ਮਃ ੪ ॥
ਮਨੁ ਤਨੁ ਰਤਾ ਰੰਗ ਸਿਉ ਗੁਰਮੁਖਿ ਹਰਿ ਗੁਣਤਾਸੁ ॥
ਜਨ ਨਾਨਕ ਹਰਿ ਸਰਣਾਗਤੀ ਹਰਿ ਮੇਲੇ ਗੁਰ ਸਾਬਾਸਿ ॥੨॥

Sahib Singh
ਰੰਗ ਸਿਉ = ਪ੍ਰੇਮ ਨਾਲ ।
ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ ਹਰੀ ।
ਗੁਰ ਸਾਬਾਸਿ = ਗੁਰੂ ਵਲੋਂ ਸ਼ਾਬਾਸ਼ੇ, ਗੁਰੂ ਦੀ ਥਾਪਣਾ ।੨ ।
    
Sahib Singh
ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਮਨ ਤੇ ਸਰੀਰ ਗੁਣ-ਨਿਧਾਨ ਹਰੀ ਦੇ ਪ੍ਰੇਮ ਨਾਲ ਰੰਗਿਆ ਰਹਿੰਦਾ ਹੈ ।
ਹੇ ਨਾਨਕ! ਜਿਸ ਜਨ ਨੂੰ ਸਤਿਗੁਰੂ ਦੀ ਥਾਪਣਾ ਮਿਲਦੀ ਹੈ, ਪ੍ਰਭੂ ਦੀ ਸ਼ਰਣੀ ਪਏ ਉਸ ਮਨੁੱਖ ਨੂੰ ਪ੍ਰਭੂ (ਆਪਣੇ ਨਾਲ) ਮੇਲ ਲੈਂਦਾ ਹੈ ।੨ ।
Follow us on Twitter Facebook Tumblr Reddit Instagram Youtube