ਗਉੜੀ ਕੀ ਵਾਰ ਮਹਲਾ ੪ ॥
ੴ ਸਤਿਗੁਰ ਪ੍ਰਸਾਦਿ ॥
ਸਲੋਕ ਮਃ ੪ ॥
ਸਤਿਗੁਰੁ ਪੁਰਖੁ ਦਇਆਲੁ ਹੈ ਜਿਸ ਨੋ ਸਮਤੁ ਸਭੁ ਕੋਇ ॥
ਏਕ ਦ੍ਰਿਸਟਿ ਕਰਿ ਦੇਖਦਾ ਮਨ ਭਾਵਨੀ ਤੇ ਸਿਧਿ ਹੋਇ ॥
ਸਤਿਗੁਰ ਵਿਚਿ ਅੰਮ੍ਰਿਤੁ ਹੈ ਹਰਿ ਉਤਮੁ ਹਰਿ ਪਦੁ ਸੋਇ ॥
ਨਾਨਕ ਕਿਰਪਾ ਤੇ ਹਰਿ ਧਿਆਈਐ ਗੁਰਮੁਖਿ ਪਾਵੈ ਕੋਇ ॥੧॥
Sahib Singh
ਸਮਤੁ = ਇਕੋ ਜਿਹਾ ।
ਦਿ੍ਰਸ਼ਟਿ = ਨਜ਼ਰ ।
ਭਾਵਨੀ = ਸ਼ਰਧਾ ।
ਸਿਧਿ = ਸਫਲਤਾ ।
ਹਰਿ ਪਦੁ = ਹਰੀ ਨਾਲ ਮਿਲਾਪ ।੧ ।
ਦਿ੍ਰਸ਼ਟਿ = ਨਜ਼ਰ ।
ਭਾਵਨੀ = ਸ਼ਰਧਾ ।
ਸਿਧਿ = ਸਫਲਤਾ ।
ਹਰਿ ਪਦੁ = ਹਰੀ ਨਾਲ ਮਿਲਾਪ ।੧ ।
Sahib Singh
ਸਤਿਗੁਰੂ ਸਭ ਜੀਆਂ ਤੇ ਮਿਹਰ ਕਰਨ ਵਾਲਾ ਹੈ, ਉਸ ਨੂੰ ਹੇਰਕ ਜੀਵ ਇਕੋ ਜਿਹਾ ਹੈ ।
ਉਹ ਸਭਨਾਂ ਵਲ ਇਕੋ ਨਿਗਾਹ ਨਾਲ ਵੇਖਦਾ ਹੈ, ਪਰ (ਜੀਵ ਨੂੰ ਆਪਣੇ ਉੱਦਮ ਦੀ) ਸਫਲਤਾ ਆਪਣੇ ਮਨ ਦੀ ਭਾਵਨਾ ਕਰਕੇ ਹੁੰਦੀ ਹੈ (ਭਾਵ ਜਿਹੀ ਮਨ ਦੀ ਭਾਵਨਾ ਤੇਹੀ ਮੁਰਾਦ ਮਿਲਦੀ ਹੈ) ।
ਸਤਿਗੁਰੂ ਦੇ ਕੋਲ ਹਰੀ ਦੇ ਸ੍ਰੇਸ਼ਟ ਨਾਮ ਦਾ ਅੰਮਿ੍ਰਤ ਹੈ (ਪਰ) ਹੇ ਨਾਨਕ! ਇਹੀ ਹਰੀ-ਨਾਮ ਜੀਵ (ਪ੍ਰਭੂ ਦੀ) ਕਿਰਪਾ ਨਾਲ ਸਿਮਰਦਾ ਹੈ, ਸਤਿਗੁਰੂ ਦੇ ਸਨਮੁਖ ਹੋ ਕੇ ਕੋਈ (ਭਾਗਾਂ ਵਾਲਾ) ਹਾਸਲ ਕਰ ਸਕਦਾ ਹੈ ।੧ ।