ਪ੍ਰਭ ਬਖਸੰਦ ਦੀਨ ਦਇਆਲ ॥
ਭਗਤਿ ਵਛਲ ਸਦਾ ਕਿਰਪਾਲ ॥
ਅਨਾਥ ਨਾਥ ਗੋਬਿੰਦ ਗੁਪਾਲ ॥
ਸਰਬ ਘਟਾ ਕਰਤ ਪ੍ਰਤਿਪਾਲ ॥
ਆਦਿ ਪੁਰਖ ਕਾਰਣ ਕਰਤਾਰ ॥
ਭਗਤ ਜਨਾ ਕੇ ਪ੍ਰਾਨ ਅਧਾਰ ॥
ਜੋ ਜੋ ਜਪੈ ਸੁ ਹੋਇ ਪੁਨੀਤ ॥
ਭਗਤਿ ਭਾਇ ਲਾਵੈ ਮਨ ਹੀਤ ॥
ਹਮ ਨਿਰਗੁਨੀਆਰ ਨੀਚ ਅਜਾਨ ॥
ਨਾਨਕ ਤੁਮਰੀ ਸਰਨਿ ਪੁਰਖ ਭਗਵਾਨ ॥੭॥
Sahib Singh
ਪ੍ਰਭ ਬਖਸੰਦ = ਹੇ ਬਖ਼ਸ਼ਨਹਾਰ ਪ੍ਰਭੂ !
ਭਗਤਿ ਵਛਲ = ਹੇ ਭਗਤੀ ਨਾਲ ਪਿਆਰ ਕਰਨ ਵਾਲੇ !
ਪ੍ਰਤਿਪਾਲ = ਪਾਲਨਾ ।
ਅਧਾਰ = ਆਸਰਾ ।
ਪੁਨੀਤ = ਪਵਿੱਤ੍ਰ ।
ਹੀਤ = ਹਿਤ, ਪਿਆਰ ।
ਨਿਰਗੁਨੀਆਰ = ਗੁਣ = ਹੀਨ ।
ਭਗਤਿ ਵਛਲ = ਹੇ ਭਗਤੀ ਨਾਲ ਪਿਆਰ ਕਰਨ ਵਾਲੇ !
ਪ੍ਰਤਿਪਾਲ = ਪਾਲਨਾ ।
ਅਧਾਰ = ਆਸਰਾ ।
ਪੁਨੀਤ = ਪਵਿੱਤ੍ਰ ।
ਹੀਤ = ਹਿਤ, ਪਿਆਰ ।
ਨਿਰਗੁਨੀਆਰ = ਗੁਣ = ਹੀਨ ।
Sahib Singh
ਹੇ ਬਖ਼ਸ਼ਨਹਾਰ ਪ੍ਰਭੂ! ਹੇ ਗਰੀਬਾਂ ਤੇ ਤਰਸ ਕਰਨ ਵਾਲੇ! ਹੇ ਭਗਤੀ ਨਾਲ ਪਿਆਰ ਕਰਨ ਵਾਲੇ! ਹੇ ਸਦਾ ਦਇਆ ਦੇ ਘਰ! ਹੇ ਅਨਾਥਾਂ ਦੇ ਨਾਥ! ਹੇ ਗੋਬਿੰਦ! ਹੇ ਗੋਪਾਲ! ਹੇ ਸਾਰੇ ਸਰੀਰਾਂ ਦੀ ਪਾਲਣਾ ਕਰਨ ਵਾਲੇ!ਹੇ ਸਭ ਦੇ ਮੁੱਢ ਤੇ ਸਭ ਵਿੱਚ ਵਿਆਪਕ ਪ੍ਰਭੂ! ਹੇ (ਜਗਤ ਦੇ) ਮੂਲ! ਹੇ ਕਰਤਾਰ! ਹੇ ਭਗਤਾਂ ਦੀ ਜ਼ਿੰਦਗੀ ਦੇ ਆਸਰੇ! ਜੋ ਜੋ ਮਨੁੱਖ ਭਗਤੀ-ਭਾਵ ਨਾਲ ਆਪਣੇ ਮਨ ਵਿਚ ਤੇਰਾ ਪਿਆਰ ਟਿਕਾਉਂਦਾ ਹੈ ਤੇ ਤੈਨੂੰ ਜਪਦਾ ਹੈ, ਉਹ ਪਵਿ੍ਰੱਤ ਹੋ ਜਾਂਦਾ ਹੈ ।
ਹੇ ਨਾਨਕ! (ਬੇਨਤੀ ਕਰ ਤੇ ਆਖ—) ਹੇ ਅਕਾਲ ਪੁਰਖ! ਹੇ ਭਗਵਾਨ! ਅਸੀ ਤੇਰੀ ਸਰਨ ਆਏ ਹਾਂ, ਅਸੀ ਨੀਚ ਹਾਂ, ਅੰਞਾਣ ਹਾਂ ਤੇ ਗੁਣ-ਹੀਨ ਹਾਂ ।੭ ।
ਹੇ ਨਾਨਕ! (ਬੇਨਤੀ ਕਰ ਤੇ ਆਖ—) ਹੇ ਅਕਾਲ ਪੁਰਖ! ਹੇ ਭਗਵਾਨ! ਅਸੀ ਤੇਰੀ ਸਰਨ ਆਏ ਹਾਂ, ਅਸੀ ਨੀਚ ਹਾਂ, ਅੰਞਾਣ ਹਾਂ ਤੇ ਗੁਣ-ਹੀਨ ਹਾਂ ।੭ ।