ਸਲੋਕੁ ॥
ਗਿਆਨ ਅੰਜਨੁ ਗੁਰਿ ਦੀਆ ਅਗਿਆਨ ਅੰਧੇਰ ਬਿਨਾਸੁ ॥
ਹਰਿ ਕਿਰਪਾ ਤੇ ਸੰਤ ਭੇਟਿਆ ਨਾਨਕ ਮਨਿ ਪਰਗਾਸੁ ॥੧॥

Sahib Singh
ਅੰਜਨੁ = ਸੁਰਮਾ ।
ਗੁਰਿ = ਗੁਰੂ ਨੇ ।
ਅੰਧੇਰ ਬਿਨਾਸੁ = ਹਨੇਰੇ ਦਾ ਨਾਸ ।
ਸੰਤ ਭੇਟਿਆ = ਗੁਰੂ ਨੂੰ ਮਿਲਿਆ ।
ਮਨਿ = ਮਨ ਵਿਚ ।
ਪਰਗਾਸੁ = ਚਾਨਣ ।
    
Sahib Singh
(ਜਿਸ ਮਨੁੱਖ ਨੂੰ) ਸਤਿਗੁਰੂ ਨੇ ਗਿਆਨ ਦਾ ਸੁਰਮਾ ਬਖ਼ਸ਼ਿਆ ਹੈ, ਉਸ ਦੇ ਅਗਿਆਨ (ਰੂਪ) ਹਨੇਰੇ ਦਾ ਨਾਸ ਹੋ ਜਾਂਦਾ ਹੈ ।
ਹੇ ਨਾਨਕ! (ਜੋ ਮਨੁੱਖ) ਅਕਾਲ ਪੁਰਖ ਦੀ ਮੇਹਰ ਨਾਲ ਗੁਰੂ ਨੂੰ ਮਿਲਿਆ ਹੈ, ਉਸ ਦੇ ਮਨ ਵਿਚ (ਗਿਆਨ ਦਾ) ਚਾਨਣ ਹੋ ਜਾਂਦਾ ਹੈ ।੧ ।
Follow us on Twitter Facebook Tumblr Reddit Instagram Youtube