ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥
ਆਪਿ ਮਿਲਾਇ ਲਏ ਪ੍ਰਭੁ ਸੋਇ ॥
ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥
ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥
ਧੰਨੁ ਧੰਨੁ ਧੰਨੁ ਜਨੁ ਆਇਆ ॥
ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥
ਜਨ ਆਵਨ ਕਾ ਇਹੈ ਸੁਆਉ ॥
ਜਨ ਕੈ ਸੰਗਿ ਚਿਤਿ ਆਵੈ ਨਾਉ ॥
ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥
ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ ॥੮॥੨੩॥

Sahib Singh
ਕੁਲਵੰਤੁ = ਚੰਗੀ ਕੁਲ ਵਾਲਾ ।
ਪਤਿਵੰਤੁ = ਇੱਜ਼ਤ ਵਾਲਾ ।
ਜੀਵਨ ਮੁਕਤਿ = ਜਿਸ ਨੇ ਜੀਊਂਦਿਆਂ ਹੀ (ਮਾਇਆ ਦੇ ਬੰਧਨਾਂ ਤੋਂ) ਮੁਕਤੀ ਪਾ ਲਈ ਹੈ ।
ਜਿਸੁ ਰਿਦੈ = ਜਿਸ ਦੇ ਹਿਰਦੇ ਵਿਚ ।
ਧੰਨੁ = ਮੁਬਾਰਿਕ ।
ਸੁਆਉ = ਪ੍ਰਯੋਜਨ, ਮਨੋਰਥ ।
ਚਿਤਿ = ਚਿਤ ਵਿਚ ।
    
Sahib Singh
ਜੋ ਮਨੁੱਖ ਪ੍ਰਭੂ ਨਾਲ ਸਾਂਝ ਪਾ ਲੈਂਦਾ ਹੈ ਉਸ ਨੂੰ ਸਦਾ ਸੁਖ ਹੁੰਦਾ ਹੈ, ਪ੍ਰਭੂ ਉਸ ਨੂੰ ਆਪਣੇ ਨਾਲਆਪ ਮਿਲਾ ਲੈਂਦਾ ਹੈ ।
ਜਿਸ ਮਨੁੱਖ ਦੇ ਹਿਰਦੇ ਵਿਚ ਭਗਵਾਨ ਵੱਸਦਾ ਹੈ, ਉਹ ਜੀਊਂਦਾ ਹੀ ਮੁਕਤ ਹੋ ਜਾਂਦਾ ਹੈ, ਉਹ ਧਨ ਵਾਲਾ, ਕੁਲ ਵਾਲਾ ਤੇ ਇੱਜ਼ਤ ਵਾਲਾ ਬਣ ਜਾਂਦਾ ਹੈ ।
ਜਿਸ ਮਨੁੱਖ ਦੀ ਮੇਹਰ ਨਾਲ ਸਾਰਾ ਜਗਤ ਹੀ ਤਰਦਾ ਹੈ, ਉਸ ਦਾ (ਜਗਤ ਵਿਚ) ਆਉਣਾ ਮੁਬਾਰਿਕ ਹੈ ।
ਅਜਿਹੇ ਮਨੁੱਖ ਦੇ ਆਉਣ ਦਾ ਇਹੀ ਮਨੋਰਥ ਹੈ ਕਿ ਉਸ ਦੀ ਸੰਗਤਿ ਵਿਚ (ਰਹਿ ਕੇ ਹੋਰ ਮਨੁੱਖਾਂ ਨੂੰ ਪ੍ਰਭੂ ਦਾ) ਨਾਮ ਚੇਤੇ ਆਉਂਦਾ ਹੈ ।
ਉਹ ਮਨੁੱਖ ਆਪ (ਮਾਇਆ ਤੋਂ) ਆਜ਼ਾਦ ਹੈ, ਜਗਤ ਨੂੰ ਭੀ ਮੁਕਤ ਕਰਦਾ ਹੈ; ਹੇ ਨਾਨਕ! ਐਸੇ (ਉੱਤਮ) ਮਨੁੱਖ ਨੂੰ ਸਾਡੀ ਸਦਾ ਪ੍ਰਣਾਮ ਹੈ ।੮।੨੩ ।
Follow us on Twitter Facebook Tumblr Reddit Instagram Youtube