ਅਬਿਨਾਸੀ ਸੁਖ ਆਪਨ ਆਸਨ ॥
ਤਹ ਜਨਮ ਮਰਨ ਕਹੁ ਕਹਾ ਬਿਨਾਸਨ ॥
ਜਬ ਪੂਰਨ ਕਰਤਾ ਪ੍ਰਭੁ ਸੋਇ ॥
ਤਬ ਜਮ ਕੀ ਤ੍ਰਾਸ ਕਹਹੁ ਕਿਸੁ ਹੋਇ ॥
ਜਬ ਅਬਿਗਤ ਅਗੋਚਰ ਪ੍ਰਭ ਏਕਾ ॥
ਤਬ ਚਿਤ੍ਰ ਗੁਪਤ ਕਿਸੁ ਪੂਛਤ ਲੇਖਾ ॥
ਜਬ ਨਾਥ ਨਿਰੰਜਨ ਅਗੋਚਰ ਅਗਾਧੇ ॥
ਤਬ ਕਉਨ ਛੁਟੇ ਕਉਨ ਬੰਧਨ ਬਾਧੇ ॥
ਆਪਨ ਆਪ ਆਪ ਹੀ ਅਚਰਜਾ ॥
ਨਾਨਕ ਆਪਨ ਰੂਪ ਆਪ ਹੀ ਉਪਰਜਾ ॥੩॥
Sahib Singh
ਆਸਨ = ਤਖ਼ਤ, ਸਰੂਪ ।
ਤਹ = ਓਥੇ ।
ਤ੍ਰਾਸ = ਡਰ ।
ਜਮ = {ਸ਼ਕਟ. ਯਮ}—ਮੌਤ ।
ਅਬਿਗਤ = {ਸ਼ਕਟ.ਅÒਯ#ਤ}—ਅਦਿ੍ਰਸ਼ਟ ਪ੍ਰਭੂ ।
ਅਗੋਚਰ = ਜਿਸ ਤਕ ਸਰੀਰਕ ਇੰਦਿ੍ਰਆਂ ਦੀ ਪਹੁੰਚ ਨਾਹ ਹੋਵੇ ।
ਚਿਤ੍ਰ ਗੁਪਤ = ਜੀਵਾਂ ਦੇ ਕੀਤੇ ਕਰਮਾਂ ਦਾ ਲੇਖਾ ਪੁੱਛਣ ਵਾਲੇ ।
ਅਗਾਧ = ਅਥਾਹ ।
ਅਚਰਜਾ = ਹੈਰਾਨ ਕਰਨ ਵਾਲਾ ।
ਉਪਰਜਾ = ਪੈਦਾ ਕੀਤਾ ਹੈ ।

ਜਦੋਂ ਅਕਾਲ ਪੁਰਖ ਆਪਣੀ ਮੌਜ ਵਿਚ ਆਪਣੇ ਹੀ ਸਰੂਪ ਵਿਚ ਟਿਕਿਆ ਬੈਠਾ ਸੀ, ਤਦੋਂ ਦੱਸੋ, ਜੰਮਣਾ ਮਰਨਾ ਤੇ ਮੌਤ ਕਿਥੇ ਸਨ ?
ਜਦੋਂ ਕਰਤਾਰ ਪੂਰਨ ਪ੍ਰਭੂ ਆਪ ਹੀ ਸੀ, ਤਦੋਂ ਦੱਸੋ, ਮੌਤ ਦਾ ਡਰ ਕਿਸ ਨੂੰ ਹੋ ਸਕਦਾ ਸੀ ?
ਜਦੋਂ ਅਦਿ੍ਰਸ਼ਟ ਤੇ ਅਗੋਚਰ ਪ੍ਰਭੂ ਇਕ ਆਪ ਹੀ ਸੀ ਤਦੋਂ ਚਿਤ੍ਰ ਗੁਪਤ ਕਿਸ ਨੂੰ ਲੇਖਾ ਪੁੱਛ ਸਕਦੇ ਸਨ ?
ਜਦੋਂ ਮਾਲਕ ਮਾਇਆ-ਰਹਿਤ ਅਥਾਹ ਅਗੋਚਰ ਆਪ ਹੀ ਸੀ, ਤਦੋਂ ਕੌਣ ਮਾਇਆ ਦੇ ਬੰਧਨਾਂ ਤੋਂ ਮੁਕਤ ਸਨ ਤੇ ਕੌਣ ਬੰਧਨਾਂ ਵਿਚ ਬੱਝੇ ਹੋਏ ਹਨ ?
ਉਹ ਅਚਰਜ-ਰੂਪ ਪ੍ਰਭੂ ਆਪਣੇ ਵਰਗਾ ਆਪ ਹੀ ਹੈ ।
ਹੇ ਨਾਨਕ! ਆਪਣਾ ਆਕਾਰ ਉਸ ਨੇ ਆਪ ਹੀ ਪੈਦਾ ਕੀਤਾ ਹੈ ।੩ ।