ਜਬ ਅਪਨੀ ਸੋਭਾ ਆਪਨ ਸੰਗਿ ਬਨਾਈ ॥
ਤਬ ਕਵਨ ਮਾਇ ਬਾਪ ਮਿਤ੍ਰ ਸੁਤ ਭਾਈ ॥
ਜਹ ਸਰਬ ਕਲਾ ਆਪਹਿ ਪਰਬੀਨ ॥
ਤਹ ਬੇਦ ਕਤੇਬ ਕਹਾ ਕੋਊ ਚੀਨ ॥
ਜਬ ਆਪਨ ਆਪੁ ਆਪਿ ਉਰਿ ਧਾਰੈ ॥
ਤਉ ਸਗਨ ਅਪਸਗਨ ਕਹਾ ਬੀਚਾਰੈ ॥
ਜਹ ਆਪਨ ਊਚ ਆਪਨ ਆਪਿ ਨੇਰਾ ॥
ਤਹ ਕਉਨ ਠਾਕੁਰੁ ਕਉਨੁ ਕਹੀਐ ਚੇਰਾ ॥
ਬਿਸਮਨ ਬਿਸਮ ਰਹੇ ਬਿਸਮਾਦ ॥
ਨਾਨਕ ਅਪਨੀ ਗਤਿ ਜਾਨਹੁ ਆਪਿ ॥੫॥

Sahib Singh
ਸੁਤ = ਪੁਤ੍ਰ ।
ਭਾਈ = ਭਰਾ ।
ਕਲਾ = ਤਾਕਤ ।
ਪਰਬੀਨ = ਸਿਆਣਾ ।
ਚੀਨ@ = ਜਾਣਦਾ, ਪਛਾਣਦਾ ।
ਆਪਨ ਆਪੁ = ਆਪਣੇ ਆਪ ਨੂੰ ।
ਉਰਿਧਾਰੈ = ਹਿਰਦੇ ਵਿਚ ਟਿਕਾਉਂਦਾ ਹੈ ।
ਠਾਕੁਰੁ = ਮਾਲਕ ।
ਚੇਰਾ = ਸੇਵਕ ।
ਕਹਾ ਬੀਚਾਰੈ = ਕਿਥੇ ਕੋਈ ਵਿਚਾਰਦਾ ਹੈ ?
ਬਿਸਮਨ ਬਿਸਮ = ਅਚਰਜ ਤੋਂ ਅਚਰਜ ।
    ਜਦੋਂ ਪ੍ਰਭੂ ਨੇ ਆਪਣੀ ਸੋਭਾ ਆਪਣੇ ਹੀ ਨਾਲ ਬਣਾਈ ਸੀ (ਭਾਵ, ਜਦੋਂ ਕੋਈ ਹੋਰ ਉਸ ਦੀ ਸੋਭਾ ਕਰਨ ਵਾਲਾ ਨਹੀਂ ਸੀ) ਤਦੋਂ ਕੌਣ ਮਾਂ, ਪਿਉ, ਮਿਤ੍ਰ, ਪੁਤ੍ਰ ਜਾਂ ਭਰਾ ਸੀ ?
    ਜਦੋਂ ਅਕਾਲ ਪੁਰਖ ਆਪ ਹੀ ਸਾਰੀਆਂ ਤਾਕਤਾਂ ਵਿਚ ਸਿਆਣਾ ਸੀ, ਤਦੋਂ ਕਿਥੇ ਕੋਈ ਵੇਦ (ਹਿੰਦੂ ਧਰਮ ਪੁਸਤਕ) ਤੇ ਕਤੇਬਾਂ (ਮੁਸਲਮਾਨਾਂ ਦੇ ਧਰਮ ਪੁਸਤਕ) ਵਿਚਾਰਦਾ ਸੀ ?
    ਜਦੋਂ ਪ੍ਰਭੂ ਆਪਣੇ ਆਪ ਨੂੰ ਆਪ ਹੀ ਆਪਣੇ ਆਪ ਵਿਚ ਟਿਕਾਈ ਬੈਠਾ ਸੀ, ਤਦੋਂ ਚੰਗੇ ਮੰਦੇ ਸਗਨ ਕੌਣ ਸੋਚਦਾ ਸੀ ?
    ਦੱਸੋ ਮਾਲਕ ਕੌਣ ਸੀ ਤੇ ਸੇਵਕ ਕੌਣ ਸੀ ?
    ਹੇ ਨਾਨਕ !
