ਜਹ ਆਪਿ ਰਚਿਓ ਪਰਪੰਚੁ ਅਕਾਰੁ ॥
ਤਿਹੁ ਗੁਣ ਮਹਿ ਕੀਨੋ ਬਿਸਥਾਰੁ ॥
ਪਾਪੁ ਪੁੰਨੁ ਤਹ ਭਈ ਕਹਾਵਤ ॥
ਕੋਊ ਨਰਕ ਕੋਊ ਸੁਰਗ ਬੰਛਾਵਤ ॥
ਆਲ ਜਾਲ ਮਾਇਆ ਜੰਜਾਲ ॥
ਹਉਮੈ ਮੋਹ ਭਰਮ ਭੈ ਭਾਰ ॥
ਦੂਖ ਸੂਖ ਮਾਨ ਅਪਮਾਨ ॥
ਅਨਿਕ ਪ੍ਰਕਾਰ ਕੀਓ ਬਖ੍ਯਾਨ ॥
ਆਪਨ ਖੇਲੁ ਆਪਿ ਕਰਿ ਦੇਖੈ ॥
ਖੇਲੁ ਸੰਕੋਚੈ ਤਉ ਨਾਨਕ ਏਕੈ ॥੭॥

Sahib Singh
ਪਰਪੰਚੁ = {ਸ਼ਕਟ. ਪ੍ਰਪਜ਼ਚ} ਦਿ੍ਰਸ਼ਟਮਾਨ ਸੰਸਾਰ ।
ਬਿਸਥਾਰੁ = ਪਸਾਰਾ ।
ਕਹਾਵਤ = ਗੱਲ ।
ਬੰਛਾਵਤ = ਚਾਹੁਣ ਵਾਲਾ ।
ਆਲ ਜਾਲ = ਘਰਾਂ ਦਾ ਬੰਧਨ ।
ਮਾਨ = ਆਦਰ ।
ਅਪਮਾਨ = ਨਿਰਾਦਰੀ ।
ਕੀਓ ਬਖ´ਾਨ = ਦੱਸੇ ਗਏ ।
ਸੰਕੋਚੈ = ਇਕੱਠਾ ਕਰਦਾ ਹੈ, ਸਮੇਟਦਾ ਹੈ ।
    
Sahib Singh
ਜਦੋਂ ਪ੍ਰਭੂ ਨੇ ਆਪ ਜਗਤ ਦੀ ਖੇਡ ਰਚ ਦਿੱਤੀ, ਤੇ ਮਾਇਆ ਦੇ ਤਿੰਨ ਗੁਣਾਂ ਦਾ ਖਿਲਾਰਾ ਖਲੇਰ ਦਿੱਤਾ; ਤਦੋਂ ਇਹ ਗੱਲ ਚੱਲ ਪਈ ਕਿ ਇਹ ਪਾਪ ਹੈ ਇਹ ਪੁੰਨ ਹੈ, ਤਦੋਂ ਕੋਈ ਜੀਵ ਨਰਕਾਂ ਦਾ ਭਾਗੀ ਤੇ ਕੋਈ ਸੁਰਗਾਂ ਦਾ ਚਾਹਵਾਨ ਬਣਿਆ; ਘਰਾਂ ਦੇ ਧੰਧੇ, ਮਾਇਆ ਦੇ ਬੰਧਨ, ਅਹੰਕਾਰ, ਮੋਹ, ਭੁਲੇਖੇ, ਡਰ, ਦੁੱਖ, ਸੁਖ, ਆਦਰ ਨਿਰਾਦਰੀ—ਇਹੋ ਜਿਹੀਆਂ ਕਈ ਕਿਸਮ ਦੀਆਂ ਗੱਲਾਂ ਚੱਲ ਪਈਆਂ ।
ਹੇ ਨਾਨਕ! ਪ੍ਰਭੂ ਆਪਣਾ ਤਮਾਸ਼ਾ ਕਰ ਕੇ ਆਪ ਵੇਖ ਰਿਹਾ ਹੈ ।
ਜਦੋਂ ਇਸ ਖੇਡ ਨੂੰ ਸਮੇਟਦਾ ਹੈ ਤਾਂ ਇਕਆਪ ਹੀ ਆਪ ਹੋ ਜਾਂਦਾ ਹੈ ।੭ ।
Follow us on Twitter Facebook Tumblr Reddit Instagram Youtube