ਸਲੋਕੁ ॥
ਜੀਅ ਜੰਤ ਕੇ ਠਾਕੁਰਾ ਆਪੇ ਵਰਤਣਹਾਰ ॥
ਨਾਨਕ ਏਕੋ ਪਸਰਿਆ ਦੂਜਾ ਕਹ ਦ੍ਰਿਸਟਾਰ ॥੧॥

Sahib Singh
ਵਰਤਣਹਾਰ = ਸਭ ਥਾਈਂ ਮੌਜੂਦ ।
ਪਸਰਿਆ = ਸਭ ਥਾਈਂ ਹਾਜ਼ਰ ਹੈਂ ।
ਕਹੁ = ਕਿਥੇ ?
ਦਿ੍ਰਸਟਾਰ = ਵੇਖਣ ਵਿਚ ਆਉਂਦਾ ਹੈ ।
    
Sahib Singh
ਹੇ ਜੀਆਂ ਜੰਤਾਂ ਦੇ ਪਾਲਣ ਵਾਲੇ ਪ੍ਰਭੂ! ਤੂੰ ਆਪ ਹੀ ਸਭ ਥਾਈਂ ਵਰਤ ਰਿਹਾ ਹੈਂ ।
ਹੇ ਨਾਨਕ! ਪ੍ਰਭੂਆਪ ਹੀ ਸਭ ਥਾਈਂ ਮੌਜੂਦ ਹੈ, (ਉਸ ਤੋਂ ਬਿਨਾ ਕੋਈ) ਦੂਜਾ ਕਿਥੇ ਵੇਖਣ ਵਿਚ ਆਇਆ ਹੈ ?
।੧ ।
Follow us on Twitter Facebook Tumblr Reddit Instagram Youtube