    (ਪ੍ਰਭੂ ਅੱਗੇ ਅਰਦਾਸ ਕਰ ਤੇ ਆਖ—ਹੇ ਪ੍ਰਭੂ!) ਤੂੰ ਆਪਣੀ ਗਤਿ ਆਪ ਹੀ ਜਾਣਦਾ ਹੈਂ, ਜੀਵ ਤੇਰੀ ਗਤਿ ਭਾਲਦੇ ਹੈਰਾਨ ਤੇ ਅਚਰਜ ਹੋ ਰਹੇ ਹਨ ।੫ ।
    ਜਹ ਅਛਲ ਅਛੇਦ ਅਭੇਦ ਸਮਾਇਆ ॥ ਊਹਾ ਕਿਸਹਿ ਬਿਆਪਤ ਮਾਇਆ ॥ ਆਪਸ ਕਉ ਆਪਹਿ ਆਦੇਸੁ ॥ ਤਿਹੁ ਗੁਣ ਕਾ ਨਾਹੀ ਪਰਵੇਸੁ ॥ ਜਹ ਏਕਹਿ ਏਕ ਏਕ ਭਗਵੰਤਾ ॥ ਤਹ ਕਉਨੁ ਅਚਿੰਤੁ ਕਿਸੁਲਾਗੈ ਚਿੰਤਾ ॥ ਜਹ ਆਪਨ ਆਪੁ ਆਪਿ ਪਤੀਆਰਾ ॥ ਤਹ ਕਉਨੁ ਕਥੈ ਕਉਨੁ ਸੁਨਨੈਹਾਰਾ ॥ ਬਹੁ ਬੇਅੰਤ ਊਚ ਤੇ ਊਚਾ ॥ ਨਾਨਕ ਆਪਸ ਕਉ ਆਪਹਿ ਪਹੂਚਾ ॥੬॥{ਪੰਨਾ ੨੯੧} ਅਛਲ—ਜੋ ਛਲਿਆ ਨਾਹ ਜਾ ਸਕੇ, ਜਿਸ ਨੂੰ ਧੋਖਾ ਨਾਹ ਦਿੱਤਾ ਜਾ ਸਕੇ ।
ਅਛੇਦ = ਜੋ ਛੇਦਿਆ ਨਾਹ ਜਾਹ ਸਕੇ, ਨਾਸ-ਰਹਿਤ ।
ਅਭੇਦ = ਜਿਸ ਦਾ ਭੇਤ ਨ ਪਾਇਆ ਜਾ ਸਕੇ ।
ਊਹਾ = ਓਥੇ ।
ਕਿਸਹਿ = ਕਿਸ ਨੂੰ ?
ਆਪਸ ਕਉ = ਆਪਣੇ ਆਪ ਨੂੰ ।
ਆਪਹਿ = ਆਪ ਹੀ ।
ਆਦੇਸੁ = ਨਮਸਕਾਰ, ਪ੍ਰਣਾਮ ।
ਪਰਵੇਸੁ = ਦਖ਼ਲ, ਪ੍ਰਭਾਵ ।
ਅਚਿੰਤੁ = ਬੇ = ਫ਼ਿਕਰ ।
ਆਪਨ ਆਪੁ = ਆਪਣੇ ਆਪ ਨੂੰ ।
ਪਤੀਆਰਾ = ਪਤਿਆਉਣ ਵਾਲਾ ।
ਪਹੂਚਾ = ਪਹੁੰਚਿਆ ਹੋਇਆ ਹੈ ।
    
Sahib Singh
ਜਿਸ ਅਵਸਥਾ ਵਿਚ ਅਛੱਲ ਅਬਿਨਾਸੀ ਤੇ ਅਭੇਦ ਪ੍ਰਭੂ (ਆਪਣੇ ਆਪ ਵਿਚ) ਟਿਕਿਆ ਹੋਇਆ ਹੈ, ਓਥੇ ਕਿਸ ਨੂੰ ਮਾਇਆ ਪੋਹ ਸਕਦੀ ਹੈ ?
(ਤਦੋਂ) ਪ੍ਰਭੂ ਆਪਣੇ ਆਪ ਨੂੰ ਆਪ ਹੀ ਨਮਸਕਾਰ ਕਰਦਾ ਹੈ, (ਮਾਇਆ ਦੇ) ਤਿੰਨ ਗੁਣਾਂ ਦਾ (ਉਸ ਉਤੇ) ਅਸਰ ਨਹੀਂ ਪੈਂਦਾ ।
ਜਦੋਂ ਭਗਵਾਨ ਕੇਵਲ ਇਕ ਆਪ ਹੀ ਸੀ, ਤਦੋਂ ਕੌਣ ਬੇ-ਫ਼ਿਕਰ ਸੀ ਤੇ ਕਿਸ ਨੂੰ ਕੋਈ ਚਿੰਤਾ ਲੱਗਦੀ ਸੀ ।
ਜਦੋਂ ਆਪਣੇ ਆਪ ਨੂੰ ਪਤਿਆਉਣ ਵਾਲਾ ਪ੍ਰਭੂ ਆਪ ਹੀ ਸੀ, ਤਦੋਂ ਕੌਣ ਬੋਲਦਾ ਸੀ, ਤੇ ਕੌਣ ਸੁਣਨ ਵਾਲਾ ਸੀ ?
ਹੇ ਨਾਨਕ! ਪ੍ਰਭੂ ਬੜਾ ਬੇਅੰਤ ਹੈ, ਸਭ ਤੋਂ ਉੱਚਾ ਹੈ, ਆਪਣੇ ਆਪ ਤਕ ਆਪ ਹੀ ਅੱਪੜਨ ਵਾਲਾ ਹੈ ।੬ ।
Follow us on Twitter Facebook Tumblr Reddit Instagram Youtube