ਸਾਧਸੰਗਿ ਮਿਲਿ ਕਰਹੁ ਅਨੰਦ ॥
ਗੁਨ ਗਾਵਹੁ ਪ੍ਰਭ ਪਰਮਾਨੰਦ ॥
ਰਾਮ ਨਾਮ ਤਤੁ ਕਰਹੁ ਬੀਚਾਰੁ ॥
ਦ੍ਰੁਲਭ ਦੇਹ ਕਾ ਕਰਹੁ ਉਧਾਰੁ ॥
ਅੰਮ੍ਰਿਤ ਬਚਨ ਹਰਿ ਕੇ ਗੁਨ ਗਾਉ ॥
ਪ੍ਰਾਨ ਤਰਨ ਕਾ ਇਹੈ ਸੁਆਉ ॥
ਆਠ ਪਹਰ ਪ੍ਰਭ ਪੇਖਹੁ ਨੇਰਾ ॥
ਮਿਟੈ ਅਗਿਆਨੁ ਬਿਨਸੈ ਅੰਧੇਰਾ ॥
ਸੁਨਿ ਉਪਦੇਸੁ ਹਿਰਦੈ ਬਸਾਵਹੁ ॥
ਮਨ ਇਛੇ ਨਾਨਕ ਫਲ ਪਾਵਹੁ ॥੫॥

Sahib Singh
ਅਨੰਦ = ਖ਼ੁਸ਼ੀਆਂ ।
ਪ੍ਰਭ ਗੁਨ = ਪ੍ਰਭੂ ਦੇ ਗੁਣ ।
ਪਰਮਾਨੰਦ = ਸਭ ਤੋਂ ਉਚੀ ਖ਼ੁਸ਼ੀ ਵਾਲਾ ।
ਉਧਾਰੁ = ਬਚਾਉ ।
ਸੁਆਉ = ਵਸੀਲਾ ।
ਤਰਨ = ਬਚਾਉਣਾ ।
    
Sahib Singh
ਪਰਮ ਖ਼ੁਸ਼ੀਆਂ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ, ਸਤਸੰਗ ਵਿਚ ਮਿਲ ਕੇ ਇਹ (ਆਤਮਕ) ਅਨੰਦ ਮਾਣਹੁ ।
ਪ੍ਰਭੂ ਦੇ ਨਾਮ ਦੇ ਭੇਤ ਨੂੰ ਵਿਚਾਰਹੁ ਤੇ ਇਸ (ਮਨੁੱਖਾ-) ਸਰੀਰ ਦਾ ਬਚਾਉ ਕਰੋ ਜੋ ਬੜੀ ਮੁਸ਼ਕਿਲ ਨਾਲ ਮਿਲਦਾ ਹੈ ।
ਅਕਾਲ ਪੁਰਖ ਦੇ ਗੁਣ ਗਾਉ ਜੋ ਅਮਰ ਕਰਨ ਵਾਲੇ ਬਚਨ ਹਨ, ਜ਼ਿੰਦਗੀ ਨੂੰ (ਵਿਕਾਰਾਂ ਤੋਂ) ਬਚਾਉਣ ਦਾ ਇਹੀ ਵਸੀਲਾ ਹੈ ।
ਅੱਠੇ ਪਹਰ ਪ੍ਰਭੂ ਨੂੰ ਆਪਣੇ ਅੰਗ-ਸੰਗ ਵੇਖਹੁ (ਇਸ ਤ੍ਰਹਾਂ) ਅਗਿਆਨਤਾ ਮਿਟ ਜਾਏਗੀ ਤੇ (ਮਾਇਆ ਵਾਲਾ) ਹਨੇਰਾ ਨਾਸ ਹੋ ਜਾਏਗਾ ।
ਹੇ ਨਾਨਕ! (ਸਤਿਗੁਰੂ ਦਾ) ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਉ (ਇਸ ਤ੍ਰਹਾਂ) ਮਨ-ਮੰਗੀਆਂ ਮੁਰਾਦਾਂ ਮਿਲਣਗੀਆਂ ।੫ ।
Follow us on Twitter Facebook Tumblr Reddit Instagram Youtube