ਅਸਟਪਦੀ ॥
ਪੂਰੇ ਗੁਰ ਕਾ ਸੁਨਿ ਉਪਦੇਸੁ ॥
ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥
ਸਾਸਿ ਸਾਸਿ ਸਿਮਰਹੁ ਗੋਬਿੰਦ ॥
ਮਨ ਅੰਤਰ ਕੀ ਉਤਰੈ ਚਿੰਦ ॥
ਆਸ ਅਨਿਤ ਤਿਆਗਹੁ ਤਰੰਗ ॥
ਸੰਤ ਜਨਾ ਕੀ ਧੂਰਿ ਮਨ ਮੰਗ ॥
ਆਪੁ ਛੋਡਿ ਬੇਨਤੀ ਕਰਹੁ ॥
ਸਾਧਸੰਗਿ ਅਗਨਿ ਸਾਗਰੁ ਤਰਹੁ ॥
ਹਰਿ ਧਨ ਕੇ ਭਰਿ ਲੇਹੁ ਭੰਡਾਰ ॥
ਨਾਨਕ ਗੁਰ ਪੂਰੇ ਨਮਸਕਾਰ ॥੧॥

Sahib Singh
ਨਿਕਟਿ = ਨੇੜੇ ।
ਕਰਿ = ਕਰ ਕੇ ।
ਪੇਖੁ = ਵੇਖ ।
ਮਨ ਅੰਤਰ ਕੀ = ਮਨ ਦੇ ਅੰਦਰ ਦੀ ।
ਚਿੰਦ = ਚਿੰਤਾ ।
ਅਨਿਤ = ਨਾਹ ਨਿੱਤ ਰਹਿਣ ਵਾਲੀਆਂ ।
ਤਰੰਗ = ਲਹਿਰਾਂ ।
ਮਨ = ਹੇ ਮਨ !
ਆਪੁ ਛੋਡਿ = ਆਪਣਾ ਆਪ ਛੱਡ ਕੇ ।
ਅਗਨਿ ਸਾਗਰੁ = (ਵਿਕਾਰਾਂ ਦੀ) ਅੱਗ ਦਾ ਸਮੁੰਦਰ ।
ਭੰਡਾਰ = ਖ਼ਜ਼ਾਨੇ ।
    
Sahib Singh
(ਹੇ ਮਨ!) ਪੂਰੇ ਸਤਿਗੁਰੂ ਦੀ ਸਿੱਖਿਆ ਸੁਣ, ਤੇ, ਅਕਾਲ ਪੁਰਖ ਨੂੰ (ਹਰ ਥਾਂ) ਨੇੜੇ ਜਾਣ ਕੇ ਵੇਖ ।
(ਹੇ ਭਾਈ!) ਦੰਮ-ਬ-ਦੰਮ ਪ੍ਰਭੂ ਨੂੰ ਯਾਦ ਕਰ, (ਤਾਂ ਜੁ) ਤੇਰੇ ਮਨ ਦੇ ਅੰਦਰ ਦੀ ਚਿੰਤਾ ਮਿਟ ਜਾਏ ।
ਹੇ ਮਨ! ਨਿੱਤ ਨਾਹ ਰਹਿਣ ਵਾਲੀਆਂ (ਚੀਜ਼ਾਂ ਦੀਆਂ) ਆਸਾਂ ਦੀਆਂ ਲਹਰਾਂ ਛੱਡ ਦੇਹ, ਅਤੇ ਸੰਤ ਜਨਾਂ ਦੇ ਪੈਰਾਂ ਦੀ ਖ਼ਾਕ ਮੰਗ ।
(ਹੇ ਭਾਈ!) ਆਪਾ-ਭਾਵ ਛੱਡ ਕੇ (ਪ੍ਰਭੂ ਦੇ ਅੱਗੇ) ਅਰਦਾਸ ਕਰ, (ਤੇ ਇਸ ਤ੍ਰਹਾਂ) ਸਾਧ ਸੰਗਤਿ ਵਿਚ (ਰਹਿ ਕੇ) (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਪਾਰ ਲੰਘ ।ਹੇ ਨਾਨਕ! ਪ੍ਰਭੂ-ਨਾਮ-ਰੂਪੀ ਧਨ ਦੇ ਖ਼ਜ਼ਾਨੇ ਭਰ ਲੈ ਅਤੇ ਪੂਰੇ ਸਤਿਗੁਰੂ ਨੂੰ ਨਮਸਕਾਰ ਕਰ ।੧ ।
Follow us on Twitter Facebook Tumblr Reddit Instagram Youtube