ਪਉੜੀ ॥
ਤੂ ਆਪੇ ਆਪਿ ਨਿਰੰਕਾਰੁ ਹੈ ਨਿਰੰਜਨ ਹਰਿ ਰਾਇਆ ॥
ਜਿਨੀ ਤੂ ਇਕ ਮਨਿ ਸਚੁ ਧਿਆਇਆ ਤਿਨ ਕਾ ਸਭੁ ਦੁਖੁ ਗਵਾਇਆ ॥
ਤੇਰਾ ਸਰੀਕੁ ਕੋ ਨਾਹੀ ਜਿਸ ਨੋ ਲਵੈ ਲਾਇ ਸੁਣਾਇਆ ॥
ਤੁਧੁ ਜੇਵਡੁ ਦਾਤਾ ਤੂਹੈ ਨਿਰੰਜਨਾ ਤੂਹੈ ਸਚੁ ਮੇਰੈ ਮਨਿ ਭਾਇਆ ॥
ਸਚੇ ਮੇਰੇ ਸਾਹਿਬਾ ਸਚੇ ਸਚੁ ਨਾਇਆ ॥੨॥

Sahib Singh
ਨਿਰੰਕਾਰੁ = ਅਕਾਰ = ਰਹਿਤ ।
ਨਿਰੰਜਨ = ਹੇ ਮਾਇਆ ਦੇ ਪ੍ਰਭਾਵ ਤੋਂ ਰਹਿਤ ਹਰੀ !
ਲਵੈ ਲਾਇ = ਬਰਾਬਰੀ ਦੇ ਕੇ ।
ਸਚੁ = ਸਦਾ = ਥਿਰ ਰਹਿਣ ਵਾਲੀ ।
ਨਾਇਆ = ਨਾਈ, ਵਡਿਆਈ ।੨ ।
    
Sahib Singh
ਹੇ ਚਾਨਣਾ ਬਖ਼ਸ਼ਣ ਵਾਲੇ ਮਾਇਆ ਤੋਂ ਰਹਿਤ ਪ੍ਰਭੂ! ਤੂੰ ਆਪ ਹੀ ਆਪ ਨਿਰੰਕਾਰ ਹੈਂ ।
ਹੇ ਸੱਚੇ (ਸਾਈਂ)! ਜਿਨ੍ਹਾਂ ਨੇ ਇਕਾਗਰ ਹੋ ਕੇ ਤੇਰਾ ਸਿਮਰਨ ਕੀਤਾ ਹੈ, ਉਹਨਾਂ ਦਾ ਤੂੰ ਸਭ ਦੁੱਖ ਦੂਰ ਕਰ ਦਿੱਤਾ ਹੈ ।
(ਸੰਸਾਰ ਵਿਚ) ਤੇਰਾ ਸ਼ਰੀਕ ਕੋਈ ਨਹੀਂ ਜਿਸ ਨੂੰ ਬਰਾਬਰੀ ਦੇ ਕੇ (ਤੇਰੇ ਵਰਗਾ) ਆਖੀਏ ।
ਹੇ ਮਾਇਆ ਤੋਂ ਰਹਿਤ ਸੱਚੇ ਹਰੀ! ਤੇਰੇ ਜੇਡਾ ਤੂੰ ਆਪ ਹੀ ਦਾਤਾ ਹੈਂ, ਤੂੰ ਹੀ ਮੇਰੇ ਮਨ ਵਿਚ ਪਿਆਰਾ ਲੱਗਦਾ ਹੈਂ ।
ਹੇ ਮੇਰੇ ਸੱਚੇ ਸਾਹਿਬ! ਤੇਰੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ।੨ ।
Follow us on Twitter Facebook Tumblr Reddit Instagram Youtube