ਪਉੜੀ ॥
ਦੁਆਦਸੀ ਦਾਨੁ ਨਾਮੁ ਇਸਨਾਨੁ ॥
ਹਰਿ ਕੀ ਭਗਤਿ ਕਰਹੁ ਤਜਿ ਮਾਨੁ ॥
ਹਰਿ ਅੰਮ੍ਰਿਤ ਪਾਨ ਕਰਹੁ ਸਾਧਸੰਗਿ ॥
ਮਨ ਤ੍ਰਿਪਤਾਸੈ ਕੀਰਤਨ ਪ੍ਰਭ ਰੰਗਿ ॥
ਕੋਮਲ ਬਾਣੀ ਸਭ ਕਉ ਸੰਤੋਖੈ ॥
ਪੰਚ ਭੂ ਆਤਮਾ ਹਰਿ ਨਾਮ ਰਸਿ ਪੋਖੈ ॥
ਗੁਰ ਪੂਰੇ ਤੇ ਏਹ ਨਿਹਚਉ ਪਾਈਐ ॥
ਨਾਨਕ ਰਾਮ ਰਮਤ ਫਿਰਿ ਜੋਨਿ ਨ ਆਈਐ ॥੧੨॥