ਸਾਜਨ ਸੰਤ ਕਰਹੁ ਇਹੁ ਕਾਮੁ ॥
ਆਨ ਤਿਆਗਿ ਜਪਹੁ ਹਰਿ ਨਾਮੁ ॥
ਸਿਮਰਿ ਸਿਮਰਿ ਸਿਮਰਿ ਸੁਖ ਪਾਵਹੁ ॥
ਆਪਿ ਜਪਹੁ ਅਵਰਹ ਨਾਮੁ ਜਪਾਵਹੁ ॥
ਭਗਤਿ ਭਾਇ ਤਰੀਐ ਸੰਸਾਰੁ ॥
ਬਿਨੁ ਭਗਤੀ ਤਨੁ ਹੋਸੀ ਛਾਰੁ ॥
ਸਰਬ ਕਲਿਆਣ ਸੂਖ ਨਿਧਿ ਨਾਮੁ ॥
ਬੂਡਤ ਜਾਤ ਪਾਏ ਬਿਸ੍ਰਾਮੁ ॥
ਸਗਲ ਦੂਖ ਕਾ ਹੋਵਤ ਨਾਸੁ ॥
ਨਾਨਕ ਨਾਮੁ ਜਪਹੁ ਗੁਨਤਾਸੁ ॥੫॥

Sahib Singh
ਆਨ = ਹੋਰ ।
ਤਿਆਗਿ = ਛੱਡ ਕੇ ।
ਅਵਰਹ = ਹੋਰਨਾਂ ਨੂੰ ।
ਭਗਤਿ ਭਾਇ = ਭਗਤੀ ਦੇ ਪਿਆਰ ਨਾਲ ।
ਛਾਰੁ = ਸੁਆਹ, ਵਿਅਰਥ ।
ਕਲਿਆਣ = ਭਲੇ ਭਾਗ ।
ਨਿਧਿ = ਖ਼ਜ਼ਾਨਾ ।
ਬੂਡਤ ਜਾਤ = ਡੁੱਬਦਾ ਜਾਂਦਾ ।
ਬਿਸ੍ਰਾਮੁ = ਟਿਕਾਣਾ ।
ਗੁਣ ਤਾਸੁ = ਗੁਣਾਂ ਦਾ ਖ਼ਜ਼ਾਨਾ ।
    
Sahib Singh
ਹੇ ਸੱਜਣ ਜਨੋ! ਹੇ ਸੰਤ ਜਨੋ! ਇਹ ਕੰਮ ਕਰੋ, ਹੋਰ ਸਾਰੇ (ਆਹਰ) ਛੱਡ ਕੇ ਪ੍ਰਭੂ ਦਾ ਨਾਮ ਜਪਹੁ; ਸਦਾ ਸਿਮਰੋ ਤੇ ਸਿਮਰ ਕੇ ਸੁਖ ਹਾਸਲ ਕਰੋ; ਪ੍ਰਭੂ ਦਾ ਨਾਮ ਆਪ ਜਪਹੁ ਤੇ ਹੋਰਨਾਂ ਨੂੰ ਭੀ ਜਪਾਵਹੁ ।
ਪ੍ਰਭੂ ਦੀ ਭਗਤੀ ਵਿਚ ਨਿਹੁˆ ਲਾਇਆਂ ਇਹ ਸੰਸਾਰ (ਸਮੁੰਦਰ) ਤਰੀਦਾ ਹੈ, ਭਗਤੀ ਤੋਂ ਬਿਨਾ ਇਹ ਸਰੀਰ ਕਿਸੇ ਕੰਮ ਨਹੀਂ ।
ਪ੍ਰਭੂ ਦਾ ਨਾਮ ਭਲੇ ਭਾਗਾਂ ਤੇ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਨਾਮ ਜਪਿਆਂ ਵਿਕਾਰਾਂ ਵਿਚ) ਡੁੱਬਦੇ ਜਾਂਦੇ ਨੂੰਆਸਰਾ ਟਿਕਾਣਾ ਮਿਲਦਾ ਹੈ; (ਤੇ) ਸਾਰੇ ਦੁੱਖਾਂ ਦਾ ਨਾਸ ਹੋ ਜਾਂਦਾ ਹੈ ।
(ਤਾਂ ਤੇ) ਹੇ ਨਾਨਕ! ਨਾਮ ਜਪਹੁ, (ਨਾਮ ਹੀ) ਗੁਣਾਂ ਦਾ ਖ਼ਜ਼ਾਨਾ (ਹੈ) ।੫ ।
Follow us on Twitter Facebook Tumblr Reddit Instagram Youtube