ਹਲਤੁ ਪਲਤੁ ਦੁਇ ਲੇਹੁ ਸਵਾਰਿ ॥
ਰਾਮ ਨਾਮੁ ਅੰਤਰਿ ਉਰਿ ਧਾਰਿ ॥
ਪੂਰੇ ਗੁਰ ਕੀ ਪੂਰੀ ਦੀਖਿਆ ॥
ਜਿਸੁ ਮਨਿ ਬਸੈ ਤਿਸੁ ਸਾਚੁ ਪਰੀਖਿਆ ॥
ਮਨਿ ਤਨਿ ਨਾਮੁ ਜਪਹੁ ਲਿਵ ਲਾਇ ॥
ਦੂਖੁ ਦਰਦੁ ਮਨ ਤੇ ਭਉ ਜਾਇ ॥
ਸਚੁ ਵਾਪਾਰੁ ਕਰਹੁ ਵਾਪਾਰੀ ॥
ਦਰਗਹ ਨਿਬਹੈ ਖੇਪ ਤੁਮਾਰੀ ॥
ਏਕਾ ਟੇਕ ਰਖਹੁ ਮਨ ਮਾਹਿ ॥
ਨਾਨਕ ਬਹੁਰਿ ਨ ਆਵਹਿ ਜਾਹਿ ॥੬॥
Sahib Singh
ਹਲਤੁ = {ਸ਼ਕਟ. ਅ>} ਇਹ ਲੋਕ ।
ਪਲਤੁ = {ਸ਼ਕਟ. ਪਰ>} ਪਰਲੋਕ ।
ਉਰਿ ਧਾਰਿ = ਹਿਰਦੇ ਵਿਚ ਟਿਕਾਓ ।
ਦੀਖਿਆ = ਸਿੱਖਿਆ ।
ਜਿਸੁ ਮਨਿ = ਜਿਸ (ਮਨੁੱਖ) ਦੇ ਮਨ ਵਿਚ ।
ਤਿਸੁ = ਉਸ ਨੂੰ ।
ਪਰੀਖਿਆ = ਪਰਖ, ਸਮਝ ।
ਵਾਪਾਰੀ = ਹੇ ਵਣਜਾਰੇ ਜੀਵ !
ਨਿਬਹੈ = ਸਿਰੇ ਚੜ੍ਹ ਜਾਏ ।
ਖੇਪ = ਸੌਦਾ ।ਬਹੁਰਿ—ਫੇਰ, ਮੁੜ ।
ਸਾਚੁ = ਸਦਾ = ਥਿਰ ਰਹਿਣ ਵਾਲਾ ਪ੍ਰਭੂ ।
ਅਰਥ = ਪ੍ਰਭੂ ਦਾ ਨਾਮ ਅੰਦਰ ਹਿਰਦੇ ਵਿਚ ਟਿਕਾਓ, (ਇਸ ਤ੍ਰਹਾਂ) ਲੋਕ ਤੇ ਪਰਲੋਕ ਦੋਵੇਂ ਸੁਧਾਰ ਲਵੋ ।
ਪੂਰੇ ਸਤਿਗੁਰੂ ਦੀ ਸਿੱਖਿਆ ਭੀ ਪੂਰਨ (ਭਾਵ, ਮੁਕੰਮਲ) ਹੁੰਦੀ ਹੈ, ਜਿਸ ਮਨੁੱਖ ਦੇ ਮਨ ਵਿਚ (ਇਹ ਸਿੱਖਿਆ) ਵੱਸਦੀ ਹੈ ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਮਝ ਆ ਜਾਂਦਾ ਹੈ ।
ਮਨ ਤੇ ਸਰੀਰ ਦੀ ਰਾਹੀਂ ਲਿਵ ਜੋੜ ਕੇ ਨਾਮ ਜਪਹੁ, ਦੁਖ ਦਰਦ ਅਤੇ ਮਨ ਤੋਂ ਡਰ ਦੂਰ ਹੋ ਜਾਏਗਾ; ਹੇ ਵਣਜਾਰੇ ਜੀਵ !
ਸੱਚਾ ਵਣਜ ਕਰਹੁ, (ਨਾਮ ਰੂਪ ਸੱਚੇ ਵਣਜ ਨਾਲ) ਤੁਹਾਡਾ ਸੌਦਾ ਪ੍ਰਭੂ ਦੀ ਦਰਗਾਹ ਵਿਚ ਮੁੱਲ ਪਾਏਗਾ ।
ਹੇ ਨਾਨਕ !
