ਪਉੜੀ ॥
ਏਕਮ ਏਕੰਕਾਰੁ ਪ੍ਰਭੁ ਕਰਉ ਬੰਦਨਾ ਧਿਆਇ ॥
ਗੁਣ ਗੋਬਿੰਦ ਗੁਪਾਲ ਪ੍ਰਭ ਸਰਨਿ ਪਰਉ ਹਰਿ ਰਾਇ ॥
ਤਾ ਕੀ ਆਸ ਕਲਿਆਣ ਸੁਖ ਜਾ ਤੇ ਸਭੁ ਕਛੁ ਹੋਇ ॥
ਚਾਰਿ ਕੁੰਟ ਦਹ ਦਿਸਿ ਭ੍ਰਮਿਓ ਤਿਸੁ ਬਿਨੁ ਅਵਰੁ ਨ ਕੋਇ ॥
ਬੇਦ ਪੁਰਾਨ ਸਿਮ੍ਰਿਤਿ ਸੁਨੇ ਬਹੁ ਬਿਧਿ ਕਰਉ ਬੀਚਾਰੁ ॥
ਪਤਿਤ ਉਧਾਰਨ ਭੈ ਹਰਨ ਸੁਖ ਸਾਗਰ ਨਿਰੰਕਾਰ ॥
ਦਾਤਾ ਭੁਗਤਾ ਦੇਨਹਾਰੁ ਤਿਸੁ ਬਿਨੁ ਅਵਰੁ ਨ ਜਾਇ ॥
ਜੋ ਚਾਹਹਿ ਸੋਈ ਮਿਲੈ ਨਾਨਕ ਹਰਿ ਗੁਨ ਗਾਇ ॥੧॥
ਗੋਬਿੰਦ ਜਸੁ ਗਾਈਐ ਹਰਿ ਨੀਤ ॥
ਮਿਲਿ ਭਜੀਐ ਸਾਧਸੰਗਿ ਮੇਰੇ ਮੀਤ ॥੧॥ ਰਹਾਉ ॥