ਪਉੜੀ ॥
ਤੂ ਕਰਤਾ ਪੁਰਖੁ ਅਗੰਮੁ ਹੈ ਕਿਸੁ ਨਾਲਿ ਤੂ ਵੜੀਐ ॥
ਤੁਧੁ ਜੇਵਡੁ ਹੋਇ ਸੁ ਆਖੀਐ ਤੁਧੁ ਜੇਹਾ ਤੂਹੈ ਪੜੀਐ ॥
ਤੂ ਘਟਿ ਘਟਿ ਇਕੁ ਵਰਤਦਾ ਗੁਰਮੁਖਿ ਪਰਗੜੀਐ ॥
ਤੂ ਸਚਾ ਸਭਸ ਦਾ ਖਸਮੁ ਹੈ ਸਭ ਦੂ ਤੂ ਚੜੀਐ ॥
ਤੂ ਕਰਹਿ ਸੁ ਸਚੇ ਹੋਇਸੀ ਤਾ ਕਾਇਤੁ ਕੜੀਐ ॥੩॥

Sahib Singh
ਪੁਰਖੁ = ਸਭ ਵਿਚ ਵਿਆਪਕ ।
ਵੜੀਐ = ਤੁਲਨਾ ਦੇਈਏ ।
ਕਾਇਤੁ = ਕਿਉਂ ?
ਕੜੀਐ = ਚਿੰਤਾ ਕਰੀਏ ।੩ ।
    
Sahib Singh
ਹੇ ਪ੍ਰਭੂ! ਤੂੰ (ਸਾਰੀ ਸਿ੍ਰਸ਼ਟੀ ਦਾ) ਰਚਨ ਵਾਲਾ ਹੈਂ, (ਸਿ੍ਰਸ਼ਟੀ ਵਿਚ) ਵਿਆਪਕ ਹੈਂ (ਤੇ ਫੇਰ ਭੀ) ਪਹੁੰਚ ਤੋਂ ਪਰੇ ਹੈਂ ।
ਕਿਸੇ ਦੇ ਨਾਲ ਤੈਨੂੰ ਤੁਲਨਾ ਨਹੀਂ ਦੇ ਸਕੀਦੀ ।
ਕਿਸ ਦਾ ਨਾਮ ਲਈਏ ?
ਤੇਰੇ ਜੇਡਾ ਹੋਰਕੋਈ ਨਹੀਂ, ਤੈਨੂੰ ਹੀ ਤੇਰੇ ਜਿਹਾ ਆਖ ਸਕਦੇ ਹਾਂ ।
(ਹੇ ਹਰੀ!) ਤੂੰ ਹਰ ਇਕ ਸਰੀਰ ਵਿਚ ਵਿਆਪਕ ਹੈਂ, (ਪਰ ਇਹ ਗੱਲ) ਉਹਨਾਂ ਤੇ ਪਰਗਟ (ਹੁੰਦੀ ਹੈ) ਜੋ ਸਤਿਗੁਰੂ ਦੇ ਸਨਮੁਖ (ਹੁੰਦੇ ਹਨ) ।
(ਹੇ ਪ੍ਰਭੂ!) ਤੂੰ ਸਦਾ-ਥਿਰ ਰਹਿਣ ਵਾਲਾ ਸਭ ਦਾ ਮਾਲਕ ਹੈਂ ਤੇ ਸਭ ਤੋਂ ਸੁੰਦਰ (ਸ੍ਰੇਸ਼ਟ) ਹੈਂ ।
ਹੇ ਸੱਚੇ (ਹਰੀ!) (ਜੇ ਸਾਨੂੰ ਇਹ ਨਿਸ਼ਚਾ ਹੋ ਜਾਏ ਕਿ) ਜੋ ਤੂੰ ਕਰਦਾ ਹੈਂ ਸੋਈ ਹੁੰਦਾ ਹੈ, ਤਾਂ ਅਸੀ ਕਿਉਂ ਝੂਰੀਏ ?
।੩ ।
Follow us on Twitter Facebook Tumblr Reddit Instagram Youtube