ਮਨ ਵਿਚ ਇਕ ਅਕਾਲ ਪੁਰਖ ਦਾ ਆਸਰਾ ਰੱਖੋ, ਮੁੜ ਜੰਮਣ ਮਰਨ ਦਾ ਗੇੜ ਨਹੀਂ ਹੋਵੇਗਾ ।੬ ।
ਤਿਸ ਤੇ ਦੂਰਿ ਕਹਾ ਕੋ ਜਾਇ ॥ ਉਬਰੈ ਰਾਖਨਹਾਰੁ ਧਿਆਇ ॥ ਨਿਰਭਉ ਜਪੈ ਸਗਲ ਭਉ ਮਿਟੈ ॥ ਪ੍ਰਭ ਕਿਰਪਾ ਤੇ ਪ੍ਰਾਣੀ ਛੁਟੈ ॥ ਜਿਸੁ ਪ੍ਰਭੁ ਰਾਖੈ ਤਿਸੁ ਨਾਹੀ ਦੂਖ ॥ ਨਾਮੁ ਜਪਤ ਮਨਿ ਹੋਵਤ ਸੂਖ ॥ ਚਿੰਤਾ ਜਾਇ ਮਿਟੈ ਅਹੰਕਾਰੁ ॥ ਤਿਸੁ ਜਨ ਕਉ ਕੋਇ ਨ ਪਹੁਚਨਹਾਰੁ ॥ ਸਿਰ ਊਪਰਿ ਠਾਢਾ ਗੁਰੁ ਸੂਰਾ ॥ ਨਾਨਕ ਤਾ ਕੇ ਕਾਰਜ ਪੂਰਾ ॥੭॥{ਪੰਨਾ ੨੯੩} ਤਿਸ ਤੇ—ਉਸ ਪ੍ਰਭੂ ਤੋਂ ।
ਕਹਾ = ਕਿਥੇ ?
ਉਬਰੈ = ਬਚਦਾ ਹੈ ।
ਨ ਪਹੁਚਨਹਾਰੁ = ਬਰਾਬਰੀ ਨਹੀਂ ਕਰ ਸਕਦਾ ।
ਠਾਢਾ = ਖਲੋਤਾ ।
ਸੂਰਾ = ਸੂਰਮਾ ।
ਤਾ ਕੈ = ਉਸ ਦੇ ਅੰਦਰ ।

ਉਸ ਪ੍ਰਭੂ ਤੋਂ ਪਰੇ ਕਿੱਥੇ ਕੋਈ ਜੀਵ ਜਾ ਸਕਦਾ ਹੈ ?
ਜੀਵ ਬਚਦਾ ਹੀ ਰੱਖਣਹਾਰ ਪ੍ਰਭੂ ਨੂੰ ਸਿਮਰ ਕੇ ਹੈ ।
ਜੋ ਮੁਨੱਖ ਨਿਰਭਉ ਅਕਾਲ ਪੁਰਖ ਨੂੰ ਜਪਦਾ ਹੈ, ਉਸ ਦਾ ਸਾਰਾ ਡਰ ਮਿਟ ਜਾਂਦਾ ਹੈ, (ਕਿਉਂਕਿ) ਪ੍ਰਭੂ ਦੀ ਮੇਹਰ ਨਾਲ ਹੀ ਬੰਦਾ (ਡਰ ਤੋਂ) ਖ਼ਲਾਸੀ ਪਾਂਦਾ ਹੈ ।
ਜਿਸ ਬੰਦੇ ਨੂੰ ਪ੍ਰਭੂ ਰੱਖਦਾ ਹੈ ਉਸ ਨੂੰ ਕੋਈ ਦੁੱਖ ਨਹੀਂ ਪੋਂਹਦਾ, ਨਾਮ ਜਪਿਆਂ ਮਨ ਵਿਚ ਸੁਖ ਪੈਦਾ ਹੁੰਦਾ ਹੈ; (ਨਾਮ ਸਿਮਰਿਆਂ) ਚਿੰਤਾ ਦੂਰ ਹੋ ਜਾਂਦੀ ਹੈ, ਅਹੰਕਾਰ ਮਿਟ ਜਾਂਦਾ ਹੈ, ਉਸ ਮਨੁੱਖ ਦੀ ਕੋਈ ਬਰਾਬਰੀ ਹੀ ਨਹੀਂ ਕਰ ਸਕਦਾ ।
ਹੇ ਨਾਨਕ! ਜਿਸ ਬੰਦੇ ਦੇ ਸਿਰ ਉਤੇ ਸੂਰਮਾ ਸਤਿਗੁਰੂ (ਰਾਖਾ) ਖਲੋਤਾ ਹੋਇਆ ਹੈ, ਉਸ ਦੇ ਸਾਰੇ ਕੰਮ ਰਾਸ ਆ ਜਾਂਦੇ ਹਨ ।੭ ।