ਮਃ ੪ ॥
ਹਉਮੈ ਮਾਇਆ ਸਭ ਬਿਖੁ ਹੈ ਨਿਤ ਜਗਿ ਤੋਟਾ ਸੰਸਾਰਿ ॥
ਲਾਹਾ ਹਰਿ ਧਨੁ ਖਟਿਆ ਗੁਰਮੁਖਿ ਸਬਦੁ ਵੀਚਾਰਿ ॥
ਹਉਮੈ ਮੈਲੁ ਬਿਖੁ ਉਤਰੈ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥
ਸਭਿ ਕਾਰਜ ਤਿਨ ਕੇ ਸਿਧਿ ਹਹਿ ਜਿਨ ਗੁਰਮੁਖਿ ਕਿਰਪਾ ਧਾਰਿ ॥
ਨਾਨਕ ਜੋ ਧੁਰਿ ਮਿਲੇ ਸੇ ਮਿਲਿ ਰਹੇ ਹਰਿ ਮੇਲੇ ਸਿਰਜਣਹਾਰਿ ॥੨॥
Sahib Singh
ਬਿਖੁ = ਜ਼ਹਿਰ ।
ਉਰ = ਹਿਰਦਾ ।
ਸਿਧ = ਸਫਲ, (ਸਿਧਿ—ਸਫਲਤਾ) ।
ਸਿਰਜਣਹਾਰਿ = ਸਿਰਜਣਹਾਰਿ ਨੇ ।੨ ।
ਉਰ = ਹਿਰਦਾ ।
ਸਿਧ = ਸਫਲ, (ਸਿਧਿ—ਸਫਲਤਾ) ।
ਸਿਰਜਣਹਾਰਿ = ਸਿਰਜਣਹਾਰਿ ਨੇ ।੨ ।
Sahib Singh
ਮਾਇਆ ਤੋਂ ਉਪਜੀ ਹੋਈ ਹਉਮੈ ਨਿਰੋਲ ਜ਼ਹਿਰ (ਦਾ ਕੰਮ ਕਰਦੀ) ਹੈ, ਇਸ ਦੇ ਪਿਛੇ ਲੱਗਿਆਂ ਸਦਾ ਜਗਤ ਵਿਚ ਘਾਟਾ ਹੈ ।
ਪ੍ਰਭੂ ਦੇ ਨਾਮ ਧਨ ਦਾ ਲਾਹਾ ਸਤਿਗੁਰੂ ਦੇ ਸਨਮੁਖ ਰਹਿ ਕੇ ਸ਼ਬਦ ਦੀ ਵੀਚਾਰ ਦੁਆਰਾ ਖੱਟਿਆ (ਜਾ ਸਕਦਾ ਹੈ), ਤੇ ਹਉਮੈ-ਮੈਲ (ਰੂਪ) ਜ਼ਹਿਰ ਪ੍ਰਭੂ ਦਾ ਅੰਮਿ੍ਰਤ ਨਾਮ ਹਿਰਦੇ ਵਿਚ ਧਾਰਨ ਕੀਤਿਆਂ ਉਤਰ ਜਾਂਦੀ ਹੈ ।
(ਇਹ ਨਾਮ ਦੀ ਦਾਤਿ ਪ੍ਰਭੂ ਦੇ ਹੱਥ ਹੈ), ਜਿਨ੍ਹਾਂ ਗੁਰਮੁਖਾਂ ਤੇ ਉਹ ਕਿਰਪਾ ਕਰਦਾ ਹੈ, ਉਹਨਾਂ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, (ਉਹਨਾਂ ਨੂੰ ਮਨੁੱਖਾ ਜਨਮ ਦੇ ਅਸਲ ਵਣਜ ਵਿਚ ਘਾਟਾ ਨਹੀਂ ਪੈਂਦਾ), (ਪਰ) ਹੇ ਨਾਨਕ! ਪ੍ਰਭੂ ਨੂੰ ਉਹੀ ਮਿਲੇ ਹਨ; ਜੋ ਦਰਗਾਹ ਤੋਂ ਮਿਲੇ ਹਨ, ਤੇ ਜਿਨ੍ਹਾਂ ਨੂੰ ਸਿਰਜਣਹਾਰ ਹਰੀ ਨੇ ਆਪ ਮੇਲਿਆ ਹੈ ।੨ ।