ਸਲੋਕ ਮਃ ੪ ॥
ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ ॥
ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥
Sahib Singh
ਅਖੀ = ਅੱਖਾਂ ।
ਗੁਰਿ = ਗੁਰੂ ਨੇ ।
ਸਵੰਨਿ = ਸਉਂਦੇ ਹਨ, ਲੀਨ ਰਹਿੰਦੇ ਹਨ ।੧ ।
ਗੁਰਿ = ਗੁਰੂ ਨੇ ।
ਸਵੰਨਿ = ਸਉਂਦੇ ਹਨ, ਲੀਨ ਰਹਿੰਦੇ ਹਨ ।੧ ।
Sahib Singh
ਸੱਜਣ ਪ੍ਰਭੂ ਦਾ ਪਿਆਰ-ਭਰਿਆ ਸੁਨੇਹਾ ਸੁਣ ਕੇ (ਜਿਨ੍ਹਾਂ ਦੀਆਂ) ਅੱਖੀਆਂ ਤਾਰ ਵਿਚ (ਭਾਵ, ਦੀਦਾਰ ਦੀ ਤਾਂਘ ਵਿਚ) ਲੱਗ ਜਾਂਦੀਆਂ ਹਨ; ਹੇ ਨਾਨਕ! ਗੁਰੂ ਨੇ ਪ੍ਰਸੰਨ ਹੋ ਕੇ ਉਹਨਾਂ ਨੂੰ ਸੱਜਣ ਮਿਲਾਇਆ ਹੈ, ਤੇ ਉਹ ਸੁਖ ਵਿਚ ਟਿਕੇ ਰਹਿੰਦੇ ਹਨ ।੧ ।