ਖੇਮ ਕੁਸਲ ਸਹਜ ਆਨੰਦ ॥
ਸਾਧਸੰਗਿ ਭਜੁ ਪਰਮਾਨੰਦ ॥
ਨਰਕ ਨਿਵਾਰਿ ਉਧਾਰਹੁ ਜੀਉ ॥
ਗੁਨ ਗੋਬਿੰਦ ਅੰਮ੍ਰਿਤ ਰਸੁ ਪੀਉ ॥
ਚਿਤਿ ਚਿਤਵਹੁ ਨਾਰਾਇਣ ਏਕ ॥
ਏਕ ਰੂਪ ਜਾ ਕੇ ਰੰਗ ਅਨੇਕ ॥
ਗੋਪਾਲ ਦਾਮੋਦਰ ਦੀਨ ਦਇਆਲ ॥
ਦੁਖ ਭੰਜਨ ਪੂਰਨ ਕਿਰਪਾਲ ॥
ਸਿਮਰਿ ਸਿਮਰਿ ਨਾਮੁ ਬਾਰੰ ਬਾਰ ॥
ਨਾਨਕ ਜੀਅ ਕਾ ਇਹੈ ਅਧਾਰ ॥੨॥

Sahib Singh
ਖੇਮ = {ਸ਼ਕਟ.˜ੇਮ} ਅਟੱਲ ਸੁਖ ।
ਕੁਸਲ = {ਸ਼ਕਟ. ਕੁ_ਲ} ਸੁਖਸਾਂਦ, ਸੌਖਾ ਜੀਵਨ ।
ਸਹਜ = ਆਤਮਕ ਅਡੋਲਤਾ ।
ਨਿਵਾਰਿ = ਹਟਾ ਕੇ ।
ਉਧਾਰਹੁ = ਬਚਾ ਲੈ ।
ਜੀਉ = ਜਿੰਦ ।
ਚਿਤਿ = ਚਿਤ ਵਿਚ ।
ਚਿਤਵਹੁ = ਸੋਚੋ ।
ਦੁਖ ਭੰਜਨ = ਦੁਖਾਂ ਦਾ ਨਾਸ ਕਰਨ ਵਾਲਾ ।
ਜੀਅ ਕਾ = ਜਿੰਦ ਦਾ ।
ਅਧਾਰ = ਆਸਰਾ ।
    
Sahib Singh
(ਹੇ ਭਾਈ!) ਸਾਧ ਸੰਗਤਿ ਵਿਚ ਪਰਮ-ਸੁਖ ਪ੍ਰਭੂ ਨੂੰ ਸਿਮਰ, (ਇਸ ਤ੍ਰਹਾਂ) ਅਟੱਲ ਸੁਖ, ਸੌਖਾ ਜੀਵਨ ਤੇ ਆਤਮਕ ਅਡੋਲਤਾ ਦਾ ਆਨੰਦ ਪ੍ਰਾਪਤ ਹੋਣਗੇ; ਗੋਬਿੰਦ ਦੇ ਗੁਣ ਗਾ (ਨਾਮ-) ਅੰਮਿ੍ਰਤ ਦਾ ਰਸ ਪੀ, (ਇਸ ਤ੍ਰਹਾਂ) ਨਰਕਾਂ ਨੂੰ ਦੂਰ ਕਰ ਕੇ ਜਿੰਦ ਬਚਾ ਲੈ; ਜਿਸ ਇੱਕ ਅਕਾਲ ਪੁਰਖ ਦੇ ਅਨੇਕਾਂ ਰੰਗ ਹਨ, ਉਸ ਇੱਕ ਪੁਭੂ ਦਾ ਧਿਆਨ ਚਿੱਤ ਵਿਚ ਧਰਹੁ ।
ਦੀਨਾਂ ਉਤੇ ਦਇਆ ਕਰਨ ਵਾਲਾ ਗੋਪਾਲ ਦਮੋਦਰ ਦੁੱਖਾਂ ਦਾ ਨਾਸ ਕਰਨ ਵਾਲਾ ਸਭ ਵਿਚ ਵਿਆਪਕ ਤੇ ਮੇਹਰ ਦਾ ਜੋ ਘਰ ਹੈ; ਹੇ ਨਾਨਕ! ਉਸ ਦਾ ਨਾਮ ਮੁੜ ਮੁੜ ਯਾਦ ਕਰ, ਜਿੰਦ ਦਾ ਆਸਰਾ ਇਹ ਨਾਮ ਹੀ ਹੈ ।੨ ।
Follow us on Twitter Facebook Tumblr Reddit Instagram Youtube