ਆਪਿ ਸਤਿ ਕੀਆ ਸਭੁ ਸਤਿ ॥
ਤਿਸੁ ਪ੍ਰਭ ਤੇ ਸਗਲੀ ਉਤਪਤਿ ॥
ਤਿਸੁ ਭਾਵੈ ਤਾ ਕਰੇ ਬਿਸਥਾਰੁ ॥
ਤਿਸੁ ਭਾਵੈ ਤਾ ਏਕੰਕਾਰੁ ॥
ਅਨਿਕ ਕਲਾ ਲਖੀ ਨਹ ਜਾਇ ॥
ਜਿਸੁ ਭਾਵੈ ਤਿਸੁ ਲਏ ਮਿਲਾਇ ॥
ਕਵਨ ਨਿਕਟਿ ਕਵਨ ਕਹੀਐ ਦੂਰਿ ॥
ਆਪੇ ਆਪਿ ਆਪ ਭਰਪੂਰਿ ॥
ਅੰਤਰਗਤਿ ਜਿਸੁ ਆਪਿ ਜਨਾਏ ॥
ਨਾਨਕ ਤਿਸੁ ਜਨ ਆਪਿ ਬੁਝਾਏ ॥੫॥

Sahib Singh
ਸਤਿ = ਹੋਂਦ ਵਾਲਾ ।
ਉਤਪਤਿ = ਪੈਦਾਇਸ਼, ਸਿ੍ਰਸ਼ਟੀ ।
ਤਿਸੁ ਭਾਵੈ = ਜੇ ਉਸ ਪ੍ਰਭੂ ਨੂੰ ਚੰਗਾ ਲੱਗੇ ।
ਕਲਾ = ਤਾਕਤ ।
ਨਿਕਟਿ = ਨੇੜੇ ।
ਭਰਪੂਰਿ = ਵਿਆਪਕ ।
ਅੰਤਰਗਤਿ = ਅੰਦਰਲੀ ਉੱਚੀ ਅਵਸਥਾ ।
ਜਨਾਏ = ਸੁਝਾਉਂਦਾ ਹੈ ।
    
Sahib Singh
ਪ੍ਰਭੂ ਆਪ ਹਸਤੀ ਵਾਲਾ ਹੈ, ਜੋ ਕੁਝ ਉਸ ਨੇ ਪੈਦਾ ਕੀਤਾ ਹੈ ਉਹ ਸਭ ਹੋਂਦ ਵਾਲਾ ਹੈ (ਭਾਵ, ਭਰਮ ਭੁਲੇਖਾ ਨਹੀਂ) ਸਾਰੀ ਸਿ੍ਰਸ਼ਟੀ ਉਸ ਪ੍ਰਭੂ ਤੋਂ ਹੋਈ ਹੈ ।
ਜੇ ਉਸ ਦੀ ਰਜ਼ਾ ਹੋਵੇ ਤਾਂ ਜਗਤ ਦਾ ਪਸਾਰਾ ਕਰ ਦੇਂਦਾ ਹੈ, ਜੇ ਭਾਵੇ ਸੁ, ਤਾਂ ਫਿਰ ਇਕ ਆਪ ਹੀ ਆਪ ਹੋ ਜਾਂਦਾ ਹੈ ।
ਉਸ ਦੀਆਂ ਅਨੇਕਾਂ ਤਾਕਤਾਂ ਹਨ, ਕਿਸੇ ਦਾ ਬਿਆਨ ਨਹੀਂ ਹੋ ਸਕਦਾ; ਜਿਸ ਉਤੇ ਤੁüੱਠਦਾ ਹੈ ਉਸ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ।
ਉਹ ਪ੍ਰਭੂ ਕਿਨ੍ਹਾਂ ਤੋਂ ਨੇੜੇ, ਤੇ ਕਿਨ੍ਹਾਂ ਤੋਂ ਦੂਰ ਕਿਹਾ ਜਾ ਸਕਦਾ ਹੈ ?
ਉਹ ਪ੍ਰਭੂ ਆਪ ਹੀ ਸਭ ਥਾਈਂ ਮੌਜੂਦ ਹੈ ।
ਜਿਸ ਮਨੁੱਖ ਨੂੰ ਪ੍ਰਭੂ ਆਪ ਅੰਦਰਲੀ ਉੱਚੀ ਅਵਸਥਾ ਸੁਝਾਉਂਦਾ ਹੈ, ਹੇ ਨਾਨਕ! ਉਸ ਮਨੁੱਖ ਨੂੰ (ਆਪਣੀ ਇਸ ਸਰਬ-ਵਿਆਪਕ ਦੀ) ਸਮਝ ਬਖ਼ਸ਼ਦਾ ਹੈ ।੫ ।
Follow us on Twitter Facebook Tumblr Reddit Instagram Youtube