ਪਉੜੀ ॥
ਖਸਟਮਿ ਖਟ ਸਾਸਤ੍ਰ ਕਹਹਿ ਸਿੰਮ੍ਰਿਤਿ ਕਥਹਿ ਅਨੇਕ ॥
ਊਤਮੁ ਊਚੌ ਪਾਰਬ੍ਰਹਮੁ ਗੁਣ ਅੰਤੁ ਨ ਜਾਣਹਿ ਸੇਖ ॥
ਨਾਰਦ ਮੁਨਿ ਜਨ ਸੁਕ ਬਿਆਸ ਜਸੁ ਗਾਵਤ ਗੋਬਿੰਦ ॥
ਰਸ ਗੀਧੇ ਹਰਿ ਸਿਉ ਬੀਧੇ ਭਗਤ ਰਚੇ ਭਗਵੰਤ ॥
ਮੋਹ ਮਾਨ ਭ੍ਰਮੁ ਬਿਨਸਿਓ ਪਾਈ ਸਰਨਿ ਦਇਆਲ ॥
ਚਰਨ ਕਮਲ ਮਨਿ ਤਨਿ ਬਸੇ ਦਰਸਨੁ ਦੇਖਿ ਨਿਹਾਲ ॥
ਲਾਭੁ ਮਿਲੈ ਤੋਟਾ ਹਿਰੈ ਸਾਧਸੰਗਿ ਲਿਵ ਲਾਇ ॥
ਖਾਟਿ ਖਜਾਨਾ ਗੁਣ ਨਿਧਿ ਹਰੇ ਨਾਨਕ ਨਾਮੁ ਧਿਆਇ ॥੬॥