ ਜਾਂਦੇ ਹਨ, ਭਾਵ, ਮਾਇਆ ਵਾਲੀ ਦੌੜ ਮੁੱਕ ਜਾਂਦੀ ਹੈ); ਪ੍ਰਭੂ ਆਪਣੇ (ਅਜੇਹੇ) ਸੇਵਕ ਉਤੇ ਮੇਹਰ ਕਰਦਾ ਹੈ, ਤੇ, ਸੇਵਕ ਨੂੰ ਸਦਾ ਖਿੜੇ-ਮੱਥੇ ਰੱਖਦਾ ਹੈ; ਸੇਵਕ (ਮਾਇਆ ਵਾਲੇ) ਜ਼ੰਜੀਰ ਤੋੜ ਕੇ ਖਲਾਸਾ ਹੋ ਜਾਂਦਾ ਹੈ, ਉਸ ਦਾ ਜਨਮ ਮਰਨ (ਦੇ ਗੇੜ) ਦਾ ਦੁੱਖ ਤੇ ਸਹਸਾ ਮੁੱਕ ਜਾਂਦਾ ਹੈ ।
ਸੇਵਕ ਦੀ ਇੱਛਾ ਤੇ ਸਰਧਾ ਸਭ ਸਿਰੇ ਚੜ੍ਹ ਜਾਂਦੀ ਹੈ, ਉਸ ਨੂੰ ਪ੍ਰਭੂ ਸਭ ਥਾਈਂ ਵਿਆਪਕ ਆਪਣੇ ਨਾਲ ਅੰਗ-ਸੰਗ ਦਿੱਸਦਾ ਹੈ ।
ਹੇ ਨਾਨਕ! ਜਿਸ ਮਾਲਕ ਦਾ ਉਹ ਸੇਵਕ ਬਣਦਾ ਹੈ, ਉਹ ਆਪਣੇ ਨਾਲ ਮਿਲਾ ਲੈਂਦਾ ਹੈ, ਸੇਵਕ ਭਗਤੀ ਕਰ ਕੇ ਨਾਮ ਵਿਚ ਟਿਕਿਆ ਰਹਿੰਦਾ ਹੈ ।੩ ।
ਸੇਵਕ ਦੀ ਇੱਛਾ ਤੇ ਸਰਧਾ ਸਭ ਸਿਰੇ ਚੜ੍ਹ ਜਾਂਦੀ ਹੈ, ਉਸ ਨੂੰ ਪ੍ਰਭੂ ਸਭ ਥਾਈਂ ਵਿਆਪਕ ਆਪਣੇ ਨਾਲ ਅੰਗ-ਸੰਗ ਦਿੱਸਦਾ ਹੈ ।
ਹੇ ਨਾਨਕ! ਜਿਸ ਮਾਲਕ ਦਾ ਉਹ ਸੇਵਕ ਬਣਦਾ ਹੈ, ਉਹ ਆਪਣੇ ਨਾਲ ਮਿਲਾ ਲੈਂਦਾ ਹੈ, ਸੇਵਕ ਭਗਤੀ ਕਰ ਕੇ ਨਾਮ ਵਿਚ ਟਿਕਿਆ ਰਹਿੰਦਾ ਹੈ ।੩ ।