ਸੰਤ ਜਨਾ ਕਾ ਪੇਖਨੁ ਸਭੁ ਬ੍ਰਹਮ ॥
ਸੰਤ ਜਨਾ ਕੈ ਹਿਰਦੈ ਸਭਿ ਧਰਮ ॥
ਸੰਤ ਜਨਾ ਸੁਨਹਿ ਸੁਭ ਬਚਨ ॥
ਸਰਬ ਬਿਆਪੀ ਰਾਮ ਸੰਗਿ ਰਚਨ ॥
ਜਿਨਿ ਜਾਤਾ ਤਿਸ ਕੀ ਇਹ ਰਹਤ ॥
ਸਤਿ ਬਚਨ ਸਾਧੂ ਸਭਿ ਕਹਤ ॥
ਜੋ ਜੋ ਹੋਇ ਸੋਈ ਸੁਖੁ ਮਾਨੈ ॥
ਕਰਨ ਕਰਾਵਨਹਾਰੁ ਪ੍ਰਭੁ ਜਾਨੈ ॥
ਅੰਤਰਿ ਬਸੇ ਬਾਹਰਿ ਭੀ ਓਹੀ ॥
ਨਾਨਕ ਦਰਸਨੁ ਦੇਖਿ ਸਭ ਮੋਹੀ ॥੪॥

Sahib Singh
ਪੇਖਨੁ = ਵੇਖਣਾ ।
ਸਭੁ = ਸਾਰਾ, ਹਰ ਥਾਂ ।
ਸਭਿ = ਸਾਰੇ ।
ਧਰਮ = ਧਰਮ ਦੇ ਖਿ਼ਆਲ ।
ਸੁਭ = ਚੰਗੇ ।
ਜਿਨਿ = ਜਿਸ (ਸਾਧੂ) ਨੇ ।
ਰਹਤ = ਰਹਣੀ ।
ਸਭਿ ਸਤਿ ਬਚਨ = ਸਾਰੇ ਸੱਚੇ ਬਚਨ ।
ਮੋਹੀ = ਮਸਤ ਹੋ ਜਾਂਦੀ ਹੈ ।
ਸਭ = ਸਾਰੀ ਸਿ੍ਰਸ਼ਟੀ ।
    
Sahib Singh
ਸੰਤ ਜਨ ਹਰ ਥਾਂ ਅਕਾਲ ਪੁਰਖ ਨੂੰ ਹੀ ਵੇਖਦੇ ਹਨ, ਉਹਨਾਂ ਦੇ ਹਿਰਦੇ ਵਿਚ ਸਾਰੇ (ਖਿ਼ਆਲ) ਧਰਮ ਦੇ ਹੀ (ਉਠਦੇ ਹਨ) ।
ਸੰਤ ਜਨ ਭਲੇ ਬਚਨ ਹੀ ਸੁਣਦੇ ਹਨ ਤੇ ਸਭ ਥਾਈਂ ਵਿਆਪਕ ਅਕਾਲ ਪੁਰਖ ਨਾਲ ਜੁੜੇ ਰਹਿੰਦੇ ਹਨ ।
ਜਿਸ ਜਿਸ ਸੰਤ ਜਨ ਨੇ (ਪ੍ਰਭੂ ਨੂੰ) ਜਾਣ ਲਿਆ ਹੈ ਉਸ ਦੀ ਰਹਿਣੀ ਹੀ ਇਹ ਹੋ ਜਾਂਦੀ ਹੈ ਕਿ ਉਹ ਸਦਾ ਸੱਚੇ ਬਚਨ ਬੋਲਦਾ ਹੈ; (ਤੇ) ਜੋ ਕੁਝ (ਪ੍ਰਭੂ ਵਲੋਂ) ਹੁੰਦਾ ਹੈ ਉਸੇ ਨੂੰ ਸੁਖ ਮੰਨਦਾ ਹੈ, ਸਭ ਕੰਮ ਕਰਨ ਵਾਲਾ ਤੇ (ਜੀਆਂ ਪਾਸੋਂ)ਕਰਾਉਣ ਵਾਲਾ ਪ੍ਰਭੂ ਨੂੰ ਹੀ ਜਾਣਦਾ ਹੈ ।
(ਸਧੂ ਜਨਾਂ ਲਈ) ਅੰਦਰ ਬਾਹਰ (ਸਭ ਥਾਂ) ਉਹੀ ਪ੍ਰਭੂ ਵੱਸਦਾ ਹੈ ।
ਹੇ ਨਾਨਕ! (ਪ੍ਰਭੂ ਦਾ ਸਰਬ-ਵਿਆਪੀ) ਦਰਸਨ ਕਰ ਕੇ ਸਾਰੀ ਸਿ੍ਰਸ਼ਟੀ ਮਸਤ ਹੋ ਜਾਂਦੀ ਹੈ ।੪ ।
Follow us on Twitter Facebook Tumblr Reddit Instagram Youtube