ਪਉੜੀ ॥
ਤੂ ਕਰਤਾ ਆਪਿ ਅਭੁਲੁ ਹੈ ਭੁਲਣ ਵਿਚਿ ਨਾਹੀ ॥
ਤੂ ਕਰਹਿ ਸੁ ਸਚੇ ਭਲਾ ਹੈ ਗੁਰ ਸਬਦਿ ਬੁਝਾਹੀ ॥
ਤੂ ਕਰਣ ਕਾਰਣ ਸਮਰਥੁ ਹੈ ਦੂਜਾ ਕੋ ਨਾਹੀ ॥
ਤੂ ਸਾਹਿਬੁ ਅਗਮੁ ਦਇਆਲੁ ਹੈ ਸਭਿ ਤੁਧੁ ਧਿਆਹੀ ॥
ਸਭਿ ਜੀਅ ਤੇਰੇ ਤੂ ਸਭਸ ਦਾ ਤੂ ਸਭ ਛਡਾਹੀ ॥੪॥

Sahib Singh
ਬੁਝਾਹੀ = ਤੂੰ ਸਮਝ ਦੇਂਦਾ ਹੈਂ ।
ਕਰਣ = ਜਗਤ ।
ਅਗਮੁ = ਅਪਹੁੰਚ ।
ਛਡਾਹੀ = ਦੁੱਖਾਂ ਝੋਰਿਆਂ ਤੋਂ ਤੂੰ ਛਡਾਂਦਾ ਹੈਂ (ਵੇਖੋ, ਪਉੜੀ ਨੰ: ੨, ੩ ਵਿਚ 'ਦੁਖ ਤੇ ਕਾੜਾ') ।੪ ।
    
Sahib Singh
ਹੇ (ਸਿ੍ਰਸ਼ਟੀ ਦੇ) ਰਚਨਹਾਰ! ਤੂੰ ਆਪ ਅਭੁੱਲ ਹੈਂ, ਭੁੱਲਣ ਵਿਚ ਨਹੀਂ ਆਉਂਦਾ ।
ਹੇ ਸੱਚੇ! ਸਤਿਗੁਰੂ ਦੇ ਸ਼ਬਦ ਰਾਹੀਂ ਤੂੰ ਇਹ ਸਮਝਾਉਂਦਾ ਹੈਂ ਕਿ ਜੋ ਤੂੰ ਕਰਦਾ ਹੈਂ ਸੋ ਚੰਗਾ ਕਰਦਾ ਹੈਂ ।
ਹੇ ਹਰੀ! ਤੇਰਾ ਕੋਈ ਸ਼ਰੀਕ ਨਹੀਂ ਤੇ ਸਿ੍ਰਸ਼ਟੀ ਦੇ ਇਸ ਸਾਰੇ ਪਰਪੰਚ ਦਾ ਮੂਲ ਤੂੰ ਆਪੇ ਹੀ ਹੈਂ ਤੇ ਸਮਰੱਥਾ ਵਾਲਾ ਹੈਂ ।ਤੂੰ ਦਇਆ ਕਰਨ ਵਾਲਾ ਮਾਲਕ ਹੈਂ (ਪਰ) ਤੇਰੇ ਤਾਈਂ ਪਹੁੰਚ ਨਹੀਂ ਹੋ ਸਕਦੀ; ਸਭ ਜੀਵ ਜੰਤ ਤੈਨੂੰ ਸਿਮਰਦੇ ਹਨ ।
ਸਭ ਜੀਵ ਤੇਰੇ (ਰਚੇ ਹੋਏ) ਹਨ, ਤੂੰ ਸਭਨਾਂ ਦਾ (ਮਾਲਕ) ਹੈਂ, ਤੂੰ ਸਾਰਿਆਂ ਨੂੰ (ਦੁੱਖਾਂ ਤੇ ਝੋਰਿਆਂ ਤੋਂ) ਆਪ ਛਡਾਂਦਾ ਹੈਂ ।੪ ।
Follow us on Twitter Facebook Tumblr Reddit Instagram Youtube