ਸੋ ਕਿਉ ਬਿਸਰੈ ਜਿ ਘਾਲ ਨ ਭਾਨੈ ॥
ਸੋ ਕਿਉ ਬਿਸਰੈ ਜਿ ਕੀਆ ਜਾਨੈ ॥
ਸੋ ਕਿਉ ਬਿਸਰੈ ਜਿਨਿ ਸਭੁ ਕਿਛੁ ਦੀਆ ॥
ਸੋ ਕਿਉ ਬਿਸਰੈ ਜਿ ਜੀਵਨ ਜੀਆ ॥
ਸੋ ਕਿਉ ਬਿਸਰੈ ਜਿ ਅਗਨਿ ਮਹਿ ਰਾਖੈ ॥
ਗੁਰ ਪ੍ਰਸਾਦਿ ਕੋ ਬਿਰਲਾ ਲਾਖੈ ॥
ਸੋ ਕਿਉ ਬਿਸਰੈ ਜਿ ਬਿਖੁ ਤੇ ਕਾਢੈ ॥
ਜਨਮ ਜਨਮ ਕਾ ਟੂਟਾ ਗਾਢੈ ॥
ਗੁਰਿ ਪੂਰੈ ਤਤੁ ਇਹੈ ਬੁਝਾਇਆ ॥
ਪ੍ਰਭੁ ਅਪਨਾ ਨਾਨਕ ਜਨ ਧਿਆਇਆ ॥੪॥
Sahib Singh
ਸੋ = ਉਹ ਪ੍ਰਭੂ ।
ਘਾਲ = ਮੇਹਨਤ ।
ਨ ਭਾਨੈ = ਨਹੀਂ ਭੰਨਦਾ, ਅਜਾਈਂ ਨਹੀਂ ਜਾਣ ਦੇਂਦਾ ।
ਕੀਆ = ਕੀਤਾ, ਕੀਤੀ ਹੋਈ ਕਮਾਈ ।
ਜਾਨੈ = ਚੇਤੇ ਰੱਖਦਾ ਹੈ ।
ਜੀਵਨ ਜੀਆ = (ਜੀਵਾਂ ਦੀ) ਜ਼ਿੰਦਗੀ ਦਾ ਆਸਰਾ ।
ਅਗਨਿ = (ਮਾਂ ਦੇ ਪੇਟ ਦੀ) ਅੱਗ ।
ਲਾਖੈ = ਸਮਝਦਾ ਹੈ ।
ਬਿਖੁ = ਮਾਇਆ ਦੀ ਵਿਹੁ ।
ਗੁਰਿ ਪੂਰੈ = ਪੂਰੇ ਗੁਰੂ ਨੇ ।
ਤਤੁ = ਅਸਲੀਅਤ ।
ਜਨ = ਜਨਾਂ ਨੇ, ਸੇਵਕਾਂ ਨੇ ।

(ਮਨੁੱਖ ਨੂੰ) ਉਹ ਪ੍ਰਭੂ ਕਿਉਂ ਵਿਸਰ ਜਾਏ ਜੋ (ਮਨੁੱਖ ਦੀ ਕੀਤੀ) ਮੇਹਨਤ ਨੂੰ ਅਜਾਈਂ ਨਹੀਂ ਜਾਣ ਦੇਂਦਾ, ਜੋ ਕੀਤੀ ਕਮਾਈ ਨੂੰ ਚੇਤੇ ਰੱਖਦਾ ਹੈ ?
ਉਹ ਪ੍ਰਭੂ ਕਿਉਂ ਭੁੱਲ ਜਾਏ ਜਿਸ ਨੇ ਸਭ ਕੁਝ ਦਿੱਤਾ ਹੈ, ਜੋ ਜੀਵਾਂ ਦੀ ਜ਼ਿੰਦਗੀ ਦਾ ਆਸਰਾ ਹੈ ?
ਉਹ ਅਕਾਲ ਪੁਰਖ ਕਿਉਂ ਵਿਸਰ ਜਾਏ ਜੋ (ਮਾਂ ਦੇ ਪੇਟ ਦੀ) ਅੱਗ ਵਿਚ ਬਚਾ ਕੇ ਰੱਖਦਾ ਹੈ ?
(ਪਰ) ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਹ ਗੱਲ) ਸਮਝਦਾ ਹੈ ।
ਉਹ ਅਕਾਲ ਪੁਰਖ ਕਿਉਂ ਭੁੱਲ ਜਾਏ ਜੋ (ਮਾਇਆ-ਰੂਪ) ਜ਼ਹਰ ਤੋਂ ਬਚਾਉਂਦਾ ਹੈ ਅਤੇ ਕਈ ਜਨਮ ਦੇ ਵਿਛੁੜੇ ਹੋਏ ਜੀਵ ਨੂੰ (ਆਪਣੇ ਨਾਲ) ਜੋੜ ਲੈਂਦਾ ਹੈ ?
(ਜਿਨ੍ਹਾਂ ਸੇਵਕਾਂ ਨੂੰ) ਪੂਰੇ ਗੁਰੂ ਨੇ ਇਹ ਗੱਲ ਸਮਝਾਈ ਹੈ, ਹੇ ਨਾਨਕ! ਉਹਨਾਂ ਨੇ ਆਪਣੇ ਪ੍ਰਭੂ ਨੂੰ ਸਿਮਰਿਆ ਹੈ ।੪ ।