ਪਉੜੀ ॥
ਅਮਾਵਸ ਆਤਮ ਸੁਖੀ ਭਏ ਸੰਤੋਖੁ ਦੀਆ ਗੁਰਦੇਵ ॥
ਮਨੁ ਤਨੁ ਸੀਤਲੁ ਸਾਂਤਿ ਸਹਜ ਲਾਗਾ ਪ੍ਰਭ ਕੀ ਸੇਵ ॥
ਟੂਟੇ ਬੰਧਨ ਬਹੁ ਬਿਕਾਰ ਸਫਲ ਪੂਰਨ ਤਾ ਕੇ ਕਾਮ ॥
ਦੁਰਮਤਿ ਮਿਟੀ ਹਉਮੈ ਛੁਟੀ ਸਿਮਰਤ ਹਰਿ ਕੋ ਨਾਮ ॥
ਸਰਨਿ ਗਹੀ ਪਾਰਬ੍ਰਹਮ ਕੀ ਮਿਟਿਆ ਆਵਾ ਗਵਨ ॥
ਆਪਿ ਤਰਿਆ ਕੁਟੰਬ ਸਿਉ ਗੁਣ ਗੁਬਿੰਦ ਪ੍ਰਭ ਰਵਨ ॥
ਹਰਿ ਕੀ ਟਹਲ ਕਮਾਵਣੀ ਜਪੀਐ ਪ੍ਰਭ ਕਾ ਨਾਮੁ ॥
ਗੁਰ ਪੂਰੇ ਤੇ ਪਾਇਆ ਨਾਨਕ ਸੁਖ ਬਿਸ੍ਰਾਮੁ ॥੧੫॥