ਸਲੋਕੁ ॥
ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥
ਆਪਨ ਕੀਆ ਨਾਨਕਾ ਆਪੇ ਹੀ ਫਿਰਿ ਜਾਪਿ ॥੧॥
Sahib Singh
ਸਰਗੁਨ = ਤਿ੍ਰਗੁਣੀ ਮਾਇਆ ਦਾ ਰੂਪ ।
ਨਿਰਗੁਨ = ਮਾਇਆ ਦੇ ਤਿੰਨਾਂ ਗੁਣਾਂ ਤੋਂ ਪਰੇ ।
ਨਿਰੰਕਾਰ = ਆਕਾਰ = ਰਹਿਤ ।
ਸੁੰਨ = ਸੁੰਞ, ਜਿਥੇ ਕੁਝ ਨਾਹ ਹੋਵੇ ।
ਸੁੰਨ ਸਮਾਧੀ = ਟਿਕਾਉ ਦੀ ਉਹ ਅਵਸਥਾ ਜਿਥੇ ਸੁੰਞ ਹੋਵੇ, ਕੋਈ ਫੁਰਨਾ ਨਾਹ ਉਠੇ ।
ਕੀਆ = ਪੈਦਾ ਕੀਤਾ ਹੋਇਆ ।
ਜਾਪਿ = ਜਾਪੈ, ਜਪ ਰਿਹਾ ਹੈ, ਯਾਦ ਕਰ ਰਿਹਾ ਹੈ ।

ਨਿਰੰਕਾਰ (ਭਾਵ, ਆਕਾਰ-ਰਹਿਤ ਅਕਾਲ ਪੁਰਖ) ਤਿ੍ਰਗੁਣੀ ਮਾਇਆ ਦਾ ਰੂਪ (ਭਾਵ, ਜਗਤ ਰੂਪ) ਭੀ ਆਪ ਹੈ ਤੇ ਮਾਇਆ ਦੇ ਤਿੰਨਾਂ ਗੁਣਾਂ ਤੋਂ ਪਰੇ ਭੀ ਆਪ ਹੀ ਹੈ, ਅਫੁਰ ਅਵਸਥਾ ਵਿਚ ਟਿਕਿਆ ਹੋਇਆ ਭੀ ਆਪ ਹੀ ਹੈ ।
ਹੇ ਨਾਨਕ! (ਇਹ ਸਾਰਾ ਜਗਤ) ਪ੍ਰਭੂ ਨੇ ਆਪ ਹੀ ਰਚਿਆ ਹੈ (ਤੇ ਜਗਤ ਦੇ ਜੀਵਾਂ ਵਿਚ ਬੈਠ ਕੇ) ਆਪ ਹੀ (ਆਪਣੇ ਆਪ ਨੂੰ ਯਾਦ ਕਰ ਰਿਹਾ ਹੈ ।੧ ।
ਹੇ ਨਾਨਕ! (ਇਹ ਸਾਰਾ ਜਗਤ) ਪ੍ਰਭੂ ਨੇ ਆਪ ਹੀ ਰਚਿਆ ਹੈ (ਤੇ ਜਗਤ ਦੇ ਜੀਵਾਂ ਵਿਚ ਬੈਠ ਕੇ) ਆਪ ਹੀ (ਆਪਣੇ ਆਪ ਨੂੰ ਯਾਦ ਕਰ ਰਿਹਾ ਹੈ ।੧ ।