ਸਲੋਕੁ ॥
ਆਠ ਪਹਰ ਗੁਨ ਗਾਈਅਹਿ ਤਜੀਅਹਿ ਅਵਰਿ ਜੰਜਾਲ ॥
ਜਮਕੰਕਰੁ ਜੋਹਿ ਨ ਸਕਈ ਨਾਨਕ ਪ੍ਰਭੂ ਦਇਆਲ ॥੮॥

Sahib Singh
ਸਲੋਕੁ: = ਗਾਈਅਹਿ = (ਜੇ) ਗਾਏ ਜਾਣ ।
ਤਜੀਅਹਿ = (ਜੇ) ਤਜੇ ਜਾਣ ।
ਅਵਰਿ = ਹੋਰ{ਬਹੁ = ਵਚਨ} ।
ਜੰਜਾਲ = (ਮਾਇਆ ਵਿਚ ਫਸਾਣ ਵਾਲੇ) ਬੰਧਨ ।
ਜਮ ਕੰਕਰੁ = {ਕਿੰਕਰੁ—ਨੌਕਰ} ਜਮ ਦਾ ਸੇਵਕ, ਜਮਦੂਤ ।
ਜੋਹਿ ਨ ਸਕਈ = ਤੱਕ ਨਹੀਂ ਸਕਦਾ ।੮ ।
ਪਉੜੀ: = ਅਸਟ = ਅੱਠ ।
ਸਿਧਿ = ਸਿੱਧੀਆਂ ।
ਨਵ = ਨੌ ।
ਨਿਧਿ = ਖ਼ਜ਼ਾਨੇ ।
ਪੂਰਨ = ਮੁਕੰਮਲ, ਜੋ ਕਦੇ ਉਕਾਈ ਨਾਹ ਖਾਏ ।
ਬੁਧਿ = ਅਕਲ ।
ਕਵਲ = (ਹਿਰਦੇ ਦਾ) ਕੌਲ = ਫੁੱਲ ।
ਰੀਤਿ = ਮਰਯਾਦਾ, ਜੀਵਨ = ਜੁਗਤਿ ।
ਨਿਰੋਧਰ = {ਨਿ}ਧੱ} ਜਿਸ ਦਾ ਅਸਰ ਰੋਕਿਆ ਨਾਹ ਜਾ ਸਕੇ ।
ਮੰਤ = ਮੰਤਰ ।
ਬਿਸੇਖ = ਵਿਸ਼ੇਸ਼, ਉਚੇਚਾ ।
ਸੰਗਿ = ਨਾਲ, ਸੰਗਤਿ ਵਿਚ ।
ਜਪਿ = ਜਪ ਕੇ ।
ਰੰਗਿ = ਪ੍ਰੇਮ ਵਿਚ ।੮ ।
    
Sahib Singh
ਸਲੋਕੁ:- ਹੇ ਨਾਨਕ! ਜੇ ਅੱਠੇ ਪਹਰ (ਪਰਮਾਤਮਾ ਦੇ) ਗੁਣ ਗਾਏ ਜਾਣ, ਤੇ ਹੋਰ ਸਾਰੇ ਬੰਧਨ ਛੱਡੇ ਜਾਣ, ਤਾਂ ਪਰਮਾਤਮਾ ਦਇਆਵਾਨ ਹੋ ਜਾਂਦਾ ਹੈ ਅਤੇ ਜਮਦੂਤ ਤੱਕ ਨਹੀਂ ਸਕਦਾ (ਮੌਤ ਦਾ ਡਰ ਨੇੜੇ ਨਹੀਂ ਢੁਕਦਾ, ਆਤਮਕ ਮੌਤ ਨੇੜੇ ਨਹੀਂ ਆ ਸਕਦੀ ।੮ ।
ਪਉੜੀ:- (ਪਰਮਾਤਮਾ ਦਾ ਨਾਮ ਇਕ ਐਸਾ) ਮੰਤ੍ਰ ਹੈ ਜਿਸ ਦਾ ਅਸਰ ਜ਼ਾਇਆ ਨਹੀਂ ਹੋ ਸਕਦਾ, (ਇਸ ਮੰਤ੍ਰ ਦੀ ਬਰਕਤਿ ਨਾਲ) ਜੀਵਨ-ਜੁਗਤਿ ਪਵਿਤ੍ਰ ਹੋ ਜਾਂਦੀ ਹੈ, (ਮਨ ਵਿਚ) ਸਦਾ ਚਾਉ ਹੀ ਚਾਉ ਟਿਕਿਆ ਰਹਿੰਦਾ ਹੈ, (ਹਿਰਦੇ ਦਾ) ਕੌਲ-ਫੁੱਲ ਖਿੜ ਜਾਂਦਾ ਹੈ (ਜਿਵੇਂ ਸੂਰਜ ਦੀਆਂ ਕਿਰਨਾਂ ਨਾਲ ਕੌਲ-ਫੁੱਲ ਖਿੜਦਾ ਹੈ, ਤਿਵੇਂ ਨਾਮ-ਸਿਮਰਨ ਦੀ ਬਰਕਤਿ ਨਾਲ ਹਿਰਦਾ ਖਿੜਿਆ ਰਹਿੰਦਾ ਹੈ) ।
(ਨਾਮ ਦੇ ਪਰਤਾਪ ਵਿਚ ਹੀ) ਅੱਠੇ ਕਰਾਮਾਤੀ ਤਾਕਤਾਂ ਤੇ ਦੁਨੀਆ ਦੇ ਨੌ ਹੀ ਖ਼ਜ਼ਾਨੇ ਆ ਜਾਂਦੇ ਹਨ, ਸਾਰੇ ਪਦਾਰਥ ਪ੍ਰਾਪਤ ਹੋ ਜਾਂਦੇ ਹਨ, ਉਹ ਅਕਲ ਪ੍ਰਾਪਤ ਹੋ ਜਾਂਦੀ ਹੈ ਜੋ ਕਦੇ ਉਕਾਈ ਨਹੀਂ ਖਾਂਦੀ ।
(ਹੇ ਭਾਈ! ਪਰਮਾਤਮਾ ਦਾ ਨਾਮ ਹੀ) ਸਾਰੇ ਧਰਮਾਂ (ਦਾ ਧਰਮ ਹੈ, ਸਾਰੇ ਤੀਰਥ-ਇਸ਼ਨਾਨਾਂ ਨਾਲੋਂ) ਪਵਿਤ੍ਰ-ਇਸ਼ਨਾਨ ਹੈ ।
(ਨਾਮ-ਸਿਮਰਨ ਹੀ ਸਾਰੇ ਸ਼ਾਸਤ੍ਰ ਆਦਿਕਾਂ ਦੇ ਦਿੱਤੇ ਗਿਆਨਾਂ ਨਾਲੋਂ) ਸਭ ਤੋਂ ਉੱਚਾ ਤੇ ਸ੍ਰੇਸ਼ਟ ਗਿਆਨ ਹੈ ।
ਹੇ ਨਾਨਕ! ਪੂਰੇ ਗੁਰੂ ਦੀ ਸੰਗਤਿ ਵਿਚ ਰਹਿ ਕੇ ਜੇ ਹਰਿ-ਨਾਮ ਦਾ ਭਜਨ ਕੀਤਾ ਜਾਏ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਟਿਕ ਕੇ ਹਰਿ-ਨਾਮ ਜਪ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਈਦਾ ਹੈ ।੮ ।
Follow us on Twitter Facebook Tumblr Reddit Instagram Youtube