ਸਲੋਕੁ ॥
ਆਤਮੁ ਜੀਤਾ ਗੁਰਮਤੀ ਗੁਣ ਗਾਏ ਗੋਬਿੰਦ ॥
ਸੰਤ ਪ੍ਰਸਾਦੀ ਭੈ ਮਿਟੇ ਨਾਨਕ ਬਿਨਸੀ ਚਿੰਦ ॥੧੫॥

Sahib Singh
ਸਲੋਕੁ: = ਆਤਮੁ = ਆਪਣੇ ਆਪ ਨੂੰ ।
ਗੁਰਮਤੀ = ਗੁਰੂ ਦੀ ਸਿੱਖਿਆ ਨਾਲ ।
ਸੰਤ ਪ੍ਰਸਾਦੀ = ਸੰਤ ਪ੍ਰਸਾਦਿ, ਗੁਰੂ ਦੀ ਕਿਰਪਾ ਨਾਲ ।
ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ।
ਚਿੰਦ = ਚਿੰਤਾ, ਫ਼ਿਕਰ ।੧੫ ।
ਪਉੜੀ: = ਅਮਾਵਸਿ = ਮੱਸਿਆ, ਜਿਸ ਰਾਤ ਚੰਦ ਬਿਲਕੁਲ ਨਹੀਂ ਦਿੱਸਦਾ ।
ਸੀਤਲੁ = ਠੰਢਾ ।
ਸਹਜ = ਆਤਮਕ ਅਡੋਲਤਾ ।
ਤਾ ਕੇ = ਉਸ ਦੇ ।
ਦੁਰਮਤਿ = ਭੈੜੀ ਮਤਿ ।
ਕੋ = ਦਾ ।
ਗਹੀ = ਫੜੀ ।
ਆਵਾ ਗਵਨ = ਆਉਣਾ ਜਾਣਾ, ਜਨਮ ਮਰਨ ।
ਕੁਟੰਬ ਸਿਉ = ਪਰਵਾਰ ਸਮੇਤ ।
ਰਵਨ = ਸਿਮਰਨ (ਨਾਲ) ।
ਤੇ = ਤੋਂ, ਪਾਸੋਂ ।
ਸੁਖ ਬਿਸ੍ਰਾਮ = ਸੁਖਾਂ = ਦਾ-ਟਿਕਾਣਾ ਪਰਮਾਤਮਾ ।੧੫ ।
    
Sahib Singh
ਸਲੋਕੁ:- ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਦੀ ਸਿੱਖਿਆ ਤੇ ਤੁਰ ਕੇ ਆਪਣੇ ਆਪ ਨੂੰ (ਆਪਣੇ ਮਨ ਨੂੰ) ਵੱਸ ਵਿਚ ਕੀਤਾ ਅਤੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ, ਗੁਰੂ ਦੀ ਕਿਰਪਾ ਨਾਲ ਉਸ ਦੇ ਸਾਰੇ ਡਰ ਦੂਰ ਹੋ ਗਏ ਅਤੇ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਨਾਸ ਹੋ ਗਿਆ ।੧੫ ।
ਪਉੜੀ:- (ਹੇ ਭਾਈ!) ਜਿਸ ਮਨੁੱਖ ਨੂੰ ਸਤਿਗੁਰੂ ਨੇ ਸੰਤੋਖ ਬਖ਼ਸ਼ਿਆ ਉਸ ਦਾ ਆਤਮਾ ਸੁੱਖੀ ਹੋ ਗਿਆ, (ਗੁਰੂ ਦੀ ਕਿਰਪਾ ਨਾਲ) ਉਹ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗਾ (ਜਿਸ ਕਰਕੇ) ਉਸ ਦਾ ਮਨ ਉਸ ਦਾ ਹਿਰਦਾ ਠੰਢਾ-ਠਾਰ ਹੋ ਗਿਆ, ਉਸ ਦੇ ਅੰਦਰ ਸ਼ਾਂਤੀ ਤੇ ਆਤਮਕ ਅਡੋਲਤਾ ਪੈਦਾ ਹੋ ਗਈ ।
(ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆਂ ਅਨੇਕਾਂ ਵਿਕਾਰਾਂ (ਦੇ ਸੰਸਕਾਰਾਂ) ਦੇ ਬੰਧਨ ਟੁੱਟ ਜਾਂਦੇ ਹਨ (ਜੇਹੜਾ ਮਨੁੱਖ ਸਿਮਰਨ ਕਰਦਾ ਹੈ) ਉਸ ਦੇ ਸਾਰੇ ਕਾਰਜ ਰਾਸਿ ਆ ਜਾਂਦੇ ਹਨ, ਉਸ ਦੀ ਖੋਟੀ ਮਤਿ ਮੁੱਕ ਜਾਂਦੀ ਹੈ ਤੇ ਉਸ ਨੂੰ ਹਉਮੈ ਤੋਂ ਖ਼ਲਾਸੀ ਮਿਲ ਜਾਂਦੀ ਹੈ ।
(ਹੇ ਭਾਈ!) ਜਿਸ ਮਨੁੱਖ ਨੇ ਪਾਰਬ੍ਰਹਮ ਪਰਮੇਸਰ ਦਾ ਆਸਰਾ ਲਿਆ, ਉਸ ਦਾ ਜਨਮ ਮਰਨ (ਦਾ ਗੇੜ) ਮੁੱਕ ਜਾਂਦਾ ਹੈ ।
ਗੋਬਿੰਦ ਪ੍ਰਭੂ ਦੇ ਗੁਣ ਗਾਣ ਦੀ ਬਰਕਤਿ ਨਾਲ ਉਹ ਮਨੁੱਖ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।
(ਹੇ ਭਾਈ!) ਪਰਮਾਤਮਾ ਦੀ ਸੇਵਾ ਭਗਤੀ ਕਰਨੀ ਚਾਹੀਦੀ ਹੈ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ ।
ਹੇ ਨਾਨਕ! ਸਾਰੇ ਸੁਖਾਂ ਦਾ ਮੂਲ ਉਹ ਪ੍ਰਭੂ ਪੂਰੇ ਗੁਰੂ ਦੀ ਰਾਹੀਂ ਮਿਲ ਪੈਂਦਾ ਹੈ ।੧੫ ।
Follow us on Twitter Facebook Tumblr Reddit Instagram Youtube